ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ’ਤੇ ਅਣਐਲਾਨੀ ਪਾਬੰਦੀ ਖਿਲਾਫ ਜਾਗੋ ਰੈਲੀਆਂ ਦਾ ਆਯੋਜਨ

Spread the love

ਸ਼੍ਰੀ ਮੁਕਤਸਰ ਸਾਹਿਬ, 21 ਜੁਲਾਈ ()- ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ’ਤੇ ਲਗਾਈ ਅਣਐਲਾਨੀ ਪਾਬੰਦੀ ਖਿਲਾਫ ਅਤੇ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਖਿਲਾਫ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੇ ਜਾ ਰਹੇ ਵਿਸ਼ਾਲ ਇਕੱਠ ਦੀਆਂ ਤਿਆਰੀਆਂ ਲਈ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਿੰਡ ਸਰਾਏਨਾਗਾ, ਹਰੀਕੇ ਕਲਾਂ, ਸਮਾਘ, ਮੌੜ ,ਖੋਖਰ ,ਚੱਕ ਗਾਂਧਾ ਸਿੰਘ ਵਾਲਾ, ਝਬੇਲਵਾਲੀ, ਸ਼੍ਰੀ ਮੁਕਤਸਰ ਸਾਹਿਬ ਅਤੇ ਵੜਿੰਗ ਵਿਖੇ ਮੀਟਿੰਗਾਂ ਦੌਰਾਨ ਜਾਗੋ ਰੈਲੀਆਂ ਰਾਹੀਂ ਲਾਮਬੰਦੀ ਕੀਤੀ ਗਈ ਅਤੇ ਵੱਡੀ ਗਿਣਤੀ ਵਿੱਚ ਸੰਗਰੂਰ ਪਹੁੰਚਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਪ੍ਰੈਸ ਬਿਆਨ ਜਾਰੀ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਜਨਰਲ ਸਕੱਤਰ ਮੰਗਾ ਆਜਾਦ, ਜ਼ਿਲਾ ਪ੍ਰਧਾਨ ਹਰਜਿੰਦਰ ਖੋਖਰ ਅਤੇ ਜਿਲਾ ਵਿੱਤ ਸਕੱਤਰ ਵਿਜੇ ਕੁਮਾਰ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਪ੍ਰੀਤ ਕੌਰ, ਨੌਨਿਹਾਲ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਪੁਲਿਸ ਸਟੇਟ ਬਣਾ ਦਿੱਤਾ ਹੈ ਲਗਾਤਾਰ ਪੁਲਿਸ ਹਿਰਾਸਤ ਵਿੱਚ ਨੌਜਵਾਨਾਂ ਦੇ ਕਤਲ ਕੀਤੇ ਜਾ ਰਹੇ ਹਨ ਅਤੇ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ। ਜਿਲਾ ਆਗੂ ਰਾਜਪ੍ਰੀਤ ਸਿੰਘ, ਗੁਰਤੇਜ ਵੜਿੰਗ, ਮਹਾਸ਼ਾ ਸਮਾਘ ਅਤੇ ਗੁਰਾਂਦਿੱਤਾ ਝਬੇਲਵਾਲੀ ਨੇ ਕਿਹਾ ਕਿ ਸੰਗਰੂਰ ਵਿੱਚ ਬੇਜ਼ਮੀਨੇ ਦਲਿਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਜ਼ਮੀਨ ਦੀ ਲੜਾਈ ਲੜਨ ਵਾਲੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ’ਤੇ ਅੰਨ੍ਹਾ ਤਸ਼ੱਦਦ ਢਾਇਆ ਜਾ ਰਿਹਾ ਹੈ ਉਹਨਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ ਅਤੇ ਝੂਠੇ ਕੇਸ ਮੜੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੋਲਿੰਗ ਪੋਲਸੀ ਰਾਹੀਂ ਕਿਸਾਨਾਂ ਤੋਂ ਜ਼ਮੀਨ ਖੋਹਣਾ ਚਾਹੁੰਦੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ ਜਿਸ ਵਿੱਚ ਬਿਲਡਿੰਗ ਹਾਊਸ ਪੰਜਾਬ ਦੀ ਉਪਜਾਊ ਜਮੀਨ ਹਥਿਆਉਣਾ ਚਾਹੁੰਦੀ ਹੈ। ਆਗੂਆਂ ਕਿਹਾ ਕਿ ਇਸ ਅਣਐਲਾਨੀ ਪਾਬੰਦੀ ਖਿਲਾਫ ਅਤੇ ਜਨਤਕ ਜਮਹੂਰੀ ਜਥੇਬੰਦੀਆਂ ’ਤੇ ਲਗਾਤਾਰ ਪੁਲਿਸ ਵੱਲੋਂ ਕੀਤੇ ਜਾ ਰਹੇ ਜਬਰ ਖਿਲਾਫ 25 ਜੁਲਾਈ ਨੂੰ ਸੰਗਰੂਰ ਵਿਖੇ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ ਹਜ਼ਾਰਾਂ ਦਾ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ ਜਿਸ ਦੀਆਂ ਲਗਾਤਾਰ ਮੁਕਤਸਰ ਜਿਲ੍ਹੇ ਵਿੱਚ ਤਿਆਰੀਆਂ ਜਾਰੀ ਹਨ। ਇਸ ਮੌਕੇ ਵਿੱਕੀ ਸਿੰਘ, ਜਗਦੀਸ਼ ਸਿੰਘ ਭੁੱਚਰ, ਕਾਲਾ ਸਮਾਘ, ਗਗਨਦੀਪ ਸਿੰਘ ਮੁਕਤਸਰ, ਸੁਖਪ੍ਰੀਤ, ਜਸਕਰਨ ਸਿੰਘ ਝਬੇਲਵਾਲੀ, ਅਰਸ਼ਦੀਪ ਸਿੰਘ ਝਬੇਲ ਵਾਲੀ, ਅਜੇਪਾਲ ਸਿੰਘ ਬਾਬੂ ਸਿੰਘ ਮੌੜ ਪੰਜਾਬ ਸਟੂਡੈਂਟਸ ਯੂਨੀਅਨ ਦੇ ਮਮਤਾ ਆਦਿ ਨੇ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਅਤੇ ਰੈਲੀਆਂ ਨੂੰ ਸੰਬੋਧਨ ਕੀਤਾ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *