ਜ਼ਿਲ੍ਹਾ ਭਾਸ਼ਾ ਦਫਤਰ ਕਪੂਰਥਲਾ ਵੱਲੋਂ ਮਿਠੜਾ ਕਾਲਜ ਵਿਖੇ ਰੂ-ਬ-ਰੂ ਪ੍ਰੋਗਰਾਮ

Spread the love
ਫ਼ਗਵਾੜਾ- 11 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਵੱਲੋਂ ਪ੍ਰਿੰਸੀਪਲ ਡਾ.ਜਗਸੀਰ ਸਿੰਘ ਬਰਾੜ (ਬੇਬੇ ਨਾਨਕੀ ਯੂਨੀਵਰਸਿਟੀ ਕਾਲਜ,ਮਿੱਠੜਾ ) ਤੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਉੱਘੇ ਨਿਰਦੇਸ਼ਕ, ਲੇਖਕ ਅਤੇ ਪ੍ਰਧਾਨ ਇਪਟਾ,ਪੰਜਾਬ ਸ਼੍ਰੀ ਸੰਜੀਵਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਰਦਾਰ ਇੰਦਰਜੀਤ ਸਿੰਘ ਰੂਪੋਵਾਲੀ,ਜਨਰਲ ਸਕੱਤਰ,ਇਪਟਾ,ਸ਼੍ਰੀਮਤੀਸਰਬਜੀਤ ਕੌਰ ਰੂਪੋਵਾਲੀ, ਸ਼੍ਰੀਮਤੀ ਪਰਮਿੰਦਰ ਕੌਰ ਅਤੇ ਡਾ.ਹਰਭਜਨ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੇ ਰੂ-ਬ-ਰੂ ਸੈਸ਼ਨ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਸੰਜੀਵਨ ਸਿੰਘ ਨੇ ਆਪਣੇ ਜੀਵਨ ਦੇ ਤਜੁਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਨੌਜਵਾਨਾਂ ਨੂੰ ਸੱਭਿਆਚਾਰ ਅਤੇ ਰੰਗਮੰਚ ਰਾਹੀਂ ਸਮਾਜਿਕਬਦਲਾਅ ਵੱਲ ਪ੍ਰੇਰਿਤ ਹੋਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੇ ਇਸ ਸੈਸ਼ਨ ਦੌਰਾਨ ਸ.ਗੁਰਵਿੰਦਰ ਸਿੰਘ ਦੁਆਰਾ ਮੁੱਖ ਮਹਿਮਾਨ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ ਗਿਆ।
ਪ੍ਰੋਗਰਾਮ ਦੀ ਪ੍ਰਧਾਨਗੀ ਇੰਦਰਜੀਤ ਰੂਪੋਵਾਲੀ ਨੇ ਨਿਭਾਈ। ਕਾਲਜ ਪ੍ਰਬੰਧਨ ਵੱਲੋਂ ਡਾ.ਪਰਮਜੀਤ ਕੌਰ ਮੁੱਖੀ ਸਾਇੰਸ ਵਿਭਾਗ ਅਤੇ ਮੈਡਮ ਹਰਜਿੰਦਰ ਕੌਰ,ਇੰਚਾਰਜ ਪੰਜਾਬੀ ਵਿਭਾਗ ਨੇ ਜ਼ਿਲ੍ਹਾ ਭਾਸ਼ਾ ਵਿਭਾਗ ਦੀ ਸਾਰੀ ਟੀਮ ਅਤੇ ਆਏ ਹੋਏ ਮੁੱਖ ਮਹਿਮਾਨਾਂ ਦਾ ਸੰਸਥਾ ਦੇ ਵਿਹੜੇ ਆਉਣ ਅਤੇ ਇਸ ਪ੍ਰੋਗਰਾਮ ਨੂੰ ਸਫਲਤਾ-ਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।ਸਮਾਗਮ ਦੇ ਅੰਤ ਵਿੱਚ ਸ਼੍ਰੀਮਤੀ ਜਸਪ੍ਰੀਤ ਕੌਰ,ਜ਼ਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ੇਸ਼ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। ਉਨਾਂ ਨੇ ਪ੍ਰਿੰਸੀਪਲ ਡਾ.ਜਗਸੀਰ ਸਿੰਘ ਬਰਾੜ ਅਤੇ ਕਾਲਜ ਪ੍ਰਬੰਧਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਵਿਦਿਆਰਥੀਆਂ ਲਈ ਅਜਿਹੇ ਗਿਆਨਵਰਧਕ ਤੇ ਰੌਚਕਤਾ ਭਰਪੂਰ ਪ੍ਰੋਗਰਾਮ ਕਰਵਾਉਂਦੇ ਰਹਿਣ ਦੀ ਗੱਲ ਆਖੀ।  ਇਸ ਸਮਾਗਮ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸਮੂਹ ਸਟਾਫ਼ ਮਨੀਸ਼ ਕੁਮਾਰ, ਸਲਮਾਨ ਅਤੇ ਸ਼੍ਰੀਮਤੀ ਸਵਰਾਜ ਕੌਰ (ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਕਪੂਰਥਲਾ ਤੋਂ ਵੀ ਸ਼ਾਮਲ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *