ਜਿਲ੍ਹੇ ਵਿਚ ਇੱਕ ਹੋਰ ਡੇਂਗੂ ਪਾਜ਼ੀਟਿਵ ਕੇਸ ਆਉਣ ਨਾਲ ਡੇਂਗੂ ਦੇ ਮਰੀਜਾਂ ਦੀ ਗਿਣਤੀ ਹੋਈ ਪੰਜ: ਡਾ ਜਗਦੀਪ ਚਾਵਲਾ ਸਿਵਲ ਸਰਜਨ

Spread the love

ਸ਼੍ਰੀ ਮੁਕਤਸਰ ਸਾਹਿਬ, 18 ਜੁਲਾਈ ()- ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹੇ ਵਿਚ ਇੱਕ ਹੋਰ ਡੇਂਗੂ ਪਾਜ਼ੀਟਿਵ ਮਰੀਜ ਆਉਣ ਨਾਲ ਡੇਂਗੂ ਪਾਜ਼ੀਟਿਵ ਮਰੀਜਾਂ ਦੀ ਗਿਣਤੀ ਪੰਜ ਹੋ ਗਈ ਹੈ।ਉਨ੍ਹਾ ਦੱਸਿਆ ਕਿ ਜਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ਵਿਚ ਡੇਂਗੂ ਦੇ ਮਰੀਜਾਂ ਲਈ ਵਿਸ਼ੇਸ਼ ਡੇਂਗੂ ਵਾਰਡ ਬਣਾਏ ਗਏ ਹਨ। ਉਨ੍ਹਾ ਦੱਸਿਆ ਕਿ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਦੇ ਮਰੀਜਾਂ ਦੇ ਲਈ ਏਫੈਰਾਸਿਸ ਮਸ਼ੀਨ ਲਗਾਈ ਗਈ ਹੈ ਜੋ ਕਿ ਖੂਨ ਵਿਚੋਂ ਪਲੇਟਲੇਟਸ ਅਲੱਗ ਕਰਕੇ ਲੋੜਵੰਦ ਮਰੀਜਾਂ ਨੂੰ ਇਲਾਜ ਵਿਚ ਸਹਾਈ ਹੁੰਦੀ ਹੈ। ਅੱਜ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਵਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਾਇਵੇਟ ਹਸਪਤਾਲ ਵਿਚ ਦਾਖਲ ਡੇਂਗੂ ਪਾਜ਼ੀਟਿਵ ਮਰੀਜ ਦਾ ਹਾਲ ਜਾਣਿਆ ਗਿਆ ਜਿਸਦਾ ਇਲਾਜ ਚੱਲ ਰਿਹਾ ਹੈ ਅਤੇ ਮਰੀਜ ਬਿਲਕੁਲ ਠੀਕ ਹੈ। ਉਨ੍ਹਾਂ ਦੱਸਿਆ ਕਿ ਇਹ ਮਰੀਜ ਪਿਛਲੇ ਹਫਤੇ ਕਿਸੇ ਦੂਸਰੇ ਸਟੇਟ ਤੋਂ ਸ਼੍ਰੀ ਮੁਕਤਸਰ ਸਾਹਿਬ ਆਇਆ ਹੈ ਅਤੇ ਇਸ ਦਾ ਟੈਸਟ ਕਰਨ ਤੇ ਡੇਂਗੂ ਪਾਜ਼ੀਟਿਵ ਪਾਇਆ ਗਿਆ। ਇਸ ਮੌਕੇ ਉਨ੍ਹਾ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ, ਸਿੱਖਿਆ ਵਿਭਾਗ,ਨਗਰ ਕਾਊਂਸਲਾਂ, ਐਨ.ਜੀ.ਓ. ਆਦਿ ਨਾਲ ਤਾਲ ਮੇਲ ਕਰਕੇ ਡੇਂਗੂ ਦੀ ਰੋਕਥਾਮ ਸਬੰਧੀ ਲੋੜੀਂਦੀਆਂ ਗਤੀਵਿਧੀਆਂ ਲਗਾਤਾਰ ਕੀਤੀਆ ਜਾ ਰਹੀਆਂ ਹਨ ਤਾਂ ਜੋ ਲੋਕਾਂ ਵਿਚ ਇਸ ਬੀਮਾਰੀ ਸਬੰਧੀ ਵੱਧ ਤੋਂ ਵੱਧ ਜਾਗਰੁਕਤਾ ਪੈਦਾ ਕਰਕੇ ਡੇਂਗੂ ਦੀ ਬੀਮਾਰੀ ਤੋਂ ਬਚਾਇਆ ਜਾ ਸਕੇ।ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ ਤਾਂ ਜੋ ਇਸ ਬੀਮਾਰੀ ਤੋਂ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਬਚਾਇਆ ਜਾ ਸਕੇ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *