ਜੀ.ਐਨ.ਬੀ.ਐਲ. ਰਾਮਗੜ੍ਹੀਆ ਵੁਮੈਨ ਕਾਲਜ ‘ਚ ਕਰਵਾਇਆ ਟੀਬੀ ਜਾਗਰੂਕਤਾ ਸੈਮੀਨਾਰ

Spread the love

ਫਗਵਾੜਾ 21 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ) ਜੀ.ਐਨ.ਬੀ.ਐਲ. ਰਾਮਗੜ੍ਹੀਆ ਮਹਿਲਾ ਕਾਲਜ, ਐਨ.ਐਸ.ਐਸ. ਯੂਨਿਟ ਫਗਵਾੜਾ, ਈ.ਬੀ.ਐਸ.ਬੀ. ਕਲੱਬ ਅਤੇ ਯੂਥ ਵਾਇਸ ਫਾਊਂਡੇਸ਼ਨ ਵਲੋਂ ਸਾਂਝੇ ਯਤਨਾਂ ਨਾਲ ਟੀਬੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸਦਾ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਬੀ ਦੇ ਲੱਛਣਾਂ, ਰੋਕਥਾਮ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਸੀ। ਇਸ ਸੈਮੀਨਾਰ ਦੌਰਾਨ ਸਿਵਲ ਹਸਪਤਾਲ ਫਗਵਾੜਾ ਦੇ ਡਾ. ਦਰਸ਼ਨ ਬੱਧਨ ਟੀ.ਬੀ. ਰੋਗ ਦੇ ਮਾਹਿਰ, ਜਗਦੀਪ ਕੁਮਾਰ ਸੀਨੀਅਰ ਐੱਲ.ਟੀ. ਅਤੇ ਡਾ. ਰੋਹਨ ਮੁੱਖ ਬੁਲਾਰਿਆਂ ਵਜੋਂ ਸ਼ਾਮਲ ਹੋਏ। ਉਹਨਾਂ ਨੇ ਟੀਬੀ ਦੀ ਰੋਕਥਾਮ, ਲੱਛਣਾਂ ਅਤੇ ਇਲਾਜ ਸੰਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਖਤਰਨਾਕ ਬਿਮਾਰੀ ਫੇਫੜਿਆਂ ਵਿੱਚ ਇਨਫੈਕਸ਼ਨ ਨਾਲ ਸਬੰਧਤ ਹੈ ਅਤੇ ਜੇਕਰ ਟੀਬੀ ਨਾਲ ਪੀੜ੍ਹਤ ਮਰੀਜ ਦੇ ਸੰਪਰਕ ਵਿਚ ਆਉਣ ਨਾਲ ਕੋਈ ਸਿਹਤਮੰਦ ਵਿਅਕਤੀ ਵੀ ਇਸ ਨਾਲ ਪ੍ਰਭਾਵਿਤ ਹੋ ਸਕਦਾ ਹੈ। ਇਸ ਲਈ ਟੀਬੀ ਦੇ ਮਰੀਜਾਂ ਦੇ ਪਰਿਵਾਰਾਂ ਨੂੰ ਕੁਝ ਖਾਸ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਹਨਾਂ ਨੇ ਇਸ ਬਾਰੇੇ ਮਹੱਤਵਪੂਰਨ ਨੁਕਤਿਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਸ ਘਾਤਕ ਬਿਮਾਰੀ ਦਾ ਸਹੀ ਇਲਾਜ ਬਹੁਤ ਜ਼ਰੂਰੀ ਹੈ। ਇਸ ਬਿਮਾਰੀ ਦਾ ਇਲਾਜ ਸਰਕਾਰੀ ਸਿਹਤ ਕੇਂਦਰਾਂ ਵਿੱਚ ਫਰੀ ਕੀਤਾ ਜਾਂਦਾ ਹੈ। ਇਲਾਜ ਵਿੱਚ ਲਾਪਰਵਾਹੀ ਗੰਭੀਰ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦੀ ਹੈ। ਭਾਰਤ ਸਰਕਾਰ ਪੋਲੀਓ ਵਾਂਗ ਹੀ ਟੀਬੀ ਦੇ ਖਾਤਮੇ ਲਈ ਵੀ ਇੱਕ ਮੁਹਿੰਮ ਚਲਾ ਰਹੀ ਹੈ। ਭਾਰਤ ਵਿੱਚ ਇਸ ਬਿਮਾਰੀ ਨੂੰ ਜੜੋਂ ਮੁਕਾਉਣ ਲਈ ਹਰੇਕ ਨਾਗਰਿਕ ਦਾ ਜਾਗਰੂਕ ਹੋਣਾ ਜ਼ਰੂਰੀ ਹੈ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੀ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਾਲਜ ਸਟਾਫ਼ ਨੂੰ ਨਿਯਮਤ ਅੰਤਰਾਲਾਂ ’ਤੇ ਅਜਿਹੇ ਜਾਗਰੂਕਤਾ ਸੈਮੀਨਾਰ ਆਯੋਜਿਤ ਕਰਨ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਵਿਦਿਆਰਥੀਆਂ ਨੂੰ ਸਿਹਤ ਮੁੱਦਿਆਂ ਨਾਲ ਸਬੰਧਤ ਜਾਣਕਾਰੀ ਮਿਲਦੀ ਰਹੇ। ਇਸ ਦੌਰਾਨ ਯੂਥ ਵਾਇਸ ਫਾਊਂਡੇਸ਼ਨ ਸੁਸਾਇਟੀ ਦੇ ਪ੍ਰਧਾਨ ਗਗਨਦੀਪ ਸਿੰਘ ਢੱਟ ਨੇ ਵੀ ਸਿਵਲ ਹਸਪਤਾਲ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਕਸਰ ਅਜਿਹੀ ਮਹੱਤਵਪੂਰਨ ਜਾਣਕਾਰੀ ਸਮਾਜ ਦੇ ਕਮਜ਼ੋਰ ਵਰਗਾਂ ਦੇ ਲੋਕਾਂ ਤੱਕ ਨਹੀਂ ਪਹੁੰਚਦੀ ਅਤੇ ਜਾਣਕਾਰੀ ਦੀ ਘਾਟ ਕਾਰਨ ਉਨ੍ਹਾਂ ਨੂੰ ਸਹੀ ਇਲਾਜ ਨਹੀਂ ਮਿਲਦਾ। ਇਸ ਲਈ ਯੂਥ ਵਾਇਸ ਫਾਊਂਡੇਸ਼ਨ ਵਲੋਂ ਕਮਜ਼ੋਰ ਵਰਗਾਂ ਨੂੰ ਘਾਤਕ ਬਿਮਾਰੀਆਂ ਬਾਰੇ ਜਾਗਰੂਕ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਨੰਦ ਸੋਨੀ, ਰਾਮਗੜ੍ਹੀਆ ਜੀ.ਐਨ.ਬੀ.ਐਲ. ਮਹਿਲਾ ਕਾਲਜ ਦੀਆਂ ਵਿਦਿਆਰਥਣਾਂ, ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ।

  • Related Posts

    ਧਾਰਮਿਕ ਯਾਤਰਾ ਤੋਂ ਵਾਪਸ ਪਰਤੀ ਸੰਗਤ ਦਾ ਪਿੰਡ ਚੰਦਿਆਣੀ ਕਲਾਂ ਵਿਖੇ ‘ਆਪ’ ਆਗੂ ਕਰਨਵੀਰ ਕਟਾਰੀਆ ਅਤੇ ਟਰੱਕ ਯੂਨੀਅਨ ਪ੍ਰਧਾਨ ਸ਼ਾਮ ਮਹਿਰ ਕਟਾਰੀਆ ਵੱਲੋਂ ਭਰਵਾਂ ਸਵਾਗਤ

    Spread the love

    Spread the love ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਦੇ ਨਜ਼ਦੀਕੀ ਪਿੰਡ ਚੰਦਿਆਣੀ ਕਲਾਂ ਵਿਖੇ ਉਸ ਸਮੇਂ ਬਹੁਤ ਹੀ ਸ਼ਰਧਾਪੂਰਵਕ ਅਤੇ ਨਿੱਘਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਵੱਖ-ਵੱਖ…

    ਨਵਾਂਸ਼ਹਿਰ ਦੇ ਪਿੰਡ ਛੋਕਰਾਂ ਵਿਖੇ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ; ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਭਰੀ ਹਾਜ਼ਰੀ, ਗੱਦੀ ਨਸ਼ੀਨ ਬਲਦੇਵ ਮਾਹੀ ਵੱਲੋਂ ਕੀਤਾ ਵਿਸ਼ੇਸ਼ ਸਨਮਾਨ

    Spread the love

    Spread the loveਨਵਾਂਸ਼ਹਿਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ)  ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਛੋਕਰਾਂ ਵਿਖੇ ਮਹਾਨ ਸੂਫ਼ੀ ਸੰਤ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ, ਭਾਵਨਾ…

    Leave a Reply

    Your email address will not be published. Required fields are marked *