ਜੇ ਬਣਨਾ ਹੈ ਅਗਨੀਵੀਰ ਤਾਂ ਸੀ ਪਾਇਟ ਕੈਂਪ ਤੋਂ ਮੁਫ਼ਤ ਕਰੋ ਤਿਆਰੀ

Spread the love

ਸ੍ਰੀ ਮੁਕਤਸਰ ਸਾਹਿਬ , 03 ਜੁਲਾਈ ()- ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਰ.ਓ. ਫਿਰੋਜਪੁਰ ਦੀ ਆਰਮੀ ਅਗਨੀਵੀਰ ਭਰਤੀ ਦਾ ਫਿਜੀਕਲ ਟੈਸਟ ਮਿਤੀ 17 ਅਗਸਤ ਤੋਂ 25 ਅਗਸਤ 2025 ਤੱਕ ਹੋ ਰਿਹਾ ਹੈ । ਜਿਸ ਕਰਕੇ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਯੁਵਕਾਂ ਲਈ ਕੈਂਪ ਕਾਲਝਰਾਣੀ ਵਿਖੇ ਫਿਜੀਕਲ ਟੈਸਟ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ । ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਆ ਕੇ ਫਿਜੀਕਲ ਟੈਸਟ ਦੀ ਤਿਆਰੀ ਕਰਨ। ਪਿਛਲੇ ਸਮੇਂ ਵਿੱਚ ਕੈਂਪ ਕਾਲਝਰਾਣੀ ਦੇ ਫਿਜੀਕਲ ਟੈਸਟ ਦਾ ਰਿਜਲਟ ਬਹੁਤ ਵਧੀਆ ਰਿਹਾ ਹੈ ਅਤੇ ਫਿਜੀਕਲ ਟੈਸਟ ਦੀ ਤਿਆਰੀ ਤਜ਼ਰਬੇਕਾਰ ਇੰਨਸਟਰੱਕਟਰਾਂ ਵੱਲੋਂ ਕਰਵਾਈ ਜਾਂਦੀ ਹੈ। ਉਕਤ ਜਿਲਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਜਲਦ ਤੋਂ ਜਲਦ ਮਿਤੀ 07, ਜੁਲਾਈ 2025 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵਿਖੇ ਹੇਠ ਲਿਖੇ ਦਸਤਾਵੇਜ਼ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟਰੇਸ਼ਨ ਕਰਵਾ ਸਕਦੇ ਹਨ:-ਦਸਵੀ/ਬਾਰਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਕੀਤੇ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜਾ ਪਾਸਪੋਰਟ ਸਾਈਜ ਫੋਟੋ। ਇਸ ਤੋਂ ਇਲਾਵਾ ਕੈਂਪ ਕਾਲਝਰਾਣੀ ਵਿਖੇ ਪੰਜਾਬ ਪੁਲਿਸ ਦੇ ਫਿਜੀਕਲ ਟੈਸਟ ਦੀ ਤਿਆਰੀ ਵੀ ਚੱਲ ਰਹੀ ਹੈ। ਜਿਨ੍ਹਾਂ ਯੁਵਕਾਂ ਨੇ ਪੰਜਾਬ ਪੁਲਿਸ ਦਾ ਲਿਖਤੀ ਪੇਪਰ ਦਿੱਤਾ ਹੋਇਆ ਹੈ, ਉਹ ਵੀ ਕੈਂਪ ਕਾਲਝਰਾਣੀ ਆ ਕੇ ਫਿਜੀਕਲ ਟੈਸਟ ਦੀ ਤਿਆਰੀ ਕਰ ਸਕਦੇ ਹਨ। ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਇਹ ਜਾਣਕਾਰੀ ਟਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਦੁਆਰਾ ਦਿੱਤੀ ਗਈ। ਵਧੇਰੇ ਜਾਣਕਾਰੀ ਲਈ 94641-52013, 93167-13000, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *