ਜੈਕਾਰਿਆਂ ਦੀ ਗੂੰਜ ਵਿੱਚ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਕਥਾ ਦਾ ਪੋਸਟਰ ਰਿਲੀਜ਼

Spread the love

ਅੰਮ੍ਰਿਤਸਰ3 ਅਪ੍ਰੈਲ (ਦਿਨੇਸ਼ ਸੋਨੀ )ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ  ਵਿਸ਼ੇਸ਼ ਗੁਰਮਿਤ ਸਮਾਗਮ ਦਾ ਆਯੋਜਨ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਜੀ ਦੀ ਦੇਖ ਰੇਖ ਵਿੱਚ ਦਾਤਾ ਬੰਦੀ ਛੋੜ ਪਬਲਿਕ ਸਕੂਲ ,ਅੱਡਾ ਬਾਉਲੀ,ਰਾਮਤੀਰਥ ਰੋਡ,ਅੰਮ੍ਰਿਤਸਰ  ਵਿਖੇ ਕਰਵਾਇਆ ਗਿਆ। ਜਿਸ ਵਿੱਚ ਸਿੱਖ ਪੰਥ ਦੇ ਮਹਾਨ ਕੀਰਤਨੀ ਜੱਥਿਆਂ ਨੇ ਹਾਜ਼ਰੀ ਭਰੀ।ਉਪਰੰਤ ਭਾਈ ਅਮਨਦੀਪ ਸਿੰਘ ਜੀ ਨੇ ਕਥਾ-ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਸੇਵਾਦਾਰ ਭਾਈ ਅਮਨਦੀਪ ਸਿੰਘ ਜੀ ਵੱਲੋਂ ਉਹਨਾਂ ਦੇ ਸਾਥੀ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਕਥਾ ਦਾ ਪੋਸਟਰ ਰਿਲੀਜ਼ ਕੀਤਾ ਗਿਆ।ਇਸ ਮੌਕੇ ਉਨਾਂ ਨਾਲ ਭਾਈ ਅਮਤੇਸ਼ਵਰ ਸਿੰਘ , ਮਾਤਾ ਵਿਪਾਨਪ੍ਰੀਤ ਕੌਰ ਲੁਧਿਆਣੇ ਵਾਲੇ, ਬਾਬਾ ਤੇਜਿੰਦਰ ਸਿੰਘ ਜਿੰਦੂ ਨਾਨਕਸਰ ਵਾਲੇ ਅਤੇ ਭਾਈ ਵਰਿੰਦਰ ਸਿੰਘ ਕੰਗ ਵੀ ਮੌਜੂਦ ਸਨ।ਕਥਾ ਰਾਹੀਂ ਭਾਈ ਗੁਰਚਰਨ ਸਿੰਘ ਜੀ ਨੇ ਸੰਤਾਂ, ਮਹਾਂਪੁਰਖਾਂ ਦੀ ਉਪਮਾ ਦਰਸਾਉਣੀ ਕੀਤੀ ਹੈ। ਭਾਈ ਗੁਰਚਰਨ ਸਿੰਘ ਜੀ ਨੇ ਕਥਾ ਵਿੱਚ ਦਰਸਾਉਣਾ ਕੀਤਾ ਸਾਨੂੰ ਅੰਮ੍ਰਿਤ ਵੇਲੇ ਅਤੇ ਨਿੱਤਨੇਮ ਦੇ ਧਾਰਣੀ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਸੰਗਤਾ ਵੱਧ ਤੋਂ ਵੱਧ ਯੂਟਿਊਬ ਚੈਨਲ ਰਾਹੀਂ ਪ੍ਰਸੰਗ ਨੂੰ ਸਰਵਣ ਕਰਣ।ਹਜ਼ਾਰਾਂ ਦੀ ਗਿਣਤੀ ਵਿੱਚ ਆਈਆਂ ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾ ਕੇ ਭਾਈ ਗੁਰਚਰਨ ਸਿੰਘ ਨੂੰ ਅਸੀਸ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਭਾਈ ਗੁਰਚਰਨ ਸਿੰਘ ਨੇ ਭਾਈ ਅਮਨਦੀਪ ਸਿੰਘ ਜੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਹਨਾਂ ਕਿਹਾ ਅੱਜ ਦਾ ਦਿਨ ਖਾਸ ਬਣਾਉਣ ਵਿਚ ਭਾਈ ਸਾਹਿਬ ਦਾ ਵਿਸ਼ੇਸ਼ ਸਹਿਜੋਗ ਹੈ।ਇਸ ਮੌਕੇ ਭਾਈ ਰੋਬਿਨ ਸਿੰਘ,ਭਾਈ ਅਵਤਾਰ ਸਿੰਘ, ਭਾਈ ਜਸਬੀਰ ਸਿੰਘ, ਭਾਈ ਸ਼ਮਸ਼ੇਰ ਸਿੰਘ ਆਦਿ ਮੌਜੂਦ ਸਨ

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *