ਜੈਤੋ 31 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀ ਰੈਲੀ ਇਤਿਹਾਸ ਰਚੇਗੀ : ਗਿੰਨੀ ਬਰਾੜ 

Spread the love
 ਜੈਤੋ, 25 ਮਾਰਚ (ਹਰਵਿੰਦਰਪਾਲ ਸ਼ਰਮਾ) 31 ਮਾਰਚ ਨੂੰ ਅਨਾਜ ਮੰਡੀ ਜੈਤੋ ਵਿਖੇ ਹੋਣ ਜਾ ਰਹੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਰੈਲੀ ਬਹੁਤ ਵੱਡਾ ਇਤਿਹਾਸ ਰਚੇਗੀ। ਇਸ ਸਮੇਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਬੀਰ ਸਿੰਘ ਗਿੰਨੀ ਬਰਾੜ ਦਾ ਕਹਿਣਾ ਹੈ ਕਿ ਪੰਜਾਬ ਅੰਦਰ ਰਾਜ ਕਰ ਰਹੀ ਆਪ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਨੂੰ ਯਾਦ ਕਰਦੇ ਹਨ ਅਤੇ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਹੀ ਪੰਜਾਬ ਦੇ ਲੋਕਾਂ ਦਾ ਭਲਾ ਕਰ ਸਕਦੀ ਹੈ। ਗੁਰਬੀਰ ਸਿੰਘ ਗਿੰਨੀ ਬਰਾੜ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੰਜਾਬ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਪੰਜਾਬ ਅੰਦਰ ਬਹੁਤ ਹੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਜਿਸ ਤੋਂ ਸਾਫ ਨਜ਼ਰ ਆ ਰਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨੀ ਲਗਭਗ ਤੈਅ ਹੋ ਚੁੱਕੀ ਹੈ। ਉਹਨਾਂ ਕਿਹਾ ਕਿ 31 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀ ਜੈਤੋ ਹਲਕਾ ਅੰਦਰ ਹੋਣ ਵਾਲੀ ਰੈਲੀ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿੱਚ ਪਾ ਦੇਵੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸ.ਸੂਬਾ ਸਿੰਘ ਬਾਦਲ ਬਹੁਤ ਹੀ ਸ਼ਰੀਫ, ਬੇਦਾਗ ਅਤੇ ਇਮਾਨਦਾਰ ਚਿਹਰੇ ਵਜੋਂ ਜਾਣੇ ਜਾਂਦੇ ਹਨ ਜਿਨਾਂ ਦੀ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਨੂੰ ਬਹੁਤ ਵੱਡੀ ਦੇਣ ਹੈ। ਉਹਨਾਂ ਕਿਹਾ ਕਿ ਸ. ਸੂਬਾ ਸਿੰਘ ਬਾਦਲ ਪਿਛਲੇ ਲੰਮੇ ਸਮੇਂ ਤੋਂ ਜੈਤੋ ਹਲਕੇ ਅੰਦਰ ਦਿਨ-ਰਾਤ ਇੱਕ ਕਰਕੇ ਪਾਰਟੀ ਦੀ ਚੜ੍ਹਦੀਕਲਾਂ ਲਈ ਕੰਮ ਕਰਦੇ ਆ ਰਹੇ ਹਨ ਅਤੇ ਹਲਕੇ ਦੇ ਲੋਕਾਂ ਵੱਲੋਂ ਵੀ ਉਨਾਂ ਨੂੰ ਬਹੁਤ ਹੀ ਮਨ੍ਹਾਂ-ਮੁੰਹੀ ਪਿਆਰ ਦਿੱਤਾ ਜਾ ਰਿਹਾ ਹੈ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *