ਜੈਤੋ ਵਿਖੇ “ਨਵੀਂ ਸੋਚ ਨਵਾਂ ਪੰਜਾਬ“ ਪ੍ਰੋਗਰਾਮ” ਤਹਿਤ ਕਿਸਾਨਾਂ ਨੂੰ ਮਿਲਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ 30 ਮਾਰਚ ਨੂੰ ਪਹੁੰਚਣਗੇ

Spread the love

ਬਾਜਾਖਾਨਾ, 27 ਮਾਰਚ (ਅਵਤਾਰ ਸਿੰਘ ਮੱਲਾ ) :  ਪੰਜਾਬ ਵਿਧਾਨ ਸਭਾ ਦੇ ਮੈਂਬਰ ਰਾਣਾ ਗੁਰਜੀਤ ਸਿੰਘ ਵਿਧਾਨ ਸਭਾ ਹਲਕਾ ਜੈਤੋ ਖੇਤਰ ‘ਚ ਕਿਸਾਨਾਂ ਨਾਲ ਫਸਲੀ ਵਿਭਿੰਨਤਾ ਅਤੇ ਵੱਧ ਪਾਣੀ ਦੀ ਖਪਤ ਵਾਲੇ ਝੋਨੇ ਦੀ ਥਾਂ ਮੱਕੀ ਦੀ ਕਾਸ਼ਤ ਸ਼ੁਰੂ ਕਰਨ ਸਬੰਧੀ ਵਿਚਾਰ ਵਟਾਂਦਰਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਲੰਭਵਾਲੀ ਵਿਖੇ ਹਲਕਾ ਜੈਤੋ ਦੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਕਿਸਾਨਾਂ ਅਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ “ਨਵੀਂ ਸੋਚ ਨਵਾਂ ਪੰਜਾਬ“ ਪ੍ਰੋਗਰਾਮ ਤਹਿਤ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਜੈਤੋ ਖੇਤਰ ਦੇ ਕਿਸਾਨਾਂ ਨਾਲ ਝੋਨੇ ਦੀ ਬਜਾਏ ਰਵਾਇਤੀ ਫ਼ਸਲਾਂ ਜਿਵੇਂ ਕਿ ਮੱਕੀ, ਕਪਾਹ ਜਿਸਨੂੰ ਚਿੱਟਾ ਸੋਨਾ ਕਿਹਾ ਜਾਂਦਾ ਹੈ, ਵੱਲ ਵਾਪਸ ਨਾ ਮੁੜਨ ‘ਤੇ ਜੋ ਕਿਸਾਨਾਂ ਨੂੰ ਉੱਚ ਲਾਹੇਵੰਦ ਕੀਮਤਾਂ ਪ੍ਰਦਾਨ ਕਰਨ ਲਈ ਵਿਚਾਰ ਵਟਾਂਦਰਾ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ “ਪੰਜਾਬ ਹਰ ਸਾਲ 4 ਲੱਖ ਟਨ ਮੱਕੀ ਪੈਦਾ ਕਰਦਾ ਹੈ ਅਤੇ 40 ਲੱਖ ਟਨ ਦੀ ਮੰਗ ਹੈ। ਇਸ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਜੀ ਨੇ 2,400 ਰੁਪਏ ਪ੍ਰਤੀ ਕੁਇੰਟਲ ਤੱਕ ਖ੍ਰੀਦ ਦੀ ਪੇਸ਼ਕਸ਼ ਕੀਤੀ ਹੈ, ਜੋ ਕਿ 2,225 ਰੁਪਏ ਪ੍ਰਤੀ ਕੁਇੰਟਲ ਦੇ ਐਮ.ਐਸ.ਪੀ ਤੋਂ ਕਿਤੇ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਮੇਰੇ ਵਿਚਾਰ ਅਤੇ ਰਾਣਾ ਗੁਰਜੀਤ ਸਿੰਘ ਦੇ ਅਪੀਲ ਅਨੁਸਾਰ ਕਿਸਾਨ ਦੋਵੇਂ ਪਾਸੇ ਜਿੱਤ ਵਾਲੀ ਸਥਿਤੀ ਵਿੱਚ ਹਨ, ਕਿਉਂਕਿ ਰਾਣਾ ਗੁਰਜੀਤ ਸਿੰਘ ਵੱਲੋਂ ਮੱਕੀ ਉਤਪਾਦਕਾਂ ਨੂੰ ਬੀਜਾਂ ਦੀ ਚੋਣ ਤੋਂ ਲੈ ਕੇ ਫਸਲ ਉਗਾਉਣ ਲਈ ਸਭ ਤੋਂ ਵਧੀਆ ਅਭਿਆਸਾਂ ਤੱਕ ਹਰ ਤਰ੍ਹਾਂ ਦੀ ਸਹਾਇਤਾ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਲਈ ਕਿਸਾਨ ਭਰਾਵਾਂ ਨੂੰ ਇਸ ਮੌਕੇ ਉਨ੍ਹਾਂ ਦੇ ਵਿਚਾਰ ਸੁਣਨ ਲਈ 30 ਮਾਰਚ ਸਵੇਰੇ 10 ਵਜੇ, ਸਥਾਨ (ਡਰੀਮ ਕਾਸਟਲ ਰਿਜ਼ੌਰਟ ਬਾਜਾਖਾਨਾ ਰੋਡ ਜੈਤੋ) ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਸੰਜੀਵ ਭਾਰਦਵਾਜ ਰਾਜਾ, ਗੁਰਜੰਟ ਸਿੰਘ ਖੱਟੜਾ, ਗੁਰਬਾਜ ਸਿੰਘ ਬਰਾੜ, ਰਿੰਪੀ ਸ਼ਰਮਾਂ, ਜਸਵੀਰ ਸਿੰਘ ਵੜਿੰਗ, ਨਛੱਤਰ ਸਿੰਘ ਸੰਧੂ, ਹਰਜਿੰਦਰ ਸਿੰਘ ਖੱਟੜਾ,  ਪ੍ਰਵੀਨ ਕੌਰ ਭੱਟੀ ਲੰਭਵਾਲੀ ਭਜਨ ਸਿੰਘ, ਖੁਸ਼ਦੀਪ ਮਿੱਤਲ, ਕੁਲਵੰਤ ਕੌਰ, ਹਰਿੰਦਰ ਸਿੰਘ ਬਰਾੜ, ਕੁਲਵੰਤ ਸਿੰਘ ਵੜਿੰਗ, ਅਮਰਸੋਨਾ ਸਿੰਘ ਵੜਿੰਗ, ਵਰਿੰਦਰ ਸਿੰਘ ਵੜਿੰਗ, ਲਖਵਿੰਦਰਪਾਲ ਸ਼ਰਮਾਂ, ਪਾਲੀ ਸ਼ਰਮਾਂ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *