ਡਾ.ਬੀ.ਆਰ.ਅੰਬੇਦਕਰ ਜੀ ਦੇ 135ਵੇਂ ਜਨਮ ਦਿਹਾੜੇ ‘ਤੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਵਲੋਂ ਸ਼ਰਧਾ ਸੁਮਨ ਭੇਟ ਕੀਤੀ-ਪੈਨਸ਼ਨਰ ਆਗੂ

Spread the love

 ਫ਼ਗਵਾੜਾ 14 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਵਲੋਂ ਪ੍ਰਧਾਨ ਮੋਹਣ ਸਿੰਘ ਭੱਟੀ,ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ,ਪ੍ਰੈੱਸ ਸਕੱਤਰ ਸੀਤਲ ਰਾਮ ਬੰਗਾ,ਜਸਵਿੰਦਰ ਸਿੰਘ,ਹਰਭਜਨ ਲਾਲ,ਸਾਧੂ ਰਾਮ ਜੱਖੂ, ਹਰਭਜਨ ਲਾਲ ਕੌਲ,ਕੇ.ਕੇ.ਪਾਂਡੇ,ਹਰਚਰਨ ਭਾਰਤੀ,ਸੁਖਦੇਵ ਸਿੰਘ, ਸੁਰਜੀਤ ਸਿੰਘ ਮਾਹੀ ਆਦਿ ਪੈਨਸ਼ਨਰਾਂ ਨੇ ਹਰਿਗੋਬਿੰਦ ਨਗਰ ਫ਼ਗਵਾੜਾ ਦੇ ਪਾਰਕ ਵਿੱਚ ਪੁੱਜ ਕੇ। ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਜੀ ਦੇ 135 ਵੇਂ ਜਨਮ ਦਿਹਾੜੇ ਤੇ ਉਹਨਾਂ ਦੇ ਬੁੱਤ ‘ਤੇ ਫੁੱਲ ਮਾਲਾਵਾਂ ਪਾ ਕੇ ਸਤਿਕਾਰ ਸਹਿਤ ਸ਼ਰਧਾ ਸੁਮਨ ਭੇਟ ਕੀਤੀ।ਇਸ ਸਮੇਂ ਇਕੱਠੇ ਹੋਏ ਪੈਨਸ਼ਨਰ ਸਾਥੀਆਂ ਨੇ ਕਿਹਾ ਕਿ ਉਹਨਾਂ ਦੇ ਨੀਤੀ ਵਾਕ:- “ਪੜ੍ਹੋ,ਜੁੜੋ ਅਤੇ ਸੰਗਠਿਤ” ਹੋਵੋ ਤੇ ਪਹਿਰਾ ਦਿੰਦੇ ਹੋਏ ਸਮਾਜ ਦੇ ਸਮੂਹ ਵਰਗਾਂ ਦੇ ਦੱਬੇ ਕੁੱਚਲੇ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨ ਜਾਰੀ ਰੱਖੇ ਜਾਣਗੇ।ਇਹੋ ਹੀ ਉਹਨਾਂ ਨੂੰ ਸੱਚੀ ਸੁੱਚੀ ਸ਼ਰਧਾ ਸੁਮਨ ਹੋ ਸਕਦੀ ਹੈ। ਉਹਨਾਂ ਦੱਸਿਆ ਕਿ ਡਾ.ਅੰਬੇਦਕਰ ਜੀ ਇੱਕ ਵਕੀਲ, ਅਰਥਸ਼ਾਸਤਰੀ,ਸਿਆਸਤਦਾਨ ਅਤੇ ਸਮਾਜ ਸੁਧਾਰਕ ਸਨ। ਉਹਨਾਂ ਦੀ ਸਫਲਤਾ ਦਾ ਰਾਜ ਉਹਨਾਂ ਦਾ ਹਰ ਪੱਖ ਤੋਂ ਗਿਆਨਵਾਨ ਹੋਣਾ ਸੀ, ਜਿਸਨੂੰ ਉਹਨਾਂ ਨੇ ਪੜ੍ਹ ਲਿਖ ਕੇ ਅਤੇ ਆਪਣੀ ਜ਼ਿੰਦਗੀ ਦੇ ਤਜਰਬਿਆਂ ਰਾਹੀਂ ਹਾਸਲ ਕੀਤਾ ਅਤੇ ਦੁਨੀਆ ਦੇ ਪ੍ਰਮੁੱਖ ਬੁੱਧੀਜੀਵੀਆਂ ਦੀ ਸ਼੍ਰੇਣੀ ਵਿੱਚ ਸਥਾਨ ਪ੍ਰਾਪਤ ਕੀਤਾ। ਆਗੂਆਂ ਨੇ ਕਿਹਾ ਕਿ ਕੇਂਦਰ ਵਿੱਚ ਰਾਜ ਕਰਦੀ ਪਾਰਟੀ ਵਲੋਂ ਫਿਰਕੂ ਅਤੇ ਫਾਸ਼ੀਵਾਦੀ ਨੀਤੀਆਂ ਤੇ ਚੱਲਦੇ ਹੋਏ ਡਾ.ਅੰਬੇਦਕਰ ਜੀ ਦੁਆਰਾ ਲਿਖੇ ਗਏ ਸੰਵਿਧਾਨ ਨੂੰ ਤਹਿਸ ਨਹਿਸ ਕਰਨ ਦੀਆਂ ਕੋਝੀਆਂ ਚਾਲਾਂ ਚੱਲਦੇ ਹੋਏ ਫਿਰ ਮਨੂ ਸਿਮਰਤੀ ਲਾਗੂ ਕਰਨ ਵੱਲ ਨੂੰ ਵਧਿਆ ਜਾ ਰਿਹਾ।ਸੋ ਡਾ.ਅੰਬੇਦਕਰ ਜੀ ਦੁਆਰਾ ਲਿਖੇ ਗਏ ਸੰਵਿਧਾਨ ਨੂੰ ਬਚਾਉਣ ਲਈ ਅਤੇ ਉਸ ਅਨੁਸਾਰ ਦੇਸ਼ ਨੂੰ ਚੱਲਦਾ ਰੱਖਣ ਲਈ ਸਮੂਹ ਇਨਸਾਫ਼ ਪਸੰਦ ਲੋਕਾਂ,ਧਰਮ ਨਿਰਪੱਖ ਪਾਰਟੀਆਂ ਅਤੇ ਡਾ.ਅੰਬੇਦਕਰ ਜੀ ਦੇ ਪੈਰੋਕਾਰਾਂ ਨੂੰ ਗੰਭੀਰਤਾ ਨਾਲ ਇੱਕ ਜੁੱਟ ਹੋ ਕੇ ਸੰਵਿਧਾਨ ਦੀ ਰਾਖੀ ਲਈ ਤੁਰਨਾ ਮੌਜੂਦਾ ਸਮੇਂ ਦੀ ਅਹਿਮ ਲੋੜ ਬਣ ਗਈ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *