ਡਿਪਟੀ ਕਮਿਸ਼ਨਰ ਨੇ ਦਾਖਲ ਮਰੀਜਾਂ ਨਾਲ ਗੱਲਬਾਤ ਦੌਰਾਨ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

Spread the love
ਫਰੀਦਕੋਟ  ਜੂਨ 2025(ਗੁਰਦੀਪ ਸਿੰਘ ਢਿੱਲੋਂ)  ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਦਾਖਲ ਮਰੀਜਾਂ ਨਾਲ ਗੱਲਬਾਤ ਦੌਰਾਨ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਇਜਾ ਲਿਆ। ਉਹਨਾਂ ਨਸ਼ਾ ਛੁਡਾਊ ਕੇਂਦਰ ਦੇ ਡਾਕਟਰਾਂ ਅਤੇ ਸਟਾਫ ਨਾਲ ਵੀ ਗੱਲਬਾਤ ਕੀਤੀ । ਇਸ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣੂ ਕਰਵਾਇਆ। ਇਸ ਦੌਰਾਨ ਉਨ੍ਹਾਂ ਇਲਾਜ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਲਈ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਨਿਯਮਤ ਤੌਰ ’ਤੇ ਫੀਡ ਬੈਕ ਲੈਣ ਦੀ ਹਦਾਇਤ ਵੀ ਕੀਤੀ।  ਲੋਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ’ਚ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ, ਇਸ ਲਈ ਲੋਕਾਂ ਨੂੰ ਨਾਲ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੇ ਡਿਮਾਂਡ ਖਤਮ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਲਈ ਇਸ ਮੁਹਿੰਮ ਦੀ ਸਫ਼ਲਤਾ ਲਈ ਸਮਾਜ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ ਹੈ। ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ, ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਡੀ.ਐਸ.ਪੀ ਫਰੀਦਕੋਟ ਸ਼੍ਰੀ ਤਰਲੋਚਨ ਸਿੰਘ ਵੀ ਮੌਜੂਦ ਸਨ ।
  • Related Posts

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਬਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

    Spread the love

    Spread the loveਬਰਨਾਲਾ ਮਿਤੀ: 12.07.2026 ਪੱਤਰ ਪੇ੍ਰਰਕ   ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਅਤੇ ਅਜ਼ਾਦ ਪ੍ਰੈੱਸ ਕਲੱਬ ਬਰਨਾਲਾ ਦੇ ਪ੍ਰਧਾਨ ਅਤੇ  ਮੀਡੀਆ ਇਡਵੈਜਰ ਆਪ ਸ. ਬਲਵੰਤ ਸਿੰਘ ਸਿੱਧੂ…

    Leave a Reply

    Your email address will not be published. Required fields are marked *