ਡੇਂਗੂ ਤੋਂ ਬਚਣ ਲਈ ਬਰਸਾਤਾਂ ਦੋਰਾਨ ਘਰਾਂ ਵਿਚ ਅਤੇ ਛੱਤਾ ਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ: ਡਾ. ਜਗਦੀਪ ਚਾਵਲਾ ਸਿਵਲ ਸਰਜਨ

Spread the love

ਸ਼੍ਰੀ ਮੁਕਤਸਰ ਸਾਹਿਬ, 22 ਜੁਲਾਈ ()- ਸਿਹਤ ਵਿਭਾਗ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਹਾਮਾਰੀ ਰੋਗ ਐਕਟ 1897 ਅਧੀਨ ਨੋਟੀਫਿਕੇਸ਼ਨ ਨੰ. ਐਚ.ਐਫ.ਡਬਲਿਊ/ਐਚ.ਐਲ.ਐਚ/405ਏ/5/2024/3ਐਚ4/834953 ਮਿਤੀ 06/05/2024 ਦੁਆਰਾ ਡੇਂਗੂ ਨੂੰ ਇਕ ਨੋਟੀਫਾਇਡ ਬੀਮਾਰੀ ਘੋਸ਼ਿਤ ਕੀਤਾ ਗਿਆ ਹੈ ਅਤੇ ਇਸ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆ ਜਾ ਰਹੀਆ ਹਨ। ਉਨ੍ਹਾ ਕਿਹਾ ਕਿ ਸਿਹਤ ਵਿਭਾਗ ਵਲੋਂ ਡੇਂਗੂ ਦੀ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾ ਨੂੰ ਘਰ ਘਰ ਜਾ ਕੇ ਡੇਂਗੂ ਦੇ ਮੱਛਰ ਦੇ ਲਾਰਵੇ ਨੂੰ ਲੱਭਣ ਅਤੇ ਨਸ਼ਟ ਕਰਨ ਲਈ ਇੰਸਪੈਕਸ਼ਨ ਦੇ ਅਧਿਕਾਰ ਦਿੱਤੇ ਗਏ ਹਨ ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਘਰ ਘਰ ਜਾ ਕੇ ਡੇਂਗੂ ਦੇ ਫੈਲਣ ਤੋਂ ਬਚਾਅ ਸਬੰਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੁਕ ਕਰ ਰਹੀਆਂ ਹਨ ।ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਦੇ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਡੇਂਗੂ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਭਗਵਾਨ ਦਾਸ , ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਹੈਲਥ ਵਰਕਰ ਜਗਮੀਤ ਸਿੰਘ, ਗੁਰਭਗਤ ਸਿੰਘ, ਰਾਜਵਿੰਦਰ ਸਿੰਘ, ਗੁਰਸੇਵਕ ਸਿੰਘ, ਬਲਜਿੰਦਰ ਸਿੰਘ, ਅਮ੍ਰਿੰਤਪਾਲ ਸਿੰਘ ਅਤੇ ਬ੍ਰਡਿੰਗ ਚੈਕਰ ਵਲੋ ਅੱਜ ਤਿਲਕ ਨਗਰ, ਕਿਸ਼ਨਪੁਰਾ ਬਸਤੀ,ਬਾਬਾ ਦੀਪ ਸਿੰਘ ਨਗਰ, ਹਰਗੋਬਿੰਦ ਨਗਰ,, ਥਾਂਦੇਵਾਲੇ ਰੋਡ, ਡੇਰਾ ਕਾਰ ਸੇਵਾ ਵਾਲੀ ਗਲੀ ਵਿਖੇ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

    Spread the love

    Spread the love ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ…

    Leave a Reply

    Your email address will not be published. Required fields are marked *