ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਜਾਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

Spread the love
ਤਰਨ ਤਾਰਨ, ਮਾਰਚ 28 : ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ )
ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ ਵਿਰੁੱਧ ਸ਼ੁਰੂ ਕੀਤੀ ਗਈ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਤਹਿਤ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਵਿੱਚ ਜਾਗਰੂਕਤਾ ਗਤੀ-ਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਕਰਮੀਆਂ ਵਲੋਂ ਪਿੰਡ ਪਿੱਦੀ ਵਿਖ਼ੇ ਮਾਈ ਭਾਗੋ ਜੀ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੂੰ ਡੇਂਗੂ ਵਿਰੁੱਧ ਜਾਗਰੂਕ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਏ ਨੇ ਦੱਸਿਆ ਕਿ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡੇਂਗੂ ਬੁਖਾਰ ਦੀ ਰੋਕਥਾਮ ਸਬੰਧੀ ਵਿਸ਼ੇਸ਼ ਤੌਰ ‘ਤੇ ‘ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ‘ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਜਾਗਰੂਕਤਾ ਗਤੀ-ਵਿਧੀਆਂ ਦੇ ਨਾਲ-ਨਾਲ ਸਿਹਤ ਕਰਮੀਆਂ ਵੱਲੋਂ ਫੀਵਰ ਸਰਵੇ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਡੇਂਗੂ ਜ਼ਿਲੇ ਦੇ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ, ਤਾਂ ਜੋ ਨਾਗਰਿਕ ਆਪਣੇ ਆਪ ਨੂੰ ਇਸ ਬੁਖਾਰ ਤੋਂ ਬਚਾ ਸਕਣ।
 ਸਿਵਲ ਸਰਜਨ ਡਾ. ਰਾਏ ਨੇ ਦਸਿਆ ਕਿ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਡ੍ਰਾਈ ਡੇਅ ਐਲਾਨਿਆ ਗਿਆ ਹੈ ਅਤੇ ਇਸ ਦਿਨ ਸਾਨੂੰ ਸਾਰਿਆ ਨੂੰ ਉਨਾਂ ਸਥਾਨਾਂ ਦੀ ਸਾਫ-ਸਫਾਈ ਕਰਨੀ ਚਾਹੀਦੀ ਹੈ, ਜਿਥੇ ਪਾਣੀ ਇਕੱਠਾ ਹੋਣ ਦਾ ਖਦਸ਼ਾ ਹੋਵੇ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਕਾਫੀ ਦਿਨਾਂ ਤੱਕ ਤੇਜ਼ ਬੁਖਾਰ ਨਾ ਉਤਰੇ, ਸ਼ਰੀਰ ‘ਤੇ ਚਤੱਕੇ ਪੈਣ, ਤੇਜ਼ ਸਿਰ ਪੀੜ, ਜੋੜਾ ‘ਚ ਦਰਦ, ਜੁਕਾਮ ਹੋਵੇ, ਤਾਂ ਉਹ ਤੁਰੰਤ ਨਜ਼ਦੀਕੀ ਹਸਪਤਾਲ ‘ਚ ਜਾ ਕੇ ਡਾਕਟਰ ਨੂੰ ਮਿਲਣ ਅਤੇ ਟੈਸਟ ਕਰਵਾਉਣ।
ਨੋਡਲ ਅਫ਼ਸਰ ਡਾ.ਸੁਖਜਿੰਦਰ ਸਿੰਘ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਨਾਗਰਿਕ ਆਪਣੇ ਘਰਾਂ ਦੇ ਆਲੇ-ਦੁਆਲੇ ਛੋਟੇ ਟੋਇਆ ‘ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ ‘ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ। ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ, ਸੈਨੇਟਰੀ ਇੰਸਪੈਕਟਰ ਕਾਰਜ ਸਿੰਘ, ਸੈਨੇਟਰੀ ਇੰਸਪੈਕਟਰ ਭੁਪਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਸੁਖਦੇਵ ਸਿੰਘ, ਸੈਨੇਟਰੀ ਇੰਸਪੈਕਟਰ ਅਮਰਜੀਤ ਸਿੰਘ, ਸੈਨੇਟਰੀ ਇੰਸਪੈਕਟਰ ਤੇਜਿੰਦਰ ਸਿੰਘ, ਫੁਲਬੀਰ ਸਿੰਘ ਆਦਿ ਮੌਜੂਦ ਰਹੇ ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *