ਤੀਆਂ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਨੇ ਪੇਸ਼ ਕੀਤਾ ਪੰਜਾਬੀ ਵਿਰਸੇ ਦਾ ਰੰਗ

Spread the love
ਸ੍ਰੀ ਕੀਰਤਪੁਰ ਸਾਹਿਬ,13 ਅਗਸਤ,(ਮਨਦੀਪ)ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ (ਬੀਬੀ ਮੂਲਾ ਦੇਵੀ ਖਾਲਸਾ ਪਬਲਿਕ ਸਕੂਲ) ਕੀਰਤਪੁਰ ਸਾਹਿਬ  ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਤੌਰ ’ਤੇ ਮੈਂਬਰ ਇੰਚਾਰਜ ਸ. ਇੰਦਰਜੀਤ ਸਿੰਘ ਚੰਡੀਗੜ੍ਹ ਤੋਂ ਪਹੁੰਚੇ ਅਤੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ। ਵਿਦਿਆਰਥੀਆਂ ਵੱਲੋਂ ਜਾਗੋ, ਗਿੱਧਾ, ਭੰਗੜਾ, ਕੋਰੀਓਗ੍ਰਾਫੀ ਅਤੇ ਡਾਂਸ ਆਦਿ ਦੀਆਂ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ ਦੇ ਰੰਗ ਬਿਖੇਰੇ ਗਏ। ਮੈਂਬਰ ਇੰਚਾਰਜ ਸ. ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਸੱਭਿਆਚਾਰਕ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੇ ਬੜੀ ਮਿਹਨਤ ਅਤੇ ਲਗਨ ਨਾਲ ਪੰਜਾਬੀ ਵਿਰਸੇ ਨੂੰ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪ੍ਰਤਿਭਾ, ਮਿਹਨਤ ਅਤੇ ਪੇਸ਼ਕਾਰੀ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਆਸ਼ਾ ਰਾਣੀ ਨੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ ਹਨ। ਇਹ ਤਿਉਹਾਰ ਸਾਡੀ ਅਮੀਰ ਵਿਰਾਸਤ, ਰਵਾਇਤਾਂ, ਆਪਸੀ ਪਿਆਰ ਅਤੇ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਰਾਹੀਂ ਬੱਚਿਆਂ ਨੂੰ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦਾ ਮੌਕਾ ਮਿਲਦਾ ਹੈ।ਇਸ ਮੌਕੇ ਸ੍ਰੀਮਤੀ ਮਹਿੰਦਰ ਕੌਰ, ਮੈਡਮ ਰੰਜਨਾ ਦੇਵੀ, ਮੈਡਮ ਪਰਵਿੰਦਰ ਕੌਰ, ਮੈਡਮ ਮਨਜੀਤ ਕੌਰ, ਮੈਡਮ ਸ਼ਾਲਨੀ ਸ਼ਰਮਾ, ਮੈਡਮ ਪਰਵੀਨ ਕੌਰ, ਮੈਡਮ ਲਵਲੀਨ ਕੌਰ, ਮੈਡਮ ਰਜਿੰਦਰ ਕੌਰ, ਦਲਜੀਤ ਸਿੰਘ, ਰਵਿੰਦਰ ਕੁਮਾਰ ਸ਼ੇਰਾ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *