ਦੀ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ” ਇਕਾਈ ਸ਼੍ਰੀ ਅਨੰਦਪੁਰ ਸਾਹਿਬ ਅਤੇ ਢੇਰ ਵਲੋਂ ਸਾਂਝੇ ਤੌਰ ਤੇ ਮਨਾਇਆ ਗਿਆ “ਵਿਸ਼ਵ ਫੋਟੋਗ੍ਰਾਫੀ ਦਿਵਸ”

Spread the love
 ਸ਼੍ਰੀ ਅਨੰਦਪੁਰ ਸਾਹਿਬ 20 ਅਗਸਤ (ਭਾਰਦਵਾਜ) -: ਅੱਜ “ਵਿਸ਼ਵ ਫੋਟੋਗ੍ਰਾਫੀ ਦਿਵਸ” ਮੌਕੇ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ (ਰਜਿ:) ਦੀ ਇਕਾਈ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਰਵੀ ਕੁਮਾਰ ਲਟਾਵਾ ਅਤੇ ਢੇਰ ਇਕਾਈ ਦੇ ਪ੍ਰਧਾਨ ਰਵਿੰਦਰ ਕੁਮਾਰ ਕਾਲੀਆ ਨੇ ਮਿਲ ਕੇ ਇਲਾਕੇ ਦੇ ਫੋਟੋਗ੍ਰਾਫਰਾਂ ਨਾਲ ਇੱਕ ਸਾਂਝੀ ਮੀਟਿੰਗ ਕੀਤੀ ਅਤੇ ਇਸ ਦਿਨ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਕੱਤਰ ਹਰਪ੍ਰੀਤ ਸਿੰਘ ਅਤੇ ਸਿਕੰਦਰ ਕੁਮਾਰ ਨੇ ਮੀਟਿੰਗ ਵਿੱਚ ਫੋਟੋਗ੍ਰਾਫਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਫੋਟੋਗ੍ਰਾਫਰਾਂ ਦੇ ਸੁਝਾਓ ਵੀ ਲਏ। ਇਸ ਮੀਟਿੰਗ ਵਿੱਚ ਕੈਸ਼ੀਅਰ ਤੇਜਪਾਲ ਸਿੰਘ ਅਤੇ ਵਿਜੇ ਕੁਮਾਰ ਨੇ ਆਏ ਹੋਏ ਮੈਂਬਰਾਂ ਨੂੰ ਮੀਟਿੰਗ ਦੇ ਦੌਰਾਨ ਖਰਚੇ ਦਾ ਹਿਸਾਬ ਕਿਤਾਬ ਵੀ ਦੱਸਿਆ। ਸੀਨੀਅਰ ਮੀਤ ਪ੍ਰਧਾਨ ਸਤਪਾਲ, ਮੀਤ ਪ੍ਰਧਾਨ ਧੀਰਜ ਘਈ, ਮੀਤ ਪ੍ਰਧਾਨ ਸੁਰਿੰਦਰ ਕੁਮਾਰ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ, ਜੋਇੰਟ ਸਕੱਤਰ ਤਜਿੰਦਰ ਸਿੰਘ ਦੇ ਨਾਲ ਮੈਂਬਰ ਜਸਵਿੰਦਰ ਸਿੰਘ, ਯਤਿਨ ਲਟਾਵਾ, ਹੇਮਰਾਜ, ਜਸਕਰਨ ਸਿੰਘ, ਵਿੱਕੀ ਸੈਣੀ, ਮਨਜੀਤ ਸਿੰਘ, ਕਮਲਜੀਤ ਸਿੰਘ, ਪਰਮਪ੍ਰੀਤ ਸਿੰਘ, ਅਮਨ ਕੁਮਾਰ ਅਤੇ ਹੋਰ ਫੋਟੋਗ੍ਰਾਫਰਾਂ ਨੇ ਮਿਲ ਕੇ ਸਾਂਝੇ ਤੌਰ ਤੇ ਇੱਕ ਕੇਕ ਕੱਟ ਕੇ ਇੱਕ ਦੂਸਰੇ ਨੂੰ ਇਸ “ਵਿਸ਼ਵ ਫੋਟੋਗ੍ਰਾਫੀ ਦਿਵਸ” ਦੀਆਂ ਵਧਾਈਆਂ ਦਿੱਤੀਆਂ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *