ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਏ “ਪੋਸਟਰ ਮੇਕਿੰਗ ਅਤੇ ਸਲੋਗਨ ਲਿਖਿਤ ਮੁਕਾਬਲੇ“

Spread the love

ਸ਼੍ਰੀ ਮੁਕਤਸਰ ਸਾਹਿਬ, 07 ਜੁਲਾਈ ()- ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਅਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ ਰੇਖ ਹੇਠ ਬੱਚਿਆਂ ਵਿੱਚ “ਪੋਸਟਰ ਮੇਕਿੰਗ ਅਤੇ ਸਲੋਗਨ ਲਿਖਿਤ”ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਕਿਹਾ ਕਿ ਸਾਨੂੰ ਆਪਣੀ ਨਵੀਂ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਹਾਲਤ ਵਿੱਚ ਹਰ ਹੀਲਾ ਅਪਣਾਉਣਾ ਪਵੇਗਾ। ਉਹਨਾਂ ਨੇ ਯੁੱਧ ਨਸ਼ਿਆਂ ਦੇ ਵਿਰੁੱਧ ਅਭਿਆਨ ਦੇ ਤਹਿਤ ਬੱਚਿਆਂ ਦੇ ਵਿੱਚ ਸਲੋਗਨ ਲਿਖਿਤ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ। ਜਿਸ ਵਿੱਚ ਬੱਚਿਆਂ ਨੇ ”ਨਸ਼ਿਆਂ ਨੂੰ ਕਹੋ ਨਾਂਹ”ਵਰਗੇ ਸਲੋਗਨ ਅਤੇ ਬਹੁਤ ਹੀ ਸੋਹਣੇ ਚਾਰਟ ਬਣਾ ਕੇ ਨਸ਼ਿਆਂ ਦੇ ਵਿਰੁੱਧ ਲੜਾਈ ਲੜਨ ਦਾ ਫੈਸਲਾ ਲਿਆ। ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਕਿਹਾ ਕਿ ਨਸ਼ੇ ਸਾਨੂੰ ਸਿਰਫ ਸਰੀਰਕ ਹੀ ਨਹੀਂ ਸਗੋਂ ਮਾਨਸਿਕ ਅਤੇ ਆਰਥਿਕ ਤੌਰ ਤੇ ਵੀ ਅੰਦਰੋਂ ਅੰਦਰੀ ਖੋਖਲਾ ਕਰਦੇ ਹਨ, ਇਸ ਲਈ ਨਸ਼ਿਆਂ ਨੂੰ ਨਕੇਲ ਪਾਉਣਾ ਬਹੁਤ ਜਰੂਰੀ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਸਾਨੂੰ ਸਾਡੇ ਬੱਚਿਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਉਹਨਾਂ ਨੂੰ ਦੱਸਣਾ ਚਾਹੀਦਾ ਹੈ ਕਿ ਨਸ਼ਿਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ। ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਅਸੀਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਨਸ਼ਿਆਂ ਦੇ ਵਿਰੁੱਧ ਯੁੱਧ ਲੜਨ ਲਈ ਤਿਆਰ ਕਰ ਸਕਦੇ ਹਾਂ ਅਤੇ ਉਹਨਾਂ ਨੂੰ ਇਸ ਤੋਂ ਹੋਣ ਵਾਲੇ ਮਾੜੇ ਪ੍ਰਭਾਵ ਤੋਂ ਬਚਾ ਸਕਦੇ ਹਾਂ ਕਿਉਂਕਿ ਕਿਸ਼ੋਰ ਅਵਸਥਾ ਵਾਲੇ ਬੱਚੇ ਸਭ ਤੋਂ ਵੱਧ ਨਸ਼ਿਆਂ ਵੱਲ ਖਿੱਚੇ ਜਾਂਦੇ ਹਨ, ਇਸ ਲਈ ਇਹਨਾਂ ਨੂੰ ਸਮੇਂ ਤੋਂ ਪਹਿਲਾਂ ਹੀ ਜਾਗਰੂਕ ਕਰਨਾ ਬਹੁਤ ਜਰੂਰੀ ਹੋ ਚੁੱਕਿਆ ਹੈ।

  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

    Spread the love

    Spread the love ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ…

    Leave a Reply

    Your email address will not be published. Required fields are marked *