ਦੇਸ਼ ਭਗਤ ਗਲੋਬਲ ਸਕੂਲ ਵਿੱਚ ਕਰਵਾਇਆ ਗਿਆ ਪੇਪਰ ਬੈਗ ਮੇਕਿੰਗ ਮੁਕਾਬਲਾ

Spread the love

ਸ਼੍ਰੀ ਮੁਕਤਸਰ ਸਾਹਿਬ, 17 ਜੁਲਾਈ ()- ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਅਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਵਿੱਚ ਅੱਜ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ‘ਪੇਪਰ ਬੈਗ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਤੀਜੀ ਤੋਂ ਪੰਜਵੀਂ ਕਲਾਸ ਦੇ ਬੱਚਿਆਂ ਨੇ ਵੱਧਚੜ੍ਹ ਕੇ ਭਾਗ ਲਿਆ। ਬੱਚਿਆਂ ਨੇ ਰੰਗ–ਬਿਰੰਗੇ ਅਤੇ ਆਕਰਸ਼ਕ ਡਿਜ਼ਾਇਨ ਵਾਲੇ ਪੇਪਰ ਬੈਗ ਤਿਆਰ ਕਰਕੇ ਆਪਣੀ ਕਲਾ ਅਤੇ ਰਚਨਾਤਮਕਤਾ ਦਾ ਪਰਚਮ ਲਹਿਰਾਇਆ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਜੀ ਨੇ ਬੱਚਿਆਂ ਨੂੰ ਵਾਤਾਵਰਣ ਸੰਭਾਲ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਪਲਾਸਟਿਕ ਦੀਆਂ ਥੈਲੀਆਂ ਦੀ ਵਰਤੋਂ ਛੱਡ ਕੇ ਕਾਗਜ਼ ਦੀਆਂ ਥੈਲੀਆਂ ਵਰਤਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਕਾਗਜ ਦੇ ਬਣੇ ਹੋਏ ਥੈਲੇ ਸਾਡੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਂਦੇ ਹਨ। ਪਲਾਸਟਿਕ ਦੀਆਂ ਥੈਲੀਆਂ ਦੀ ਵਰਤੋਂ ਨਾ ਕਰਕੇ ਅਸੀਂ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਇੱਕ ਅਣਮੁੱਲਾ ਯੋਗਦਾਨ ਪਾ ਸਕਦੇ ਹਾਂ। ਵਾਈਸ ਪ੍ਰਿੰਸਪਲ ਡਾਕਟਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਇਸ ਤਰਾਂ ਦੀਆਂ ਗਤੀਵਿਧੀਆਂ ਨਾਲ ਅਸੀਂ ਬੱਚਿਆਂ ਅੰਦਰ ਛਪੀਆਂ ਹੋਈਆਂ ਕਲਾਵਾਂ ਨੂੰ ਉਜਾਗਰ ਕਰ ਸਕਦੇ ਹਾਂ। ਮੁਕਾਬਲੇ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜਬੂਤ ਕਰਨਾ ਸੀ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *