ਨਗਰ ਕੌਂਸਲ ਦੇ ਪ੍ਰਧਾਨ ਨੇ ਕ੍ਰਿਕਟ ਟੀਮ ਨੂੰ ਵੰਡੀਆਂ ਜਰਸੀਆਂ 

Spread the love

 ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਦੇਣ ਧਿਆਨ-ਪ੍ਰਧਾਨ ਕੁੰਦਰਾ

ਮਾਛੀਵਾੜਾ ਸਾਹਿਬ,8 ਅਪ੍ਰੈਲ (ਸੁੱਚਾ ਬੰਗੜ )ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਵੱਲੋਂ ਜਿੱਥੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵੱਡੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਉਨਾਂ ਦੀ ਹੌਸਲਾ ਅਫਜਾਈ ਕੀਤੀ ਜਾ ਰਹੀ। ਕਰੋੜਾਂ ਰੁਪਏ ਲਾ ਕੇ ਸਟੇਡੀਅਮ ਨੂੰ ਸੁੰਦਰ ਅਤੇ ਆਧੁਨਿਕ ਬਣਾਇਆ ਜਾ ਰਿਹਾ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਖੇਡਾਂ ਨਾਲ ਜੋੜਨ ਲਈ ਨੌਜਵਾਨਾਂ ਦਾ ਹੌਸਲਾ ਵਧਾਇਆ ਜਾ ਰਿਹਾ। ਗੁਰਮੁਖ ਸਿੰਘ ਸੈਂਬੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੋਹਿਤ ਕੁੰਦਰਾ ਵੱਲੋਂ ਮਾਛੀਵਾੜਾ ਸਾਹਿਬ ਦੀ ਕ੍ਰਿਕਟ ਟੀਮ ਨੂੰ ਸ੍ਰੀ ਗੁਰੂ ਗੋਬਿੰਦ ਸਟੇਡੀਅਮ ਵਿਖੇ ਜਰਸੀਆਂ ਵੰਡੀਆਂ ਗਈਆਂ। ਗੁਰਮੁਖ ਸਿੰਘ ਨੇ ਕਿਹਾ ਕਿ ਅਸੀਂ ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਜਿਨਾਂ ਨੇ ਸਾਨੂੰ ਜਰਸੀਆਂ ਦੇ ਕੇ ਸਾਡਾ ਮਾਣ ਵਧਾਇਆ। ਉਹਨਾਂ ਨੇ ਸਾਨੂੰ ਭਰੋਸਾ ਦਿੱਤਾ ਕਿ ਨੌਜਵਾਨਾਂ ਨੂੰ ਖੇਡ ਪ੍ਰਤੀ ਕਿਸੇ ਵਸਤੂ ਦੀ ਜਰੂਰਤ ਹੋਈ ਤਾਂ ਉਹ ਹਰ ਵੇਲੇ ਤੁਹਾਡੇ ਨਾਲ ਖੜੇ ਹਨ। ਖੇਡਾਂ ਅਤੇ ਸ਼ਹਿਰ ਪ੍ਰਤੀ ਪ੍ਰਧਾਨ ਕੁੰਦਰਾ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਂਘਾ ਯੋਗ ਹਨ। ਪ੍ਰਧਾਨ ਮੋਹਿਤ ਕੁੰਦਰਾ ਨੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ। ਜੇਕਰ ਹਰ ਇੱਕ ਨੌਜਵਾਨ ਖੇਡਾਂ ਵੱਲ ਜੁੜਦਾ ਹੈ ਤਾਂ ਉਹ ਨਸ਼ਿਆਂ ਤੋਂ ਦੂਰ ਹੋ ਜਾਵੇਗਾ ਅਤੇ ਉਹ ਆਪਣਾ ਭਵਿੱਖ ਵਿੱਚ ਮੁਕਾਮ ਹਾਸਲ ਕਰ ਲਵੇਗਾ। ਉਨਾਂ ਨੇ ਕਿਹਾ ਕਿ ਸਾਡਾ ਤਾਂ ਮੁੱਖ ਮਕਸਦ ਇਹੀ ਹੈ ਕਿ ਹਰ ਇੱਕ ਨੌਜਵਾਨ ਉੱਚ ਵਿਦਿਆ ਹਾਸਲ ਕਰੇ ਅਤੇ ਨਾਲ ਦੀ ਨਾਲ ਖੇਡਾਂ ਵੱਲ ਵੀ ਧਿਆਨ ਦਵੇ। ਖੇਡਾਂ ਸਾਡੇ ਜੀਵਨ ਦਾ ਇੱਕ ਮੁੱਖ ਹਿੱਸਾ ਹਨ। ਇਸ ਮੌਕੇ ਗਗਨ ਟੈਲੀਕੋਮ, ਪ੍ਰਿੰਸ ਸੇਠੀ, ਜਗਦੰਬੇ ਕਲੈਕਸ਼ਨ, ਗੁਰਪ੍ਰੀਤ ਸਿੰਘ ਗੋਪੀ ਤੋਂ ਇਲਾਵਾ ਪੂਰੀ ਕ੍ਰਿਕਟ ਟੀਮ ਦੇ ਮੈਂਬਰ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *