ਨਿਸ਼ਾਨ ਅਕੈਡਮੀ ਔਲਖ ਵਿਖੇ ਆਜ਼ਾਦੀ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ

Spread the love

ਸ਼੍ਰੀ ਮੁਕਤਸਰ ਸਾਹਿਬ, 14 ਅਗਸਤ ()- ਨਿਸ਼ਾਨ ਅਕੈਡਮੀ ਔਲਖ ਵਿਖੇ ਵਿਦਿਆਰਥੀਆਂ ਨੂੰ ਵਿਦਿਅਕ ਖੇਤਰ ਦੇ ਨਾਲ ਨਾਲ ਅਤੇ ਅਧਿਆਤਮਿਕ ਅਤੇ ਇਤਿਹਾਸਿਕ ਖੇਤਰ ਨਾਲ ਜੁੜੇ ਰਹਿਣ ਲਈ ਇਤਿਹਾਸਿਕ ਦਿਹਾੜੇ ਮਨਾ ਕੇ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਆਜ਼ਾਦੀ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨਾਲ ਇਤਿਹਾਸਿਕ ਤੱਥਾਂ ਦੀ ਸਾਂਝ ਪਾਉਂਦਿਆਂ ਅਧਿਆਪਿਕਾ ਗੁਰਪ੍ਰੀਤ ਕੌਰ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ ।ਉਨਾਂ ਨੇ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਆਜ਼ਾਦੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ। ਸੰਗੀਤ ਅਧਿਆਪਕ ਸਤਵਿੰਦਰ ਸਿੰਘ ਵੱਲੋਂ ਬਹੁਤ ਹੀ ਖੂਬਸੂਰਤ ਦੇਸ਼ ਭਗਤੀ ਨਾਲ ਸੰਬੰਧਿਤ ਸਮੂਹ ਗਾਇਣ ਕਰਵਾਇਆ ਗਿਆ ਅਤੇ ਨਾਲ ਹੀ ਇੰਚਾਰਜ ਪੂਜਾ ਮੈਡਮ ਨੇ ਨੰਨੇ ਮੁੰਨੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਖੂਬਸੂਰਤ ਦੇਸ਼ ਭਗਤੀ ਨਾਲ ਸੰਬੰਧਿਤ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਇਸ ਸਮਾਗਮ ਦੀ ਅਕੈਡਮੀ ਦੇ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕਓਂਕਾਰ ਸਿੰਘ, ਪਿ੍ਰੰਸੀਪਲ ਮੈਡਮ ਹਰਪ੍ਰੀਤ ਕੌਰ ਤੇ ਵਾਈਸ ਪਿ੍ਰੰਸੀਪਲ ਮੈਡਮ ਵੀਰਪਾਲ ਕੌਰ ਵੱਲੋਂ ਸ਼ਲਾਂਘਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਇਤਿਹਾਸ ਨਾਲ ਜੁੜੇ ਲੈਣ ਲਈ ਪ੍ਰੇਰਿਤ ਕੀਤਾ ਗਿਆ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *