ਨੀਲੋਂ ਪਰਿਵਾਰ ਨੇ ਧੀ ਦੇ ਜਨਮਦਿਨ ’ਤੇ 35 ਸਾਲਾਂ ਤੋਂ ਲਗਾਤਾਰ ਲਾਏ ਬੂਟੇ    ਮਾਤਾ ਸ਼ੀਤਲਾ ਮੰਦਰ ’ਚ ਵਾਤਾਵਰਨ ਦਿਵਸ ਵਜੋਂ ਮਨਾਇਆ ਜਨਮਦਿਨ, ਦਿੱਤਾ ਸਮਾਜ ਨੂੰ ਸੰਦੇਸ਼

Spread the love

ਮਾਛੀਵਾੜਾ ਸਾਹਿਬ, 9 ਜੁਲਾਈ (ਸੁੱਚਾ ਬੰਗੜ) ਵਾਤਾਵਰਨ ਦੀ ਸੰਭਾਲ ਅਤੇ ਸਮਾਜ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਸਮਾਜ ਸੇਵੀ ਪਰਮਜੀਤ ਸਿੰਘ ਨੀਲੋਂ ਅਤੇ ਕੁਲਵੰਤ ਕੌਰ ਨੀਲੋਂ ਨੇ ਆਪਣੀ ਧੀ ਕਿਰਨਦੀਪ ਕੌਰ ਨੀਲੋਂ ਦਾ 35ਵਾਂ ਜਨਮਦਿਨ ਬੂਟੇ ਲਗਾ ਕੇ ਮਨਾਇਆ।ਇਹ ਉਪਰਾਲਾ ਮਾਛੀਵਾੜਾ ਸਾਹਿਬ ਸਥਿਤ ਮਾਤਾ ਸ਼ੀਤਲਾ ਮੰਦਰ ਵਿਖੇ ਕੀਤਾ ਗਿਆ। ਨੀਲੋਂ ਪਰਿਵਾਰ ਵੱਲੋਂ ਪਿਛਲੇ 35 ਸਾਲਾਂ ਤੋਂ ਹਰ ਸਾਲ ਧੀ ਦੇ ਜਨਮਦਿਨ ਮੌਕੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਇਸ ਦਿਨ ਨੂੰ “ਵਾਤਾਵਰਨ ਦਿਵਸ” ਵਜੋਂ ਮਨਾਇਆ ਜਾਂਦਾ ਹੈ।  ਇਸ ਮੌਕੇ ਪਰਮਜੀਤ ਸਿੰਘ ਨੀਲੋਂ ਅਤੇ ਕੁਲਵੰਤ ਕੌਰ ਨੇ ਕਿਹਾ ਕਿ ਅੱਜ ਵਾਤਾਵਰਨ ਪ੍ਰਦੂਸ਼ਣ ਅਤੇ ਪਾਣੀ ਦੀ ਘਾਟ ਇੱਕ ਵੱਡੀ ਸਮੱਸਿਆ ਬਣ ਚੁੱਕੀ ਹੈ। ਅਜਿਹੇ ’ਚ ਹਰ ਵਿਅਕਤੀ ਨੂੰ ਆਪਣੇ ਅਤੇ ਆਪਣੇ ਬੱਚਿਆਂ ਦੇ ਜਨਮਦਿਨ ’ਤੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਇਸ ਨਾਲ ਨਾ ਸਿਰਫ਼ ਹਵਾ ਸ਼ੁੱਧ ਹੋਵੇਗੀ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਨ ਵੀ ਮਿਲੇਗਾ। ਉਨ੍ਹਾਂ ਸਮਾਜ ਨੂੰ ਅਪੀਲ ਕੀਤੀ ਕਿ ਹਰੇਕ ਪਰਿਵਾਰ ਆਪਣੇ ਘਰ ਅਤੇ ਆਲੇ-ਦੁਆਲੇ ਰੁੱਖ ਲਗਾਉਣ ਦਾ ਸੰਕਲਪ ਲਵੇ ਤਾਂ ਜੋ ਧਰਤੀ ਨੂੰ ਹਰਿਆ-ਭਰਿਆ ਅਤੇ ਗੰਦਗੀ ਮੁਕਤ ਬਣਾਇਆ ਜਾ ਸਕੇ। ਇਸ ਮੌਕੇ ਸਾਬਕਾ ਇੰਸਪੈਕਟਰ ਜਗਦੇਵ ਸਿੰਘ ਦੋਰਾਹਾ, ਹਰਬੰਸ ਲਾਲ ਚਾਨਣਾ, ਆਮ ਆਦਮੀ ਪਾਰਟੀ ਬਲਾਕ ਪ੍ਰਧਾਨ ਚਰਨਜੀਤ ਕੌਰ, ਗੁਰਪ੍ਰੀਤ ਕੌਰ ਸਮੇਤ ਕਈ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਾਰਿਆਂ ਨੇ ਨੀਲੋਂ ਪਰਿਵਾਰ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਇਸਨੂੰ ਸਮਾਜ ਲਈ ਪ੍ਰੇਰਨਾ ਦੱਸਿਆ। ਨੀਲੋਂ ਜੋੜੇ ਦੇ ਇਸ 35 ਸਾਲਾਂ ਤੋਂ ਚੱਲ ਰਹੇ ਉਪਰਾਲੇ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਜਨਮਦਿਨ ਵਰਗੇ ਨਿੱਜੀ ਜਸ਼ਨਾਂ ਨੂੰ ਵੀ ਸਮਾਜ ਅਤੇ ਵਾਤਾਵਰਨ ਦੀ ਭਲਾਈ ਨਾਲ ਜੋੜਿਆ ਜਾ ਸਕਦਾ ਹੈ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *