ਨੁੱਕੜ ਮੀਟਿੰਗਾਂ ਰਾਹੀਂ ਪਰਾਲੀ ਪ੍ਰਬੰਧਨ ਸਬੰਧੀ ਕੀਤਾ ਜਾ ਰਿਹਾ ਜਾਗਰੂਕ

Spread the love

ਫ਼ਗਵਾੜਾ-ਕਪੂਰਥਲਾ 28 ਮਾਰਚ ( ਪ੍ਰੀਤ ਕੌਰ ਪ੍ਰੀਤੀ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲਾ ਕਪੂਰਥਲਾ ਵਿੱਚ ਚੱਲ ਰਹੀਆਂ ਕਿਸਾਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫਸਰ ਡਾ. ਐਚ.ਪੀ.ਐਸ ਭਰੋਤ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ,ਜਿਸ ਵਿੱਚ ਸਮੂਹ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ ਅਤੇ ਖੇਤੀਬਾੜੀ ਵਿਸਥਾਰ ਅਫਸਰਾਂ ਨੇ ਭਾਗ ਲਿਆ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਵੱਖ-ਵੱਖ ਮਾਧਿਆਮਾਂ ਜਿਵੇਂ ਕਿ ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਰਾਹੀ ਪਿੰਡ ਪੱਧਰ ਅਤੇ ਖੇਤਰਾਂ ਵਿੱਚ ਲੋਕਾਂ, ਕਿਸਾਨਾਂ ਵਿਸ਼ੇਸ਼ ਤੌਰ ਤੇ ਨੌਜਵਾਨ ਕਿਸਾਨਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ, ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਜਾਗਰੂਕਤਾ ਫੈਲਾਉਣ ਲਈ ਨੁੱਕੜ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ ।

ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਕਿਸਾਨਾਂ ਅਤੇ ਸਥਾਨਕ ਲੋਕਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਅਤੇ ਵਾਤਾਵਰਣ ਸੁਰੱਖਿਆ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਹੈ।

ਮੁੱਖ ਖੇਤੀਬਾੜੀ ਅਫਸਰ ਡਾ.ਭਰੋਤ ਵੱਲੋਂ ਦੱਸਿਆ ਗਿਆ ਕਿ ਸਾਲ 2024-25 ਦੌਰਾਨ ਜ਼ਿਲਾ ਕਪੂਰਥਲਾ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ 691 ਘਟਨਾਵਾਂ ਘੱਟ ਦਰਜ ਕੀਤੀਆਂ ਗਈਆਂ ਜੋ ਕਿ ਸਾਲ 2003 ਦੇ ਮੁਕਾਬਲੇ 67% ਪ੍ਰਤੀਸ਼ਤ ਘੱਟ ਸੀ। ਉਹਨਾਂ ਦੱਸਿਆ ਕਿ ਇਸ ਸਾਲ ਝੋਨੇ ਦੇ ਸੀਜ਼ਨ ਦੌਰਾਨ ਅੱਗ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਹਿੱਤ ਪ੍ਰਦੂਸ਼ਣ ਬੋਰਡ, ਖੇਤੀਬਾੜੀ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਖੇਤੀਬਾੜੀ ਵਿਭਾਗ ਦੇ ਫੀਲਡ ਸਟਾਫ ਵੱਲੋਂ ਹਰੇਕ ਹਫਤੇ ਵਿੱਚ ਦੋ ਦਿਨ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਖੇਤਾਂ ਵਿੱਚ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਫਾਇਦਿਆਂ/ਲਾਭਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਫੀਲਡ ਸਟਾਫ ਵੱਲੋਂ 39 ਨੁੱਕੜ ਮੀਟਿੰ

ਗਾਂ ਕੀਤੀਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਅੱਗ ਲਗਾਉਣ ਕਾਰਨ ਹੁੰਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਿਛਲੇ ਸੀਜ਼ਨ ਦੌਰਾਨ ਜਿਨਾਂ ਪਿੰਡਾਂ ਵਿੱਚ ਅੱਗ ਲਗਾਉਣ ਦੇ ਜਿਆਦਾ ਮਾਮਲੇ ਸਾਹਮਣੇ ਆਏ ਹਨ, ਉਨ੍ਹਾ ਹਾਟ ਸਪਾਟ ਪਿੰਡਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਐਕਸ਼ਨ ਪਲਾਨ ਵੀ ਤਿਆਰ ਕੀਤਾ ਗਿਆ ਹੈ, ਜਿਸ ਅਧੀਨ ਝੋਨੇ ਦੀ ਫਸਲ ਹੇਠੇ ਰਕਬਾ ਘਟਾ ਕੇ ਦੂਜੀਆਂ ਫਸਲਾਂ ਜਿਵੇਂ ਕਿ ਬਾਸਮਤੀ, ਗੰਨਾ, ਸਾਉਣੀ ਮੱਕੀ, ਦਾਲਾਂ ਅਤੇ ਹੋਰ ਫਸਲਾਂ ਹੇਠ ਲਿਆਂਦਾ ਜਾਵੇਗਾ ਤਾਂ ਜੋ ਫਸਲੀ ਵਿਤਿੰਨਤਾ ਨੂੰ ਉਤਸਾਹਿਤ ਕੀਤਾ ਜਾ ਸਕੇ।

ਇਸ ਮੌਕੇ ਖੇਤੀਬਾੜੀ ਅਫਸਰ,ਡਾ.ਵਿਸ਼ਾਲ ਕੇਸ਼ਲ, ਡਾ.ਬਲਕਾਰ ਸਿੰਘ, ਡਾ.ਪਰਮਜੀਤ ਸਿੰਘ ਮਹੇ,ਡਾ.ਸਤਨਾਮ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਡਾ.ਗੁਰਜੋਤ ਸਿੰਘ,ਡਾ.ਜਸਪਾਲ ਸਿੰਘ ਅਤੇ ਹਰੀਸ਼ ਸਿੰਘ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *