ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ

Spread the love

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ ()- ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਨਾਮਕ ਯੂਟਿਊਬ ਚੈਨਲ ਦਾ ਉਦਘਾਟਨ ਕੀਤਾ ਗਿਆ।ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਕਿਸਾਨਾਂ ਲਈ ਖੇਤੀਬਾੜੀ ਜਾਣਕਾਰੀ ਨੂੰ ਆਸਾਨ ਅਤੇ ਤੇਜ਼ੀ ਨਾਲ ਪਹੁੰਚਾਉਣ ਲਈ ਇੱਕ ਵਧੀਆ ਪਲੇਟਫਾਰਮ ਹੋਵੇਗਾ। ਇਸ ਚੈਂਨਲ ਤੇ ਵਿਡੀਉ ਕਲਿਪਸ ਰਾਹੀਂ ਕਿਸਾਨਾਂ ਨੂੰ ਸਮੇਂ ਸਮੇਂ ਤੇ ਨਵੀਨਤਮ ਜਾਣਕਾਰੀ ਮੁਹੱਈਆ ਹੋਇਆ ਕਰੇਗੀ। ਇਸ ਸਮੇਂ ਮੁੱਖ ਖੇਤੀਬਾੜੀ ਅਫਸਰ ਸ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਚੈਨਲ ਰਾਹੀਂ ਕਿਸਾਨਾਂ ਤੱਕ ਵੱਖਵੱਖ ਖੇਤੀਬਾੜੀ ਸਰਗਰਮੀਆਂ, ਮੌਸਮ ਸਬੰਧੀ ਜਾਣਕਾਰੀ, ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਨਵੀਆਂ ਸਕੀਮਾਂ, ਤਕਨੀਕੀ ਤਰੀਕੇ, ਰਜਿਸਟਰੇਸ਼ਨ ਸੰਬੰਧੀ ਗਾਈਡਲਾਈਨ, ਸਬਸਿਡੀ ਅਤੇ ਖੇਤੀ ਨਾਲ ਸਬੰਧਿਤ ਹੋਰ ਵਾਧੂ ਜਾਣਕਾਰੀ ਪਹੁੰਚਾਈ ਜਾਵੇਗੀ।ਇਸ ਯੂਟਿਊਬ ਚੈਨਲ ਦਾ ਮਕਸਦ ਕਿਸਾਨ ਭਾਈਚਾਰੇ ਨੂੰ ਖੇਤੀਬਾੜੀ ਨਾਲ ਸਬੰਧਤ ਪ੍ਰਮਾਣਿਕ ਅਤੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਜ਼ਮੀਨ ਤੇ ਨਵੇਂ ਤੇ ਵਿਕਸਤ ਤਰੀਕਿਆਂ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਗਿੱਲ ਨੇ ਅੱਗੇ ਦੱਸਿਆ ਕਿ “ਇਹ ਚੈਨਲ ਕਿਸਾਨਾਂ ਲਈ ਵਾਤਾਵਰਣ ਅਤੇ ਸਰਕਾਰੀ ਸਕੀਮਾਂ ਦੀ ਸਹੀ ਸਮੇਂ ਤੇ ਸੂਚਨਾ ਦਿੰਦੇ ਹੋਏ ਇੱਕ ਭਰੋਸੇਯੋਗ ਸਰੋਤ ਸਾਬਤ ਹੋਵੇਗਾ। ਕਿਸੇ ਵੀ ਕਿਸਾਨ ਨੂੰ ਹੁਣ ਦਫ਼ਤਰਾਂ ਦੇ ਚੱਕਰ ਲਾਉਣ ਦੀ ਲੋੜ ਨਹੀਂ ਰਹੇਗੀ। ਉਹ ਸਿੱਧਾ ਆਪਣੇ ਫ਼ੋਨ ਤੇ ਇਸ ਚੈਨਲ ਰਾਹੀਂ ਜਾਣਕਾਰੀ ਲੈ ਸਕਣਗੇ।ਇੰਜ. ਕੁਲਦੀਪ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ ਯੂਟਿਊਬ ਚੈਨਲ ://./?=3-9-79 ਨੂੰ ਸਾਰੇ ਕਿਸਾਨਾਂ ਵੱਲੋਂ ਜ਼ਰੂਰ ਸਬਸਕਰਾਈਬ / ਤੇ ਸ਼ੇਅਰ ਕੀਤਾ ਜਾਵੇ, ਤਾਂ ਜੋ ਹਰ ਕਿਸਾਨ ਤੱਕ ਇਹ ਜਾਣਕਾਰੀ ਪਹੁੰਚ ਸਕੇ ਅਤੇ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਨੂੰ ਪ੍ਰਮਾਣਿਕਤਾ ਅਤੇ ਮਾਨਤਾ ਮਿਲ ਸਕੇ।ਇਹ ਚੈਨਲ ਕਿਸਾਨ ਭਲਾਈ ਲਈ ਇੱਕ ਨਵਾਂ ਇਤਿਹਾਸ ਰਚੇਗਾ। ਆਓ, ਮਿਲ ਕੇ ਇਸ ਯਤਨ ਨੂੰ ਕਾਮਯਾਬ ਬਣਾਈਏ। ਇਸ ਉਦਘਾਟਨ ਮੌਕੇ, ਡਾ. ਜ਼ਸਨਪ੍ਰੀਤ ਸਿੰਘ, ਏ.ਡੀ.ਓ , ਡਾ. ਹਰਜੀਤ ਸਿੰਘ, ਏ.ਡੀ.ਓ ਹਾਜ਼ਰ ਸਨ ।

  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *