ਪਲੇਸਮੈਂਟ ਕੈਂਪ ਦੌਰਾਨ 42 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ

Spread the love

ਸ੍ਰੀ ਮੁਕਤਸਰ ਸਾਹਿਬ, 12 ਅਗਸਤ ()- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐਸ.ਆਈ.ਐਸ. ਸਕਿਊਰਟੀ ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਅਸਾਮੀ ਲਈ ਚੋਣ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 65 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਰਿਆ ਉਪਰੰਤ 42 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਪਲੇਸਮੈਂਟ ਅਫ਼ਸਰ ਨੇ ਦੱਸਿਆ ਕਿ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਕੇ ਗਰੁੱਪ ਜੁਆਇਨ ਕਰਨ ਤਾਂ ਜੋ ਉਨ੍ਹਾਂ ਨੂੰ ਦਫਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *