ਪਾਣੀ ਦਾ ਲਗਾਤਾਰ ਪ੍ਰਦੂਸ਼ਿਤ ਹੋਣਾ ਚਿੰਤਾ ਦਾ ਵਿਸ਼ਾ

Spread the love
ਸਰਕਾਰ ਨੂੰ ਇਸ ਸਬੰਧੀ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ – ਐਡਵੋਕੇਟ ਤੇਜਿੰਦਰ ਸਿੰਘ ਖ਼ਾਲਸਾ
ਪੱਟੀ ਸਦੀਕ, 20 ਨਵੰਬਰ (ਬਲਕਰਨ ਸਿੰਘ ਮਸ਼ਾਲ)- ਪਾਣੀ ਦਾ ਲਗਾਤਾਰ ਪ੍ਰਦੂਸ਼ਿਤ ਹੋਣਾ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਨੂੰ ਇਸ ਸਬੰਧੀ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ। ਇਸ ਨੂੰ ਲੈ ਕੇ ਵਾਤਾਵਰਨ ਪ੍ਰੇਮੀ ਵੀ ਕਾਫੀ ਚਿੰਤਤ ਹਨ। ਇਸ ਸਬੰਧ ਵਿੱਚ ਬੁੱਧਵਾਰ ਨੂੰ ਅਬੋਹਰ ਦੇ ਵਾਤਾਵਰਣ ਪ੍ਰੇਮੀਆਂ ਦੀ ਇੱਕ ਮੀਟਿੰਗ ਅਰੋੜਵੰਸ਼ ਧਰਮਸ਼ਾਲਾ ਵਿਖੇ ਹੋਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਵਾਤਾਵਰਣ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਵਾਤਾਵਰਨ ਪ੍ਰੇਮੀਆਂ ਦੇ ਵੱਲੋਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਬੁੱਢੇ ਨਾਲੇ ਦਾ ਦੂਸ਼ਿਤ ਪਾਣੀ ਸਤਲੁਜ ਵਿੱਚ ਪਾਇਆ ਜਾ ਰਿਹਾ ਹੈ ਅਤੇ ਇਹ ਪਾਣੀ ਵੱਖ-ਵੱਖ ਨਹਿਰਾਂ ਰਾਹੀਂ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਇਹੀ ਕਾਰਨ ਹੈ ਕਿ ਅੱਜ ਲੋਕ ਵੱਖ-ਵੱਖ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸਤਲੁਜ ਦਰਿਆ ਵਿੱਚ ਦੂਸ਼ਿਤ ਪਾਣੀ ਨੂੰ ਰੋਕਣ ਲਈ ਵਾਤਾਵਰਨ ਪ੍ਰੇਮੀਆਂ ਵੱਲੋਂ ਐਸ.ਡੀ.ਐਮ ਕ੍ਰਿਸ਼ਨ ਪਾਲ ਰਾਜਪੂਤ ਨੂੰ ਮੰਗ ਪੱਤਰ ਸੌਂਪਦਿਆਂ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਇਸ ਮੁੱਦੇ ਨੂੰ ਲੋਕ ਲਹਿਰ ਬਣਾਉਣ ਲਈ ਸਖ਼ਤ ਮਿਹਨਤ ਕੀਤੀ ਜਾਵੇਗੀ, ਤਾਂ ਜੋ ਆਮ ਲੋਕ ਜਾਗਰੂਕ
ਅਧਿਕਾਰੀਆਂ ਨਾਮ ਗੱਲਬਾਤ ਦੋਰਾਨ ਸਮਾਜਸੇਵੀ
ਹੋ ਸਕਦੇ ਹਨ ਅਤੇ ਸਰਕਾਰ ‘ਤੇ ਬੁੱਢੇ ਨਾਲੇ ਦੇ ਪਾਣੀ ਨੂੰ ਸਤਲੁਜ ਵਿੱਚ ਸੁੱਟਣ ਤੋਂ ਰੋਕਣ ਲਈ ਦਬਾਅ ਪਾਇਆ ਜਾ ਸਕਦਾ ਹੈ। ਇਸ ਮੌਕੇ ਕਮਲਕਾਂਤ ਖੁਰਾਣਾ, ਐਡਵੋਕੇਟ ਰਵਿੰਦਰ ਸਿੰਘ ਗਿੱਲ, ਐਡਵੋਕੇਟ ਤੇਜਿੰਦਰ ਸਿੰਘ ਖਾਲਸਾ, ਐਡਵੋਕੇਟ ਗੁਰਪ੍ਰੀਤ ਸਿੰਘ ਢਿੱਲੋਂ, ਐਡਵੋਕੇਟ ਸੁਖਜੀਤ ਸਿੰਘ ਦਾਨੇਵਾਲੀਆ, ਇੰਜੀ. ਰਾਕੇਸ਼ ਸਚਦੇਵਾ, ਪ੍ਰੋ. ਰਾਕੇਸ਼ ਸਹਿਗਲ, ਰਜਿੰਦਰ ਸਿੰਘ ਸੇਖੋਂ, ਨਵਤੇਜ ਸਿੰਘ ਚਾਹਲ, ਦਵਿੰਦਰ ਸਿੰਘ ਗਿੱਲ, ਸੋਮਾ ਰਾਣੀ, ਜੀਤ ਸਿੰਘ, ਅਜੇ ਵਧਵਾ, ਪ੍ਰਧਾਨ ਰਾਜੂ ਚਰਾਇਆ ਆਦਿ ਹਾਜ਼ਰ ਸਨ। ਇੱਥੇ ਐਸ.ਡੀ.ਐਮ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਹ ਮੰਗ ਸਰਕਾਰ ਤੱਕ ਪਹੁੰਚਾ ਕੇ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾਣਗੇ।
More News
  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *