ਪਿੰਡ ਕਾਲਸ ਕਲਾਂ ਦੀ ਸੰਗਤ ਵੱਲੋਂ ਗ੍ਰੰਥੀ ਸੁਖਵਿੰਦਰ ਸਿੰਘ ਦਾ ਮੋਟਰਸਾਈਕਲ ਨਾਲ ਸਨਮਾਨ 

Spread the love
 ਮਾਛੀਵਾੜਾ ਸਾਹਿਬ, 27 ਮਾਰਚ ( ਸੁੱਚਾ ਬੰਗੜ) ਨੇੜਲੇ ਪਿੰਡ ਕਾਲਸ ਕਲਾਂ ਦੇ ਸਮੂਹ ਨਗਰ ਨਿਵਾਸੀਆਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਹੇ ਭਾਈ ਸੁਖਵਿੰਦਰ ਸਿੰਘ ਦਾ ਮੋਟਰਸਾਈਕਲ ਭੇਂਟ ਕਰਕੇ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਭਾਈ ਸੁਖਵਿੰਦਰ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਗ੍ਰੰਥੀ ਸਿੰਘ ਦੀ ਸੇਵਾ ਨਿਭਾ ਰਹੇ ਹਨ। ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵੱਲੋਂ ਪਿੰਡ ਵਿੱਚ ਕਈ ਵਾਰ ਅੰਮ੍ਰਿਤ ਸੰਚਾਰ ਕਰਵਾ ਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਅਤੇ ਹੁਣ ਫਿਰ ਇਕ ਅਪ੍ਰੈਲ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਭਾਈ ਸੁਖਵਿੰਦਰ ਸਿੰਘ ਸਮੇਂ ਸਮੇਂ ਤੇ ਪੂਰੀ ਰਹਿਤ ਮਰਿਆਦਾ ਅਨੁਸਾਰ ਪਿੰਡ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ। ਭਾਈ ਸੁਖਵਿੰਦਰ ਸਿੰਘ ਦੇ ਪਿਤਾ ਸਰਦਾਰ ਹੀਰਾ ਸਿੰਘ ਮਾਛੀਵਾੜਾ ਸਾਹਿਬ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੇਵਾ ਨਿਭਾ ਰਹੇ ਹਨ ਅਤੇ ਭਾਈ ਸੁਖਵਿੰਦਰ ਸਿੰਘ ਵੱਲੋਂ ਇਹ ਮੋਟਰਸਾਈਕਲ ਮਿਲਣ ਤੇ ਜਿੱਥੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਸ਼ੁਕਰਾਨਾ ਕੀਤਾ ਉੱਥੇ ਪਿੰਡ ਦੀ ਸਮੂਹ ਸੰਗਤ ਦਾ ਇਹ ਮਾਣ ਸਨਮਾਨ ਦੇਣ ਤੇ ਧੰਨਵਾਦ ਕੀਤਾ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *