ਪਿੰਡ ਪਵਾਤ ਦੇ ਸਰਕਾਰੀ ਸਕੂਲ ਵਿਖੇ ਸਿੱਖਿਆ ਕ੍ਰਾਂਤੀ ਦੀ ਹਲਕਾ ਵਿਧਾਇਕ ਨੇ ਕੀਤੀ ਸ਼ੁਰੂਆਤ

Spread the love

ਮਾਛੀਵਾੜਾ ਸਾਹਿਬ 7ਅਪ੍ਰੈਲ (ਸੁੱਚਾ ਬੰਗੜ )ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੀ ਸ਼ੁਰੂਆਤ ਦਾ ਸਮਰਾਲਾ ਹਲਕੇ ਦਾ ਪਹਿਲਾ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ ਪਵਾਤ ਵਿਖੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਸਕੂਲ ਦੇ ਬੱਚਿਆਂ ਵੱਲੋਂ ਮੁੱਖ ਅਧਿਆਪਕ ਬਲਜਿੰਦਰ ਸਿੰਘ, ਸਮੂਹ ਅਧਿਆਪਕ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਮ ਕੁਮਾਰ ਦੀ ਅਗਵਾਈ ਹੇਠ ਮੁੱਖ ਮਹਿਮਾਨ ਨੂੰ ਬੁੱਕੇ ਭੇਂਟ ਕਰਕੇ ਸਵਾਗਤ ਕੀਤਾ ਗਿਆ।  ਬੀ ਐੱਨ ਓ ਪ੍ਰਿ.  ਹਰਨੀਤ ਸਿੰਘ ਭਾਟੀਆ, ਪ੍ਰਿੰਸੀਪਲ ਨਰਿੰਦਰ ਵਰਮਾ, ਪ੍ਰਿ. ਰਾਜਿੰਦਰ ਸਿੰਘ ਸਮਾਗਮ ਸਮਾਗਮ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੀਤੇ ਗਏ ਕਾਰਜਾਂ ਵਜੋਂ ਸਕੂਲ ਵਿੱਚ ਬਣੇ ਨਵੇਂ ਕਮਰਿਆਂ ਉਸਾਰੀ,  ਚਾਰਦੀਵਾਰੀ ਦੀ ਉਸਾਰੀ ਅਤੇ ਚਾਰਦੀਵਾਰੀ ਦੀ ਮੁਰੰਮਤ ਦੇ ਕੰਮ ਪੂਰੇ ਹੋਣ ਤੇ ਉਦਘਾਟਨ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਕੀਤੇ ਗਏ। ਇਸ ਮੌਕੇ ਬੋਲਦਿਆਂ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਹਰੇਕ ਤਬਕੇ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸਿੱਖਿਆ ਦੇ ਖੇਤਰ ‘ਤੇ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੇ ਸਕੂਲਾਂ ਦੀ ਹਾਲਤ ਵਿੱਚ ਸੁਧਾਰ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਮੈਡਮ ਸਤਿੰਦਰ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਨੂੰ ਕਹਿੰਦੇ ਹੋਏ ਸਕੂਲ ਨੂੰ ਪ੍ਰਾਪਤ ਹੋਈਆ ਗ੍ਰਾਂਟਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ ਗਿੱਲ ਚੇਅਰਮੈਨ ਮਾਰਕੀਟ ਕਮੇਟੀ ਮਾਛੀਵਾੜਾ, ਸੋਨੂੰ ਕੁੰਦਰਾ ਪ੍ਰਧਾਨ ਨਗਰ ਕੌਂਸਲ ਮਾਛੀਵਾੜਾ,ਆਪ ਆਗੂ ਸੁਖਜਿੰਦਰ ਸਿੰਘ ਮਾਨ ਸਾਬਕਾ ਚੇਅਰਮੈਨ, ਮਨਦੀਪ ਸਿੰਘ ਸਰਪੰਚ ਬਰਮਾ, ਬੱਲਪ੍ਰੀਤ ਸਿੰਘ ਢਿੱਲੋਂ, ਜਸਪ੍ਰੀਤ ਸਿੰਘ ਘੁਲਾਲ, ਮੋਨੂੰ ਮੱਕੜ , ਅਮਨਦੀਪ ਤਨੇਜਾ ਐਮ ਸੀ, ਨਿਰਮਲ ਸਿੰਘ ਐੱਮ ਸੀ , ਕਰਮਜੀਤ ਸਿੰਘ ਸਰਪੰਚ, ਮਨਜੀਤ ਸਿੰਘ ਪੰਚ , ਰਾਮਪਾਲ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਕੁਲਵੰਤ ਸਿੰਘ ਕੁੱਬਿਆਂ ਵਾਲੇ ਜੋਗਿੰਦਰ ਸਿੰਘ ਸੇਖੋਂ, ਰਣਜੀਤ ਸਿੰਘ ਸਾਬਕਾ ਸਰਪੰਚ , ਨਵਪਿੰਦਰ ਕੌਰ ਕੁਸ਼ਲਦੀਪ ਸ਼ਰਮਾ, ਵਰਿੰਦਰ ਸਿੰਘ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਮੁਖ ਸਿੰਘ, ਰਣਜੀਤ ਕੌਰ , ਸਿਮਰਜੀਤ ਕੌਰ, ਜਸਪ੍ਰੀਤ ਕੌਰ, ਹਰਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਅਵਤਾਰ ਸਿੰਘ ਵੀ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *