ਫਗਵਾੜਾ 16 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਪਿੰਡ ਲੱਖਪੁਰ ਵਿਖੇ 108 ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਡਿਵੈਲਪਮੈਂਟ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਸੀਵਰੇਜ ਦੇ ਕੰਮ ਵਿਚ ਪ੍ਰਵਾਸੀ ਭਾਰਤੀਆਂ ਵਲੋਂ ਲਗਾਤਾਰ ਵਢਮੁੱਲਾ ਸਹਿਯੋਗ ਪਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਇੰਗਲੈਂਡ ਨਿਵਾਸੀ ਪਿੰਡ ਲੱਖਪੁਰ ਦੇ ਜੱਮਪਲ ਮਲਕੀਤ ਸਿੰਘ ਢੱਡਵਾਲ ਪੁੱਤਰ ਉਧਮ ਸਿੰਘ ਢਡਵਾਲ ਨੇ 1 ਲੱਖ ਰੁਪਏ ਦੀ ਰਕਮ ਸੁਸਾਇਟੀ ਸਲਾਹਕਾਰ ਜਸਵਿੰਦਰ ਸਿੰਘ ਬੰਗੜ ਰਿਟਾ. ਪਿ੍ਰੰਸੀਪਲ ਨੂੰ ਭੇਂਟ ਕੀਤੀ। ਉਹਨਾਂ ਕਿਹਾ ਕਿ ਡਿਵੈਲਪਮੈਂਟ ਸੁਸਾਇਟੀ ਵਲੋਂ ਪਿੰਡ ਦੇ ਵਿਕਾਸ ਦੇ ਜੋ ਕੰਮ ਕਰਵਾਏ ਜਾ ਰਹੇ ਹਨ, ਉਹ ਸ਼ਲਾਘਾਯੋਗ ਹਨ। ਜਿਹਨਾਂ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਵੀ ਵਿਕਾਸ ਵਿਚ ਆਰਥਕ ਯੋਗਦਾਨ ਪਾਉਣ ਬਾਰੇ ਸੋਚਿਆ। ਰਿਟਾ. ਪਿ੍ਰੰਸੀਪਲ ਬੰਗੜ ਨੇ ਪ੍ਰਵਾਸੀ ਭਾਰਤੀ ਮਲਕੀਤ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਪਿੰਡ ਦੇ ਵਿਕਾਸ ਵਿਚ ਪ੍ਰਵਾਸੀ ਭਾਰਤੀਆਂ ਵਲੋਂ ਵਢਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਸਰਪੰਚ ਗੁਰਮੀਤ ਸਿੰਘ ਗੋਗੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਵਿਚ ਸੀਵਰੇਜ ਦਾ ਕੰਮ ਕਾਫੀ ਸਮੇਂ ਤੋਂ ਅਧੂਰਾ ਸੀ। ਜਿਸ ਨੂੰ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਜੰਗੀ ਪੱਧਰ ‘ਤੇ ਪੂਰਾ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਟਰੀਟ ਲਾਈਟਾਂ, ਬੂਟੇ ਲਗਾਉਣ ਤੋਂ ਇਲਾਵਾ ਬਜੁਰਗਾਂ ਦੇ ਬੈਠਣ ਲਈ ਪਾਰਕ , ਬੱਸ ਸਟੈਂਡ ਆਦਿ ਵਿਚ ਕੁਰਸੀਆਂ ਲਗਾਉਣ ਦਾ ਕੰਮ ਵੀ ਕਰਵਾਇਆ ਜਾਵੇਗਾ। ਉਹਨਾਂ ਪਿੰਡ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਵਿਕਾਸ ਕਾਰਜਾਂ ਵਿਚ ਵੱਧ ਤੋਂ ਵੱਧ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਢੱਡਵਾਲ, ਤਰਲੋਚਨ ਸਿੰਘ ਆਦਿ ਹਾਜਰ ਸਨ।
ਸਰਕਾਰੀ ਸਕੂਲਾਂ ‘ਚ ਅੰਤਰ-ਰਾਸ਼ਟਰੀ ਪੱਧਰ ਦੇ ਵਿਦਿਅਕ ਪ੍ਰਬੰਧ ਕਰ ਰਹੀ ਪੰਜਾਬ ਸਰਕਾਰ – ਡਾ. ਚੱਬੇਵਾਲ
੍ਹ ਫਗਵਾੜਾ 16 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਕਾਇਆ ਕਲਪ ਦੇ ਨਾਲ- ਨਾਲ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਦੀ ਸਿੱਖਿਆ ਦੇਣ ਲਈ ਇਸ ਵਿੱਤੀ ਵਰ੍ਹੇ ਦੇ ਬਜਟ ‘ਚ 12 ਫੀਸਦੀ ਰਕਮ ਰਾਖਵੀਂ ਕੀਤੀ ਗਈ ਹੈ ਜੋ ਕਿ ਇਤਿਹਾਸਕ ਕਦਮ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਫਗਵਾੜਾ ਵਿਧਾਨਸਭਾ ਹਲਕੇ ਦੇ ਪਿੰਡ ਅਠੌਲੀ ਸਥਿਤ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਵਿਖੇ ਉਸਾਰੀ ਗਈ ਬਾਸਕੇਟਬਾਲ ਗਰਾਉਂਡ ਦਾ ਲੋਕਅਰਪਣ ਕਰਨ ਅਤੇ ਹਵਾਦਾਰ ਕਮਰਿਆਂ ਦੀ ਉਸਾਰੀ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ, ਹਲਕਾ ਇੰਚਾਰਜ ਜੋਗਿੰਦਰ ਮਾਨ, ਐਸ.ਡੀ.ਐਮ. ਫਗਵਾੜਾ ਜਸ਼ਨਜੀਤ ਸਿੰਘ, ਐਸ.ਪੀ. ਹੈੱਡ ਕੁਆਰਟਰ (ਕਪੂਰਥਲਾ) ਗੁਰਪ੍ਰੀਤ ਸਿੰਘ ਗਿੱਲ, ਮੇਅਰ ਰਾਮਪਾਲ ਉੱਪਲ, ਡੀ.ਐਸ.ਪੀ. ਭਾਰਤ ਭੂਸ਼ਣ, ਸਪੋਕਸਪਰਸਨ ਪੰਜਾਬ ਹਰਨੂਰ ਸਿੰਘ ਮਾਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਡਾ. ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਸ ਨਾਲ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਉੱਚਾ ਹੋਇਆ ਹੈ। ਉਨ੍ਹਾਂ ਦੱਸਿਆ ਕਿ 425 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਵਿਕਸਿਤ ਜਾ ਰਿਹਾ ਹੈ ਤਾਂ ਜੋ ਹਵਾਦਾਰ ਕਮਰੇ, ਖੇਡ ਮੈਦਾਨ ਅਤੇ ਬੌਧਿਕ ਵਿਕਾਸ ਦੀਆਂ ਹੋਰ ਗਤੀਵਿਧੀਆਂ ਦੇ ਨਾਲ ਚੰਗਾ ਵਾਤਾਵਰਣ ਸਿਰਜਿਆ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਵਰਗੀਆਂ ਪਹਿਲਕਦਮੀਆਂ ਵਿਦਿਆਰਥੀਆਂ ਵਿੱਚ ਨਵੀਨਤਾ ਅਤੇ ਲੀਡਰਸ਼ਿਪ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਗੀਆਂ। ਡਾ. ਚੱਬੇਵਾਲ ਨੇ ਇਹ ਵੀ ਦੱਸਿਆ ਕਿ ਬਿਜਲੀ ਦੀਆਂ ਲਾਗਤਾਂ ਨੂੰ ਘਟਾਉਣ ਅਤੇ ਸਾਫ਼ ਊਰਜਾ ਨੂੰ ਉਤਸ਼ਾਹਿਤ ਕਰਨ ਲਈ, 4098 ਸਰਕਾਰੀ ਸਕੂਲਾਂ ਵਿੱਚ ਪਹਿਲਾਂ ਹੀ ਸੋਲਰ ਪੈਨਲ ਲਗਾਏ ਜਾ ਚੁੱਕੇ ਹਨ ਅਤੇ ਹੋਰ ਵਿਸਥਾਰ ਕਰਨ ਦੀ ਯੋਜਨਾ ਹੈ। ਖਾਸ ਕਰ ਕੇ ਵਿਦਿਆਰਥਣਾਂ ਲਈ ਸੁਰੱਖਿਅਤ ਅਤੇ ਚੰਗੀ ਸਾਂਭ-ਸੰਭਾਲ ਵਾਲੇ ਸਕੂਲ ਯਕੀਨੀ ਬਣਾਏ ਜਾਣਗੇ।
ਇਸ ਦੌਰਾਨ ਜੋਗਿੰਦਰ ਸਿੰਘ ਮਾਨ, ਹਰਨੂਰ ਸਿੰਘ ਮਾਨ ਅਤੇ ਦਲਜੀਤ ਸਿੰਘ ਰਾਜੂ ਨੇ ਵੀ ਸੰਬੋਧਨ ਕੀਤਾ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲੇ ਦਿਵਾਉਣ ਦੀ ਪੁਰਜੋਰ ਅਪੀਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਸਟੇਜ ਦੀ ਸੇਵਾ ਮੈਡਮ ਮਨਿੰਦਰਜੀਤ ਕੌਰ ਨੇ ਬਾਖੂਬੀ ਨਿਭਾਈ। ਅਖੀਰ ਵਿਚ ਸਕੂਲ ਪਿ੍ਰੰਸੀਪਲ ਰਜਿੰਦਰਜੀਤ ਕੌਰ ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਬੀ.ਡੀ.ਪੀ.ਓ. ਰਾਮਪਾਲ ਰਾਣਾ, ਮਲਕੀਤ ਚੰਦ ਪੰਚਾਇਤ ਸਕੱਤਰ, ਸਰਪੰਚ ਕੁਲਵਿੰਦਰ ਸਿੰਘ ਕਾਲਾ ਅਠੌਲੀ, ਪਿ੍ਰੰਸੀਪਲ ਰਣਜੀਤ ਕੁਮਾਰ ਗੋਗਨਾ, ਪਿ੍ਰੰਸੀਪਲ ਮੀਨੂੰ ਗੁਪਤਾ, ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਸਕਲਾਨੀ, ਡਿਪਟੀ ਮੇਅਰ ਵਿੱਕੀ ਸੂਦ, ਕੌਂਸਲਰ ਰਵੀ ਸਿੱਧੂ, ਰਵਿੰਦਰ ਰਵੀ, ਗੁਰਦੀਪ ਸਿੰਘ ਦੀਪਾ ਜਿਲ੍ਹਾ ਕੋਆਰਡੀਨੇਟਰ, ਰੋਬੀ ਕੰਗ, ਬਲਵੀਰ ਠਾਕੁਰ, ਫੌਜੀ ਸ਼ੇਰਗਿਲ, ਗੌਰਾ ਹਰਦਾਸਪੁਰ, ਰਣਜੀਤ ਕੁਮਾਰ ਕਲੇਰ ਸਰਪੰਚ ਨੰਗਲ ਮੱਝਾ, ਬਲਵੀਰ ਸਿੰਘ, ਹਰਦੀਪ ਸਿੰਘ ਐਸ.ਐਚ.ਓ. ਥਾਣਾ ਸਦਰ ਫਗਵਾੜਾ, ਏ.ਪੀ.ਓ. ਸੁਰਿੰਦਰ ਪਾਲ ਸਿੰਘ ਬਘਾਣਾ, ਅਨਿਲ ਕੁਮਾਰ ਜੇ.ਈ., ਜੀ.ਆਰ.ਐਸ. ਮੇਜਰ ਸਿੰਘ, ਸ਼ੇਰਵੀਰ ਸਿੰਘ ਮਲਕਪੁਰ, ਮੁਲਖਰਾਜ ਨੰਬਰਦਾਰ, ਸੋਮ ਲਾਲ ਪੰਚ, ਅਵਤਾਰ ਸਿੰਘ ਪੰਚ, ਸਿਮਰ ਚੰਦ ਪੰਚ, ਸ਼ਰਦਾ ਰਾਮ ਸਾਬਕਾ ਪੰਚ, ਗੁਰਬਖਸ਼ ਸਿੰਘ ਅਠੌਲੀ, ਸੁਰਿੰਦਰ ਸਿੰਘ ਖਾਲਸਾ ਦਰਵੇਸ਼ ਪਿੰਡ, ਲਵਪ੍ਰੀਤ ਲਾਲੀ ਲੰਬਰਦਾਰ, ਐਨ.ਆਰ.ਆਈ. ਬਲਵਿੰਦਰ ਸਿੰਘ, ਐਨ.ਆਰ.ਆਈ. ਤਰਲੋਚਨ ਸਿੰਘ, ਜੀਵਨ ਸਿੰਘ, ਲਖਵੀਰ ਸਿੰਘ, ਨਰੇਸ਼ ਕੁਮਾਰ, ਬਲਵਿੰਦਰ ਕੌਰ, ਕਮਲਦੀਪ ਕੌਰ, ਕਮਲਜੀਤ ਕੌਰ, ਕਵਿਤਾ ਵਿਜ, ਜੋਤੀ ਬਾਲਾ, ਲੱਕੀ, ਅਨੀਤਾ ਕੁਮਾਰੀ, ਰਣਦੀਪ ਸਿੰਘ ਆਦਿ ਹਾਜਰ ਸਨ।






