ਪਿੰਡ ਸਰਾਏ ਅਮਾਨਤ ਖਾਂ ਦੀ ਸਮੂਹ ਪੰਚਾਇਤ ਨੇ ਮੁੱਖ ਅਧਿਆਪਕ ਪਰਮਜੀਤ ਕੌਰ ਗੰਡੀਵਿੰਡ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ

Spread the love

ਸਰਾਏ ਅਮਾਨਤ ਖਾਂ, 6 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) -ਪਿੰਡ ਸਰਾਏ ਅਮਾਨਤ ਖਾਂ ਦੀ ਸਮੂਹ ਗ੍ਰਾਮ ਪੰਚਾਇਤ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਸਰਾਏ ਅਮਾਨਤ ਖਾਂ ਵਿਖੇ ਤਰੱਕੀ ਉਪਰੰਤ ਹਾਜ਼ਰ ਹੋਏ ਮੁੱਖ ਅਧਿਆਪਕਾ ਸ੍ਰੀਮਤੀ ਪਰਮਜੀਤ ਕੌਰ ਗੰਡੀਵਿੰਡ ਦਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀਮਤੀ ਪਰਮਜੀਤ ਕੌਰ ਪਹਿਲਾਂ ਬਤੋਰ ਬੀ,ਪੀ,ਈ,ਉ ਗੰਡੀਵਿੰਡ ਬਲਾਕ ਵਿਖੇ ਸੇਵਾ ਨਿਭਾਅ ਰਹੇ ਸਨ। ਹੁਣ ਵਿਭਾਗ ਵੱਲੋਂ ਮਿਲੀਆਂ ਤਰੱਕੀਆਂ ਉਪਰੰਤ ਉਨ੍ਹਾਂ ਨੇ ਬਤੌਰ ਮੁੱਖ ਅਧਿਆਪਕਾ ਹੈੱਡ ਟੀਚਰ ਇਸ ਸਕੂਲ ਵਿੱਚ ਜੁਆਇੰਨ ਕੀਤਾ ਹੈ। ਸਮੂਹ ਪੰਚਾਇਤ ਨੇ ਉਨ੍ਹਾਂ ਨੂੰ ਸਕੂਲ ਵਿੱਚ ਤਨਦੇਹੀ ਨਾਲ ਕੰਮ ਕਰਨ ਅਤੇ ਸਕੂਲ ਦਾਂ ਨਾਮ ਉੱਚਾ ਕਰਨ ਲਈ ਉਤਸ਼ਾਹਿਤ ਕੀਤਾ। ਸ੍ਰੀਮਤੀ ਪਰਮਜੀਤ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਉਹ ਸਕੂਲ ਵਿੱਚ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ। ਇਸ ਮੌਕੇ ਸਕੂਲ ਦੇ ਸੀਨੀਅਰ ਅਧਿਆਪਕ ਅਮਰਾਜ ਸਿੰਘ ਗਹਿਰੀ, ਅਰੁਣ ਕੁਮਾਰ, ਕੈਪਟਨ ਲਖਵਿੰਦਰ ਸਿੰਘ, ਗੁਰਸੇਵਕ ਸਿੰਘ ਦੀਪਕ, ਦਲਜੀਤ ਸਿੰਘ, ਪਰਮਜੀਤ ਸਿੰਘ,ਅਮਨਦੀਪ ਕੌਰ, ਰੁਪਿੰਦਰਜੀਤ ਕੌਰ ,ਕੰਵਲਪ੍ਰੀਤ ਕੌਰ, ਅਮਨਦੀਪ ਕੌਰ, ਇਸ ਮੌਕੇ ਸਮਾਜਸੇਵੀ ਹਰਪ੍ਰੀਤ ਸਿੰਘ ਪੀਤਾ, ਮੈਂਬਰ ਪੰਚਾਇਤ ਬਾਬਾ ਕੁਲਦੀਪ ਸਿੰਘ, ਸਰਪੰਚ ਬਲਜਿੰਦਰ ਕੌਰ, ਮੈਂਬਰ ਸਰਬਦੀਪ ਕੋਰ, ਮੈਂਬਰ ਰਾਜਬੀਰ ਕੌਰ, ਮੈਂਬਰ ਕੁਲਵਿੰਦਰ ਸਿੰਘ, ਮੈਂਬਰ ਸੁਖਪਾਲ ਸਿੰਘ ਭੁੱਲਰ, ਮੈਂਬਰ ਰਛਪਾਲ ਸਿੰਘ, ਨੰਬਰਦਾਰ ਜਸਬੀਰ ਸਿੰਘ ਸਰਾਂ, ਨੰਬਰਦਾਰ ਰਾਮ ਸਿੰਘ,ਮੇਜਰ ਸਿੰਘ ਭੋਲਾ, ਗੁਰਦੇਵ ਸਿੰਘ, ਗੁਰਜੀਤ ਸਿੰਘ, ਨਿਰਵੈਲ ਸਿੰਘ, ਕੁਲਦੀਪ ਸਿੰਘ ਔਲਖ,ਰੂਪ ਸਿੰਘ, ਜੋਬਨ ਦੋਧੀ, ਗੋਲਡੀ ਆਧੀ, ਮਲਕੀਤ ਸਿੰਘ ਰੱਖ, ਬਚਿੱਤਰ ਸਿੰਘ, ਆਦਿ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *