ਸ੍ਰੀ ਮੁਕਤਸਰ ਸਾਹਿਬ, 31 ਜੁਲਾਈ ()- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵੱਲੋਂ ਸੇਵਾ ਮੁਕਤ ਹੋ ਰਹੇ ਪੁਲਿਸ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਡਾ ਅਖਿਲ ਚੌਧਰੀ ਆਈਪੀਐਸ ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ•ਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਲਈ ਸ਼ੁਭਕਾਮਨਾਵਾਂ ਪ੍ਰਗਟਾਈਆਂ ਅਤੇ ਉਹਨਾਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕਰਵਾਇਆ। ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੁੱਲ 04 ਪੁਲਿਸ ਮੁਲਾਜ਼ਮਾਂ ਆਪਣੀ ਸਰਵਿਸ ਨੂੰ ਪੂਰਾ ਕਰਕੇ ਸੇਵਾ ਮੁਕਤ ਹੋਏ ਹਨ । ਇਨ•ਾਂ ਵਿੱਚ ਸ.ਥ ਪਰਮਿੰਦਰ ਸਿੰਘ, ਸ.ਥ. ਬੋਹੜ ਸਿੰਘ, ਸ.ਥ. ਪ੍ਰੇਮ ਸਿੰਘ ਅਤੇ ਸ.ਥ. ਕੁਲਬੀਰ ਸਿੰਘ ਸ਼ਾਮਿਲ ਹਨ| ਇਹ ਵਿਦਾਇਗੀ ਸਮਾਰੋਹ ਕਾਨਫਰੰਸ ਹਾਲ ਐਸ.ਐਸ.ਪੀ ਦਫਤਰ ਵਿੱਚ ਆਯੋਜਿਤ ਕੀਤਾ ਗਿਆ, ਜਿੱਥੇ ਰਮਨਪ੍ਰੀਤ ਸਿੰਘ ਗਿੱਲ ਡੀਐਸਪੀ ਡੀ ਅਤੇ ਰਸ਼ਪਾਲ ਸਿੰਘ ਡੀ.ਐਸ.ਪੀ (ਐਨਡੀਪੀਐਸ) ਵੀ ਮੌਜੂਦ ਸਨ। ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਹ ਸਮਾਂ ਸਾਡੇ ਪੁਲਿਸ ਪਰਿਵਾਰ ਲਈ ਬਹੁਤ ਹੀ ਖਾਸ ਅਤੇ ਗੌਰਵਪੂਰਨ ਹੈ, ਜਦੋਂ ਅਸੀਂ ਆਪਣੇ ਉਹਨਾਂ ਅਧਿਕਾਰੀਆਂ ਨੂੰ ਸਨਮਾਨਿਤ ਕਰ ਰਹੇ ਹਾਂ ਜਿਨ•ਾਂ ਨੇ ਤਨਦੇਹੀ ਨਾਲ ਡਿਊਟੀ ਕੀਤੀ ਹੈ। ਸੇਵਾ ਮੁਕਤੀ ਦਾ ਮਤਲਬ ਸਿਰਫ਼ ਕੰਮ ਤੋਂ ਅਲੱਗ ਹੋਣਾ ਨਹੀਂ, ਸਗੋਂ ਇੱਕ ਨਵੀਂ ਯਾਤਰਾ ਦੀ ਸ਼ੁਰੂਆਤ ਵੀ ਹੈ। ਉਨ•ਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਹਰ ਅਧਿਕਾਰੀ ਦਾ ਆਪਣਾ ਯੋਗਦਾਨ ਹੁੰਦਾ ਹੈ ਜੋ ਵਿਭਾਗ ਨੂੰ ਇੱਕ ਮਜ਼ਬੂਤ ਰੂਪ ਦਿੰਦਾ ਹੈ। ਅਸੀਂ ਤੁਹਾਨੂੰ ਇਹ ਭਰੋਸਾ ਦਿਵਾਉਂਦੇ ਹਾਂ ਕਿ ਜਦੋਂ ਵੀ ਤੁਹਾਨੂੰ ਸਾਡੀ ਜਰੂਰਤ ਹੋਵੇਗੀ, ਅਸੀਂ ਤੁਹਾਡੇ ਨਾਲ ਖੜੇ ਰਹਾਂਗੇ। ਉਹਨਾਂ ਕਿਹਾ ਕਿ ਪੁਲਿਸ ਕਮਿਊਨਿਟੀ ਵਿੱਚ ਤੁਹਾਡਾ ਯੋਗਦਾਨ ਸਦਾ ਯਾਦਗਾਰ ਰਹੇਗਾ। ਅਸੀਂ ਤੁਹਾਡੀ ਸੇਵਾ ਅਤੇ ਸਮਰਪਣ ਲਈ ਦਿਲੋਂ ਧੰਨਵਾਦ ਕਰਦੇ ਹਾਂ। ਅਤੇ ਤੁਹਾਡੇ ਲਈ ਖੁਸ਼ਹਾਲ ਅਤੇ ਸਫਲ ਜੀਵਨ ਦੀ ਕਾਮਨਾ ਕਰਦੇ ਹਾਂ। ਇਸ ਮੌਕੇ ਉਨ•ਾਂ ਨੇ ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਨੂੰ ਸਨਮਾਨ ਚਿੰਨ• ਭੇਂਟ ਕਰਕੇ, ਉਨ•ਾਂ ਦਾ ਮਹਿਕਮਾ ਵਿੱਚ ਸੇਵਾ ਲਈ ਧੰਨਵਾਦ ਕੀਤਾ। ਵਿਦਾਇਗੀ ਸਮਾਰੋਹ ਵਿੱਚ ਵੱਡੀ ਗਿਣਤੀ ‘ਚ ਪੁਲਿਸ ਕਰਮਚਾਰੀਆਂ ਦਫਤਰੀ ਸਟਾਫ ਤੋਂ ਇਲਾਵਾ ਰਿਟਾਇਰਡ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾ ਨੇ ਸ਼ਿਰਕਤ ਕੀਤੀ ਅਤੇ ਰਿਟਾਇਰ ਹੋ ਰਹੇ ਆਪਣੇ ਸਾਥੀਆਂ ਨੂੰ ਸ਼ੁਭ ਕਾਮਨਾਵਾਂ ਦਿ¾ਤੀਆ।
ਕੈਪਸ਼ਨ: ਸੇਵਾ ਮੁਕਤ ਹੋਏ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਦਿੰਦੇ ਹੋਏ ਪੁਲਿਸ ਅਧਿਕਾਰੀ|






