ਪ੍ਰਧਾਨ ਮੰਤਰੀ ਅਵਾਸ ਯੋਜਨਾ ਦਾ ਗਰੀਬ ਲੋਕ ਜਰੂਰ ਫਾਇਦਾ ਲੈਣ – ਸਿੱਧੂਪਰ

Spread the love

ਬੱਸੀ ਪਠਾਣਾ, 28 ਮਾਰਚ (ਉਦੇ ਧੀਮਾਨ): ਭਾਰਤੀ ਜਨਤਾ ਪਾਰਟੀ ਹਲਕਾ ਬਸੀ ਪਠਾਣਾ ਦੇ ਮੁੱਖ ਸੇਵਾਦਾਰ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਕੁਲਦੀਪ ਸਿੰਘ ਸਿੱਧੂਪੁਰ ਨੇ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਮੀਡਿਆ ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਦੇਸ਼ ਦੇ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਜਿੱਥੇ ਦੇਸ਼ ਦੇ ਹਰ ਇਕ ਸੂਬੇ ਨੂੰ ਵਿਕਸਿਤ ਕਰਨ ਦਾ ਕੰਮ ਕੀਤਾ ਹੈ । ਉੱਥੇ ਹੀ ਪੰਜਾਬ ਨੂੰ ਵੀ ਅਉਣ ਸਮੇ ਵਿਚ ਵਿਕਸਿਤ ਬਣਾਉਣ ਦੇ ਵਿੱਚ ਕੋਈ ਵੀ ਕਸਰ ਬਾਕੀ ਨਹੀ ਛੱਡਣਗੇ । ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਇੱਕ ਉਸ ਗਰੀਬ ਨੂੰ ਉੱਚਾ ਚੁੱਕਣ ਦਾ ਸੰਕਲਪ ਲਿਆ ਹੈ ।ਜਿੰਨਾ ਗਰੀਬ ਪਰਿਵਾਰਾ ਦੇ ਸਿਰ ਉੱਤੇ ਰਹਿਣ ਦੇ ਲਈ ਛੱਤ ਵੀ ਨਹੀਂ ਹੈ। ਸਿੱਧੂਪੁਰ ਨੇ ਕਿਹਾ ਕਿ ਉਨਾ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੱਚੇ ਘਰਾਂ ਨੂੰ ਪੱਕਾ ਬਣਾਉਣ ਦੇ ਕੰਮ ਦੀ ਜ਼ਿੰਮੇਵਾਰੀ ਦਿੱਤੀ ਗਈ। ਜਿਸ ਦੇ ਤਹਿਤ ਉਨ੍ਹਾਂ ਵੱਲੋ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਵੱਖ ਵੱਖ ਪਿੰਡਾ ਤੇ ਸ਼ਹਿਰਾ ਵਿੱਚ ਹਜ਼ਾਰਾਂ ਦੀ ਤਾਦਾਤ ਦੇ ਵਿੱਚ ਆਨਲਾਈਨ ਫਾਰਮ ਭਰਵਾਏ ਗਏ ਹਨ।ਉਹਨਾਂ ਨੇ ਜਿੱਥੇ ਪ੍ਰਸਾਸਨ ਦਾ ਧੰਨਵਾਦ ਕੀਤਾ।ਉਥੇ ਹੀ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜਿਨਾਂ ਪਰਿਵਾਰਾ ਦੇ ਕੱਚੇ ਮਕਾਨ ਹਨ। ਉਹ 31 ਮਾਰਚ ਤੱਕ ਆਨਲਾਈਨ ਫਾਰਮ ਭਰਵਾ ਸਕਦਾ ਹੈ। ਜੇਕਰ ਉਹਨਾਂ ਨੂੰ ਫਾਰਮ ਭਰਾਉਣ ਦੇ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਨਾਂ ਦੇ ਦਫਤਰ ਦੇ ਵਿੱਚ ਆਕੇ ਮਿਲ ਸਕਦਾ ਹੈ । ਸਿੱਧੂਪੁਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਮੇਸ਼ਾ ਹੀ ਗਰੀਬ ਭਲਾਈ ਯੋਜਨਾਵਾਂ ਨੂੰ ਚਲਾਉਣ ਦੇ ਵਿੱਚ ਤਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਕੇਂਦਰ ਸਰਕਾਰ ਵੱਲੋ ਅਨੇਕਾਂ ਹੀ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ। ਲੋਕ ਉਨਾ ਸਕੀਮਾ ਦਾ ਜਰੂਰ ਲਾਭ ਲੈਣ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਅੰਦਰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਦੇ ਅੰਦਰ ਸਰਕਾਰ ਬਣੇਗੀ। ਹਰ ਇੱਕ ਲੋੜਵੰਦ ਵਿਅਕਤੀ ਨੂੰ ਸਕੀਮਾਂ ਦਾ ਲਾਭ ਜਰੂਰ ਮਿਲੇਗਾ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਅੰਦਰ ਆਪ ਪਾਰਟੀ ਦੀ ਭਾਵੇਂ ਸਰਕਾਰ ਤਾਂ ਹੈ ਪ੍ਰੰਤੂ ਉਹਨਾਂ ਵੱਲੋਂ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ।ਇਸ ਮੌਕੇ ਦਰਬਾਰਾ ਸਿੰਘ ਬੋੜ,ਸੰਦੀਪ ਸਿਘ , ਲਖਵਿੰਦਰ ਸਿੰਘ,ਗੁਰਪ੍ਰੀਤ ਸਿੰਘ,ਭੁਪਿਦਰ ਰਾਮ,ਹਰਪ੍ਰੀਤ ਕੋਰ, ਬਬਲੀ,ਰਾਜੂ ਕੁਮਾਰ,ਜੋਤ ਕੌਰ ਆਦਿ ਹਾਜਰ ਸਨ ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *