ਮੰਡੀ ਲੱਖੇਵਾਲੀ, 13 ਅਗਸਤ ()-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿੱਚ ਅੱਜ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਨੂੰ ਰੰਗ-ਬਿਰੰਗੇ ਸਜਾਵਟੀ ਸਮਾਨ ਅਤੇ ਕ੍ਰਿਸ਼ਨ ਜੀ ਦੇ ਜੀਵਨ ਨਾਲ ਜੁੜੀਆਂ ਝਾਕੀਆਂ ਨਾਲ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਕੇ.ਜੀ. ਬਲਾਕ ਦੇ ਬੱਚਿਆਂ ਨੇ ਕ੍ਰਿਸ਼ਨ ਜੀ ਦੇ ਬਾਲ ਜੀਵਨ ’ਤੇ ਆਧਾਰਿਤ ਪ੍ਰੋਗਰਾਮ ਪੇਸ਼ ਕੀਤੇ। ਛੋਟੇ-ਛੋਟੇ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿੱਚ ਬੱਚਿਆਂ ਦੀ ਪ੍ਰਸਤੁਤੀ ਨੇ ਸਾਰੇ ਦਰਸ਼ਕਾਂ ਦਾ ਮਨ ਮੋਹ ਲਿਆ। ਪ੍ਰਿੰਸੀਪਲ ਮੈਡਮ ਸੰਜੂ ਬੱਬਰ ਨੇ ਕਿਹਾ ਕਿ ਇਹ ਤਿਉਹਾਰ ਏਕਤਾ ਅਤੇ ਪਿਆਰ ਦਾ ਪ੍ਰਤੀਕ ਹੈ । ਓਹਨਾ ਅੱਗੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੇ ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜਦੇ ਹਨ। ਉਨ੍ਹਾਂ ਨੇ ਬੱਚਿਆਂ ਨੂੰ ਤਿਆਰ ਕਰਨ ਲਈ ਅਧਿਆਪਕਾਂ ਦੀ ਮਿਹਨਤ ਦੀ ਵੀ ਪ੍ਰਸ਼ੰਸਾ ਕੀਤੀ। ਸਕੂਲ ਦੇ ਚੇਅਰਮੈਨ ਸ. ਹਰਚਰਨ ਸਿੰਘ ਬਰਾੜ ਨੇ ਕਿਹਾ ਕਿ ਤਿਉਹਾਰ ਸਾਡੇ ਵਿੱਚ ਏਕਤਾ, ਪਿਆਰ ਅਤੇ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਸਾਰੇ ਬੱਚਿਆਂ ਅਤੇ ਸਟਾਫ ਨੂੰ ਮੁਬਾਰਕਬਾਦ ਦਿੱਤੀ।






