ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਪਿੰਡ ਕਰਤਾਰਪੁਰ ਵਿਖੇ ਪਹੁੰਚੇ 

Spread the love
ਨੂਰਪੁਰ ਬੇਦੀ ਦਲਜੀਤ ਚਨੌਲੀ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਹਲਕਾ ਰੂਪਨਗਰ ਤੋਂ ਸਾਬਕਾ  ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ਼ ਪਿੰਡ ਕਰਤਾਰਪੁਰ ਵਿਖੇ ਸੋਹਣ ਲਾਲ ਚੇਚੀ ਦੇ ਘਰ ਵਿਖੇ ਪਹੁੰਚੇ। ਜਿੱਥੇ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਦੀ ਮੌਜੂਦਾ ਸਰਪੰਚ ਜਸਵਿੰਦਰ ਕੌਰ ਦਾ ਹਾਲ ਚਾਲ ਜਾਣਿਆ ਗਿਆ। ਸਰਪੰਚ ਜਸਵਿੰਦਰ ਕੌਰ ਦਾ ਪਿਛਲੇ ਦਿਨੀਂ ਆਪ੍ਰੇਸ਼ਨ ਹੋਇਆ ਸੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੋਹਣ ਲਾਲ ਚੇਚੀ ਨਾਲ਼ ਉਨ੍ਹਾਂ ਦੇ ਪਰਿਵਾਰਿਕ ਸਬੰਧ ਹਨ। ਜਿਸ ਕਾਰਨ ਉਹ ਵਿਸ਼ੇਸ਼ ਰੂਪ ਵਿੱਚ ਪਿੰਡ ਕਰਤਾਰਪੁਰ ਵਿਖੇ ਪਹੁੰਚੇ ਹਨ।  ਉਨ੍ਹਾਂ ਇਸ ਮੌਕੇ ਸਰਪੰਚ ਜਸਵਿੰਦਰ ਕੌਰ ਦੀ ਜਲਦ ਤੰਦਰੁਸਤੀ ਦੀ ਅਰਦਾਸ ਵੀ ਕੀਤੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ਼ ਪਿੰਡ ਕਰਤਾਰਪੁਰ ਦੇ ਵਸਨੀਕਾਂ ਨਾਲ਼ ਮੁਲਾਕਾਤ ਵੀ ਕੀਤੀ ਗਈ।ਇਸ ਮੌਕੇ ਸੋਹਣ ਲਾਲ ਚੇਚੀ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦਾ ਪਿੰਡ ਕਰਤਾਰਪੁਰ ਵਿਖੇ ਪਹੁੰਚਣ ਉੱਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਪੰਚ ਧਰਮ ਚੰਦ, ਪੰਚ ਕਿਸ਼ਨ ਚੰਦ, ਲਾਲ ਚੰਦ ਪੰਚ ਸੋਨੂੰ ਕੁਮਾਰ, ਪੰਚ ਕੁਲਦੀਪ ਚੰਦ, ਪੰਚ ਬਲਵਿੰਦਰ ਕੌਰ, ਸਾਬਕਾ ਸਰਪੰਚ ਗੀਤਾ ਰਾਮ, ਸਾਬਕਾ ਸਰਪੰਚ ਗਿਆਨ ਚੰਦ, ਬਲਵੰਤ ਸਿੰਘ, ਸੂਬੇਦਾਰ ਕੇਵਲ ਚੰਦ, ਸਬ ਇੰਸਪੈਕਟਰ ਸੁਭਾਸ਼ ਕਸਾਣਾ, ਭਜਨ ਲਾਲ ਭੂੰਬਲਾ, ਬਲਵੀਰ ਚੰਦ ਭੂੰਬਲਾ, ਵਿਜੇ ਕੁਮਾਰ ਭੂੰਬਲਾ, ਵਿਜੇ ਕੁਮਾਰ ਭਾਟੀਆ, ਬਿੱਲਾ ਖੇਪੜ,  ਹੈਪੀ ਚੇਚੀ, ਕਮਲ ਭਾਟੀਆ, ਤਿਲਕ ਰਾਜ, ਮਹਿੰਦਰ ਪਾਲ, ਪੀ.ਏ. ਰਵਿੰਦਰ ਧੀਮਾਨ ਆਦਿ ਹਾਜ਼ਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *