ਪੰਜਾਬ ਸਰਕਾਰ ਮੁਲਾਜਮਾਂ ਦਾ ਬਕਾਇਆ ਡੀ ਏ ਜਲਦ ਕਰੇ ਜਾਰੀ: ਮਦਨ ਲਾਲ

Spread the love
 ਅੰਮ੍ਰਿਤਸਰ 10ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ ) ਆਲ ਕੈਡਰ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸ਼੍ਰੀ ਮਦਲ ਲਾਲ ਸ਼ਰਮਾ ਜੀ ਦੀ ਅਗਵਾਈ ਹੇਠ ਸਿਟੀ ਸਰਕਲ ਅੰਮ੍ਰਿਤਸਰ ਵਿਖੇ ਹੋਈ ਇਸ ਮੀਟਿੰਗ ਦੇ ਵਿੱਚ ਪੈਨਸ਼ਨਰਾਂ ਦੇ ਜੀਵਨ ਪ੍ਰਮਾਣ ਸਰਟੀਫਿਕੇਟ ਆਨਲਾਈਨ ਭਰਵਾਏ ਗਏ ਅਤੇ ਜਿੰਨਾ ਪੈਨਸ਼ਨਰਾਂ ਦੇ ਜੀਵਨ ਪ੍ਰਮਾਣ ਸਰਟੀਫਿਕੇਟ ਆਨਲਾਈਨ ਨਹੀਂ ਅਪਲੋਡ ਹੋ ਰਹੇ ਸੀ ਉਸ ਲਈ ਲੇਖਾ ਅਫਸਰ ਅੰਮ੍ਰਿਤਸਰ ਨਾਲ ਮੀਟਿੰਗ ਲੈ ਕੇ ਉਹ ਸਰਟੀਫਿਕੇਟ ਮੈਨੁਅਲ ਭਰਵਾ ਦਿੱਤੇ ਗਏ ਇਸ ਤੋਂ ਇਲਾਵਾ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖਿਲਾਫ ਨਾਰੇਬਾਜ਼ੀ ਕਰਦਿਆਂ ਹੋਇਆ ਕਿਹਾ ਕਿ ਸਰਕਾਰ ਮੁਲਾਜ਼ਮਾਂ ਦਾ ਬਕਾਇਆ ਡੀਏ ਜਲਦ ਤੋਂ ਜਲਦ ਰਿਲੀਜ਼ ਕਰੇ ਅਤੇ ਉਹਨਾਂ ਨੇ ਮਾਨਯੋਗ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਜੋ ਮਾਣਯੋਗ ਹਾਈਕੋਰਟ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਡੀਏ ਦੇ ਸੰਬੰਧ ਵਿੱਚ ਫੈਸਲਾ ਦਿੱਤਾ ਹੈ ਉਸ ਦਾ ਅਸੀਂ ਸਵਾਗਤ ਕਰਦੇ ਹਾਂ ਪੈਨਸ਼ਨਰ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਦਾ ਵਤੀਰਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪ੍ਰਤੀ ਇਹੋ ਹੀ ਰਿਹਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਇਸ ਦਾ ਨਤੀਜਾ ਭੁਗਤਨਾ ਪਵੇਗਾ ਇਸ ਮੌਕੇ ਹਰਜੀਤ ਸਿੰਘ ,ਪਲਵਿੰਦਰ ਸ਼ਰਮਾ, ਕੁਲਵਿੰਦਰ ਸਿੰਘ ,ਮਨਜੀਤ ਸਿੰਘ, ਬਾਬਾ ਗੁਰਮੀਤ ਸਿੰਘ, ਸੁਰਜੀਤ ਕੁਮਾਰ, ਰਮੇਸ਼ ਖੰਨਾ ਕੁਲਵੰਤ ਸਿੰਘ ,ਰਾਮ ਪ੍ਰਤਾਪ ਅਤੇ ਕੇ ਕੇ ਨੰਦਾ ਮੌਜੂਦ ਸਨ
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *