ਪੰਜਾਬ ਸਿੱਖਿਆ ਕ੍ਰਾਂਤੀ

Spread the love

ਫੱਤੂ ਢੀਂਗਾ, 7 ਅਪ੍ਰੈਲ: ਅਮਨਦੀਪ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਸੁਧਾਰ ਦੀ ਮੁਹਿੰਮ ਤਹਿਤ ਸੁਲਤਾਨਪੁਰ ਲੋਧੀ ਬਲਾਕ ਦੇ ਪਿੰਡ ਛੰਨਾ ਸ਼ੇਰ ਸਿੰਘ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪ੍ਰਾਇਮਰੀ ਸਕੂਲ ਵਿਖੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਲੋਕ ਅਰਪਣ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਅਰਜਨ ਅਵਾਰਡੀ ਸੱਜਣ ਸਿੰਘ ਚੀਮਾ ਵਲੋਂ ਕੀਤਾ ਗਿਆ। ਸੀਨੀਅਰ ਸੈਕੰਡਰੀ ਸਕੂਲ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਅਤੇ 6.26 ਲੱਖ ਰੁਪਏ ਦੀ ਲਾਗਤ ਨਾਲ ਅਡੀਸ਼ਨਲ ਕਲਾਸ ਰੂਮ ਉਸਾਰੇ ਗਏ ਹਨ।ਇਸ ਤੋਂ ਇਲਾਵਾ ਪ੍ਰਾਇਮਰੀ ਸਕੂਲ ਵਿਖੇ 7.51 ਲੱਖ ਦੀ ਲਾਗਤ ਨਾਲ ਅਡੀਸ਼ਨਲ ਕਲਾਸ ਰੂਮ ਅਤੇ 4.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਕੀਤੀ ਗਈ ਹੈ।ਇਸ ਮੌਕੇ ਸੱਜਣ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਪੇਂਡੂ ਖੇਤਰ ਅੰਦਰ ਪੈਂਦੇ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਗਏ ਯਤਨ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਨੂੰ ਪਹਿਲ ਤੇ ਸਿਹਤ ਨੂੰ ਪਹਿਲ ਦਿੱਤੀ ਗਈ ਹੈ,ਜਿਸ ਨਾਲ ਸਮਾਜ ਦੇ ਲੋੜਵੰਦ ਤਬਕੇ ਨੂੰ ਸਭ ਤੋਂ ਵੱਧ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਕੀਤੇ ਸੁਧਾਰ ਦੇ ਨਾਲ-ਨਾਲ ਪੜਾਈ ਦੀ ਗੁਣਵੱਤਾ ਵਿਚ ਆਈ ਤਬਦੀਲੀ ਕਾਰਨ ਨਿੱਜੀ ਸਕੂਲਾਂ ਦੇ ਵਿਦਿਆਰਥੀ ਵੀ ਹੁਣ ਸਰਕਾਰੀ ਸਕੂਲਾਂ ਵੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2025-26 ਦੇ ਬਜਟ ਦੌਰਾਨ ਪੰਜਾਬ ਸਰਕਾਰ ਵਲੋਂ ਬਜਟ ਦਾ 12 ਫੀਸਦੀ ਹਿੱਸਾ ਸਿੱਖਿਆ ਖੇਤਰ ਲਈ ਰੱਖਿਆ ਗਿਆ ਹੈ,ਜੋਕਿ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜਾ ਕੇ ਪੰਜਾਬ ਸਰਕਾਰ ਵਲੋਂ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਲਾਭ ਲੈਣ। ਇਸ ਮੌਕੇ ਸਹਾਇਕ ਕਮਿਸ਼ਨਰ ਕਪਿਲ ਜਿੰਦਲ, ਸਕੂਲ ਦੇ ਪ੍ਰਬੰਧਕ, ਪੰਚਾਇਤ ਤੇ ਮਾਪੇ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *