‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜਲੰਧਰ ਦੇ 28 ਸਰਕਾਰੀ ਸਕੂਲਾਂ ‘ਚ 2.07 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸਮਰਪਿਤ

Spread the love
ਜਲੰਧਰ 16 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਦਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਮੰਗਲਵਾਰ ਨੂੰ ਜਲੰਧਰ ਜ਼ਿਲ੍ਹੇ ਦੇ 28 ਸਰਕਾਰੀ ਸਕੂਲਾਂ ਵਿੱਚ 2.07 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸਮਰਪਿਤ ਕੀਤੇ ਗਏ।ਇਸ ਪਹਿਲਕਦਮੀ ਤਹਿਤ ਜਿਥੇ ਪ੍ਰਾਇਮਰੀ ਸਕੂਲਾਂ ਵਿੱਚ 70,35,672 ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਉਥੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ 1,37,56,930 ਰੁਪਏ ਦੀ ਲਾਗਤ ਨਾਲ ਤਿਆਰ ਵਿਕਾਸ ਪ੍ਰਾਜੈਕਟ ਸਮਰਪਿਤ ਕੀਤੇ ਗਏ ਹਨ।ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਮਾਰਟ ਕਲਾਸ ਰੂਮਜ਼, ਕਾਮਰਸ ਬਲਾਕ, ਖੇਡ ਦੇ ਮੈਦਾਨ, ਚਾਰਦਿਵਾਰੀ ਤੋਂ ਇਲਾਵਾ ਜ਼ਰੂਰੀ ਮੁਰੰਮਤ ਦੇ ਕੰਮ ਸ਼ਾਮਲ ਹਨ।ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਆਪੋ-ਆਪਣੇ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਪ੍ਰਾਜੈਕਟ ਸਮਰਪਿਤ ਕੀਤੇ ਗਏ ਜਦਕਿ ਜ਼ਿਲ੍ਹੇ ਦੇ ਹੋਰਨਾਂ ਸਰਕਾਰੀ ਸਕੂਲਾਂ ਵਿੱਚ ਵੀ ਵਿਕਾਸ ਕਾਰਜ ਲੋਕ ਅਰਪਣ ਕੀਤੇ ਗਏ।

ਕਰਤਾਰਪੁਰ ਹਲਕੇ ਵਿੱਚ ਵਿਧਾਇਕ ਬਲਕਾਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸਜ਼ਾਵਾਰ, ਬੁੱਲੋਵਾਲ ਅਤੇ ਬੁੱਟਰਾਂ ਵਿਖੇ 6.88 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟ ਸਮਰਪਿਤ ਕੀਤੇ ਗਏ।ਇਸੇ ਤਰ੍ਹਾਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੇਰਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੰਗ ਸਾਹਿਬ ਰਾਏ, ਬਿੱਲਾ ਨਵਾਬ, ਤਲਵੰਡੀ ਭਰੋ ਅਤੇ ਹੇਰਾਂ ਵਿਖੇ 21.86 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।ਸਮਾਗਮਾਂ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਿਆਰ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਉਪਰਾਲੇ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਨੇ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਨਿਯੁਕਤ ਕਰਨਾ, ਬੱਸ ਸੇਵਾ ਸ਼ੁਰੂ ਕਰਨਾ, ਡਿਜੀਟਲ ਸਿਖ਼ਲਾਈ ਨੂੰ ਉਤਸ਼ਾਹਿਤ ਕਰਨਾ ਵਰਗੇ ਕਈ ਉਪਰਾਲੇ ਸ਼ਾਮਲ ਹਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *