ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 1.21 ਕਰੋੜ ਨਾਲ 17 ਸਰਕਾਰੀ ਸਕੂਲਾਂ ਦੀ ਬਦਲੇਗੀ ਨੁਹਾਰ

Spread the love
ਕਪੂਰਥਲਾ, 13 ਅਪ੍ਰੈਲ (ਕੌੜਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਪੂਰਥਲਾ ਜ਼ਿਲ੍ਹੇ ਦੇ 17 ਹੋਰ ਸਰਕਾਰੀ ਸਕੂਲਾਂ ਵਿੱਚ 1.21 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੇ ਉਦਘਾਟਨ 15 ਅਪ੍ਰੈਲ ਨੂੰ ਕੀਤੇ ਜਾਣਗੇ। ਇਸ ਤੋਂ ਪਹਿਲਾਂ 7 ਅਪ੍ਰੈਲ ਨੂੰ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਲਹਿਰ ਤਹਿਤ ਕਪੂਰਥਲਾ ਜ਼ਿਲ੍ਹੇ ਦੇ 24 ਸਰਕਾਰੀ ਸਕੂਲਾਂ ਵਿੱਚ ਲਗਭਗ 4 ਕਰੋੜ ਰੁਪਏ ਦੇ ਵਿਕਾਸ ਕੰਮ ਪਹਿਲਾਂ ਹੀ ਲੋਕ ਅਰਪਿਤ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ 15 ਅਪ੍ਰੈਲ ਨੂੰ ਕਪੂਰਥਲਾ ਬਲਾਕ ਦੇ ਸਰਕਾਰੀ ਸਕੂਲ ਤਲਵੰਡੀ ਮਹਿਮਾ ਵਿਖੇ 2.50 ਲੱਖ ਰੁਪਏ ਨਾਲ ਚਾਰਦੀਵਾਰੀ ਅਤੇ 2.16 ਲੱਖ ਨਾਲ ਹੋਰ ਵਿਕਾਸ ਕੰਮ ਕੀਤੇ ਗਏ ਹਨ, ਇਸੇ ਤਰ੍ਹਾਂ ਸਰਕਾਰੀ ਸਕੂਲ ਜਵਾਲਾਪੁਰ ਵਿਖੇ ਲਗਭਗ 8.02 ਲੱਖ ਰੁਪਏ ਦੀ ਲਾਗਤ ਨਾਲ  ਵਿਕਾਸ ਕੰਮ ਨੇਪਰੇ ਚਾੜੇ ਗਏ ਹਨ। ਸਰਕਾਰੀ ਸਕੂਲ ਸਿੱਧਵਾਂ ਦੋਨਾ ਵਿਖੇ 24.02 ਲੱਖ ਰੁਪਏ ਦੀ ਲਾਗਤ ਨਾਲ ਐਡੀਸ਼ਨਲ ਕਲਾਸ ਰੂਮ ਉਸਾਰੇ ਗਏ ਹਨ। ਇਸ ਤੋਂ ਇਲਾਵਾ ਫਗਵਾੜਾ ਬਲਾਕ ਦੇ ਸਰਕਾਰੀ ਸਕੂਲ ਚਹੇੜੂ ਵਿਖੇ 9.11 ਲੱਖ ਰੁਪਏ ਦੀ ਲਾਗਤ ਨਾਲ ਐਡੀਸ਼ਨਲ ਕਲਾਸ ਰੂਮ ਅਤੇ ਸਪੋਰਟਸ ਟਰੈਕ ਉਸਾਰਿਆ ਗਿਆ ਹੈ। ਸਰਕਾਰੀ ਸਕੂਲ ਨੰਗਲ ਮੱਝਾ ਅਤੇ ਬਸਤੀ ਤਾਰੋਕੀ ਵਿਖੇ 10 ਲੱਖ ਰੁਪਏ ਦੀ ਲਾਗਤ  ਨਾਲ ਸਪੋਰਟਸ ਟਰੈਕ, ਐਡੀਸ਼ਨਲ ਕਲਾਸ ਰੂਮ ਅਤੇ ਨਵੀਂ ਚਾਰਦੀਵਾਰੀ ਕੀਤੀ ਗਈ ਹੈ।
ਭੁਲੱਥ ਬਲਾਕ ਦੇ ਸਰਕਾਰੀ ਸਕੂਲ ਮੁਗ਼ਲ ਚੱਕ ਵਿਖੇ 4 ਲੱਖ ਰੁਪਏ ਨਾਲ ਚਾਰਦੀਵਾਰੀ ਅਤੇ ਸਰਕਾਰੀ ਸਕੂਲ ਢਿੱਲਵਾਂ ਵਿਖੇ 1.60 ਲੱਖ ਰੁਪਏ ਨਾਲ ਚਾਰਦੀਵਾਰੀ ਕੀਤੀ ਗਈ ਹੈ। ਸਰਕਾਰੀ ਸਕੂਲ ਢਿੱਲਵਾਂ  (ਲੜਕੀਆਂ) ਵਿਖੇ ਵੀ 9.60 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕੀਤੇ ਗਏ ਹਨ। ਇਸੇ ਤਰ੍ਹਾਂ ਸਰਕਾਰੀ ਸਕੂਲ ਮਿਆਣੀ ਬਾਕਰਪੁਰ ਵਿਖੇ 4.40 ਲੱਖ ਨਾਲ ਚਾਰਦੀਵਾਰੀ ਕੀਤੀ ਗਈ ਹੈ। ਸੁਲਤਾਨਪੁਰ ਲੋਧੀ ਬਲਾਕ ਦੇ ਸਰਕਾਰੀ ਸਕੂਲਾਂ ਖੁਰਦ ਅਤੇ ਪੰਡੋਰੀ ਜਗੀਰ ਵਿਖੇ 13.66 ਲੱਖ ਰੁਪਏ ਦੀ ਲਾਗਤ ਦੇ ਵਿਕਾਸ ਕੰਮ ਲੋਕ ਅਰਪਣ ਕੀਤੇ ਜਾਣਗੇ। ਇਸ ਤੋਂ ਇਲਾਵਾ ਸਰਕਾਰੀ ਸਕੂਲ ਲੱਖ ਵਰਿਅ੍ਹਾਂ ਵਿਖੇ 6.26 ਲੱਖ ਰੁਪਏ ਦੀ ਲਾਗਤ ਨਾਲ ਐਡੀਸ਼ਨਲ ਕਲਾਸ ਰੂਮ ਉਸਾਰੇ ਗਏ ਹਨ। ਸਰਕਾਰੀ ਸਕੂਲ ਬੂਸੋਵਾਲ ਵਿਖੇ 19.14 ਲੱਖ ਰੁਪਏ ਦੀ ਲਾਗਤ ਨਾਲ ਐਡੀਸ਼ਨਲ ਕਲਾਸ ਰੂਮ, ਸਪੋਟਰਸ ਟਰੈਕ ਅਤੇ 3 ਲੱਖ ਰੁਪਏ ਦੀ ਲਾਗਤ  ਨਾਲ ਚਾਰਦੀਵਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 255 ਸੀਨੀਅਰ ਸੈਕੰਡਰੀ ਅਤੇ 543 ਐਲੀਮੈਂਟਰੀ ਅਤੇ ਹਾਈ ਸਕੂਲਾਂ ਦੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਨੁਹਾਰ ਬਦਲੀ ਜਾਵੇਗੀ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *