ਇਸ ਤੋਂ ਇਲਾਵਾ ਸ੍ਰੀ ਕਾਕਾ ਬਰਾੜ ਵੱਲੋਂ ਪਿੰਡ ਗੋਨਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪਿੰਡ ਕਾਨਿਆਂਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀ. ਸੈਕੰ. ਸਕੂਲ ਅਤੇ ਪਿੰਡ ਬੂੜਾ ਗੁੱਜਰ ਦੇ ਸਰਕਾਰੀ ਸੀਨੀਅਰ. ਸੈਕੰ. ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ।ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਸੂਬੇ ਵਿੱਚ ਅਜਿਹਾ ਕੋਈ ਸਕੂਲ ਨਹੀਂ ਹੈ ਜਿਸਦੀ ਮੰਗ ਪੰਜਾਬ ਸਰਕਾਰ ਵੱਲੋਂ ਪੂਰੀ ਨਾ ਕੀਤੀ ਗਈ ਹੋਵੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਅਧਿਆਪਕ ਪ੍ਰਤੀ ਇੱਜਤ ਕਰਨ ਲਈ ਪ੍ਰੇਰਿਤ ਕਰਨ ਤਾਂ ਹੀ ਬੱਚਾ ਚੰਗੀ ਵਿੱਦਿਆ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਕਰੀਆਂ ਪ੍ਰਾਪਤ ਕਰਨ ਵਾਲਿਆਂ ਵਿੱਚ 75 ਪ੍ਰਤੀਸ਼ਤ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚੋਂ ਹੀ ਪੜ੍ਹੇ ਹਨ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਜੈ ਸ਼ਰਮਾ, ਪ੍ਰਿੰਸੀਪਲ ਸ੍ਰੀ ਸ਼ੁਭਾਸ਼ ਝਾਂਬ, ਸ੍ਰੀ ਅਸ਼ਵਨੀ ਬਾਂਸਲ, ਸ੍ਰੀ ਸ਼ਮਿੰਦਰ ਬੱਤਰਾ, ਸ੍ਰੀ ਮਨਦੀਪ ਸਿੰਘ, ਸ੍ਰੀ ਜਗਦੀਪ ਸਿੰਘ, ਡਾ. ਗੁਰਮੀਤ ਕੌਰ ਬਰਾੜ ਤੋਂ ਇਲਾਵਾ ਸਮੂਹ ਸਕੂਲਾਂ ਦੇ ਸਟਾਫ਼ ਮੈਂਬਰਜ਼ ਹਾਜ਼ਰ ਸਨ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…