ਪੰਜਾਬ ਸਿੱਖਿਆ ਕ੍ਰਾਂਤੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ 65 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੇ ਉਦਘਾਟਨ

Spread the love
ਕਪੂਰਥਲਾ, 17 ਅਪ੍ਰੈਲ ( ਕੌੜਾ)- ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਪੂਰਥਲ਼ਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਅੱਜ 65 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਫਗਵਾੜਾ ਵਿਖੇ ਸਰਕਾਰੀ ਸਕੂਲ ਭੁੱਲਾਰਾਈ, ਸਰਕਾਰੀ ਸਕੂਲ ਹਰਬੰਸਪੁਰ, ਸਰਕਾਰੀ ਸਕੂਲ ਚੱਕਪ੍ਰੇਮਾ ਅਤੇ ਸਰਕਾਰੀ ਸਕੂਲ ਹੁਸ਼ਿਆਰਪੁਰ ਚੌਂਕ ਵਿਖੇ ਸੰਸਦ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਵਲੋਂ 13.80 ਲੱਖ ਰੁਪਏ ਦੀ ਲਾਗਤ ਨਾਲ ਅਡੀਸ਼ਨਲ ਕਲਾਸ ਰੂਮਾਂ, ਚਾਰਦੀਵਾਰੀਆਂ ਆਦਿ ਦੇ ਉਦਘਾਟਨ ਕੀਤੇ ਗਏ ।ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਹਲਕੇ ਵਿਚ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵਲੋਂ ਸਰਕਾਰੀ ਸਕੂਲ ਬੂਹ, ਸਰਕਾਰੀ ਸਕੂਲ ਉੱਚਾ ਬੇਟ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਕਿਸ਼ਨ ਸਿੰਘ ਵਾਲਾ ਵਿਖੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਇਨ੍ਹਾਂ ਵਿਚ ਅਡੀਸ਼ਨਲ ਕਲਾਸ ਰੂਮ, ਸਾਇੰਸ ਲੈਬਾਂ ਦੀ ਉਸਾਰੀ ਅਤੇ ਚਾਰਦੀਵਾਰੀ ਸ਼ਾਮਲ ਹੈ। ਸੁਲਤਾਨਪੁਰ ਲੋਧੀ ਬਾਲਕ ਵਿਚ 20.60 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮ ਲੋਕ ਅਰਪਿਤ ਕੀਤੇ ਗਏ।
ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਪੰਜਾਬ ਰਾਜ ਗੁਦਾਮ ਨਿਗਮ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾਂ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਬਿਸ਼ਨਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਣ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੱਖਣ ਖੁਰਦ ਵਿਖੇ 29.50 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਦੱਸਣਯੋਗ ਹੈ ਕਿ 7 ਅਪ੍ਰੈਲ ਤੋਂ ਸ਼ੁਰੂ ਹੋਈ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ ਜੰਗੀ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯਤਨ ਜਾਰੀ ਹਨ। ਜ਼ਿਲ੍ਹੇ ਵਿਚ 255 ਸੀਨੀਅਰ ਸੈਕੰਡਰੀ ਅਤੇ 543 ਪ੍ਰਾਇਮਰੀ ਤੇ ਹਾਈ ਸਕੂਲਾਂ ਦੀ ਨੁਹਾਰ ਬਦਲਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਇਸ ਮੌਕੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਬੁਲਾਰੇ ਹਰਜੀ ਮਾਨ, ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ, ਸਾਇੰਸ ਤਕਨਾਲੋਜੀ ਬੋਰਡ ਦੇ ਮੈਂਬਰ ਕੰਵਰਇਕਬਾਲ ਸਿੰਘ ਤੇ ਹੋਰ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *