ਨਾਭਾ,27 ਮਾਰਚ (ਗੁਰਪ੍ਰੀਤ ਸਿੰਘ ਬਰਸਟ) ਸੋਨੇ ਦੀ ਚਿੜੀ ਵਜੋਂ ਜਾਣਿਆ ਜਾਂਦਾ ਰੰਗਲਾ ਪੰਜਾਬ ਅੱਜ ਬਹੁਤ ਹੀ ਨਾਜ਼ੁਕ ਦੌਰ ‘ਚੋਂ ਲੰਘ ਰਿਹਾ ਹੈ ਅਤੇ ਇਸ ਦੀ ਹਾਲਤ ਬਹੁਤ ਹੀ ਤਰਸਯੋਗ ਬਣੀ ਹੋਈ ਹੈ, ਅਰਥ ਵਿਵਸਥਾ ਦੇ ਨਾਲ ਨਾਲ ਕਾਨੂੰਨ ਵਿਵਸਥਾ ਦਾ ਵੀ ਬੂਰਾ ਹਾਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕੇ ਦੇ ਭਾਜਪਾ ਆਗੂ ਬਰਿੰਦਰ ਬਿੱਟੂ ਭਾਦਸੋਂ ਨੇ ਗੱਲਬਾਤ ਦੌਰਾਨ ਕੀਤਾ । ਉਨਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਅੰਦਰ ਭਾਜਪਾ ਦੀ ਹਨੇਰੀ ਚੱਲੇਗੀ ਅਤੇ ਭਾਜਪਾ ਭਾਰੀ ਜਿੱਤ ਹਾਸਲ ਕਰਕੇ ਪੰਜਾਬ ਅੰਦਰ ਸਰਕਾਰ ਬਣਾਏਗੀ। ਭਾਜਪਾ ਆਗੂ ਬਿੱਟੂ ਨੇ ਕਿਹਾ ਵਿਧਾਨ ਸਭਾ ਹਲਕਾ ਨਾਭਾ ਅੰਦਰ ਭਾਜਪਾ ਦੇ ਵਰਕਰ ਤੇ ਆਗੂ ਇਕਜੁੱਟਤਾ ਨਾਲ ਪਾਰਟੀ ਲਈ ਦਿਨ ਰਾਤ ਕੰਮ ਕਰ ਰਹੇ ਹਨ ਕਿਉਂ ਜੋ ਪੰਜਾਬ ਨੂੰ ਸਹੀ ਰਾਹ ਤੇ ਸਿਰਫ ਤੇ ਸਿਰਫ ਭਾਜਪਾ ਦੀ ਸਰਕਾਰ ਹੀ ਲਿਆ ਸਕਦੀ ਹੈ ਜਿਵੇਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦਾ ਝੰਡਾ ਪੂਰੀ ਦੁਨੀਆਂ ਵਿੱਚ ਬੁਲੰਦ ਕੀਤਾ ਹੈ। ਉਨਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੀ ਹੋਈ ਕਰਾਰੀ ਹਾਰ ਨੇ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਹੀ ਕੀਤਾ ਹੈ ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

