ਫ਼ਰੀਦਕੋਟ ਜਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ

Spread the love
ਸਾਦਿਕ 2 ਅਪ੍ਰੈਲ (ਰਘਬੀਰ ਸਾਦਿਕ) ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਜਿਲ੍ਹੇ ਦੀਆਂ 68 ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਜਿਲ੍ਹੇ ਦੇ ਕੁੱਲ 68 ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ, ਰੋਸ਼ਨੀ,ਛਾਂ, ਸਫਾਈ ਆਦਿ ਦੇ ਢੁੱਕਵਾਂ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਤੋਂ ਇਲਾਵਾ ਮਜ਼ਦੂਰਾਂ, ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਸੁੱਕੀ ਤੇ ਸਰਕਾਰ ਵੱਲੋਂ ਤਹਿ ਮਾਪਦੰਡਾਂ ਅਨੁਸਾਰ ਹੀ ਲੈ ਕੇ ਆਉਣ ਤਾਂ ਜੋ ਮੰਡੀਆਂ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਜਿਆਦਾ ਸਵੇਰੇ ਅਤੇ ਦੇਰ ਸ਼ਾਮ ਕਰਨ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਨਾਲ ਫਸਲ ਦੀ ਵਿਕਰੀ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਮਿੱਥੇ ਸਮੇਂ ਵਿੱਚ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦਾ ਮੁੱਲ ਨਾਲ ਦੀ ਨਾਲ ਆਨਲਾਈਨ ਉਨ੍ਹਾਂ ਦੇ ਖਾਤਿਆਂ ਵਿੱਚ ਕੀਤਾ ਜਾਵੇਗਾ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *