ਫਿਰੋਜ਼ਪੁਰ ਐਸ ਸੀ ਭਾਈਚਾਰੇ ਦਾ ਇੱਕ ਵਫਦ ਨਵਨਿਯੁਕਤ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੇ ਮੈਬਰ ਨੂੰ ਮਿਲਿਆ।

Spread the love

ਫਿਰੋਜ਼ਪੁਰ 18 ਅਪ੍ਰੈਲ (ਅਸ਼ੋਕ ਭਾਰਦਵਾਜ)  ਫਿਰੋਜ਼ਪੁਰ ਐਸ ਸੀ ਭਾਈਚਾਰੇ ਦਾ ਇੱਕ ਵਫਦ ਨਵਨਿਯੁਕਤ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੇ ਮੈਬਰ ਗੁਰਪ੍ਰੀਤ ਸਿੰਘ ਇੱਟਾਂ ਵਾਲਾ ਨੂੰ ਮਿਲਿਆ ਤੇ ਵਫਦ ਦੇ ਆਗੂਆ ਨੇ ਗਲ ਚ ਸਿਰੋਪਾਉ ਪਾ ਕੇ ਯਾਦਗਾਰੀ ਚਿੰਨ੍ਹ ਦੇ ਕੇ ਨਵੀ ਨਿਯੁਕਤੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਸਮੇ ਸੋਨੂੰ ਨਾਹਰ ਨੇ ਨਵ ਨਿਯੁਕਤ ਮੈਬਰ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਿਲ੍ਹਾ ਫਿਰੋਜਪੁਰ ਵਿੱਚ ਅਨੁਸੂਚਿਤ ਜਾਤੀ ਪਰਿਵਾਰਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਪੀੜਿਤ ਅਨੁਸੂਚਿਤ ਜਾਤੀ ਪਰਿਵਾਰਾਂ ਦੇ ਕੇਸਾਂ ਵਿੱਚ ਗਲਤ ਢੰਗ ਨਾਲ ਐਸ.ਸੀ./ਐਸ.ਟੀ. ਐਕਟ ਦੀਆਂ ਧਰਾਵਾਂ ਦੇ ਕੀਤੇ ਗਏ ਘਾਟੇ ਨੂੰ ਲੈ ਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵਨਿਯੁਕਤ ਮੈਂਬਰ ਸ੍ਰੀ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਦੇ ਧਿਆਨ ਵਿੱਚ ਲਿਆਂਦਾ ਗਿਆ ਤੇ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਨੇ ਵਿਸ਼ਵਾਸ਼ ਦੁਆਇਆ ਹੈ ਕਿ ਉਹ ਜਲਦ ਹੀ ਅਨੁਸੂਚਿਤ ਜਾਤੀ ਪਰਿਵਾਰਾਂ ਦੀਆਂ ਮੁਸ਼ਕਿਲਾਂ ਅਤੇ ਉਹਨਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਦਾ ਪੀੜਿਤ ਪਰਿਵਾਰਾਂ ਨੂੰ ਇਨਸਾਫ ਦੁਆਉਣਗੇ ਅਤੇ ਗਲਤ ਢੰਗ ਨਾਲ ਘਾਟੇ  ਕੀਤੇ ਗਏ ਐਸ.ਸੀ./ਐਸ.ਟੀ. ਐਕਟ ਨੂੰ ਦੁਬਾਰਾ ਬਹਾਲ ਕਰਵਾਉਣ ਲਈ ਵਿਚਾਰ ਚਰਚਾ ਕਰਨਗੇ । ਇਸ ਮੌਕੇ ਤੇ ਸੋਨੂੰ ਨਾਹਰ ਤੋਂ ਇਲਾਵਾ ਪੰਮਾ ਹਸਤੇ ਕੇ, ਵਿਸ਼ਾਲ ਤੇਜੀ, ਗੁਰਦੀਪ ਭਾਂਗਰ, ਮਨਪ੍ਰੀਤ ਮਮਦੋਟ ਅਤੇ ਹੰਸਾ ਸਿੰਘ ਵੀ ਮੌਜੂਦ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *