ਬਦਮਾਸ਼ਾਂ ਨੇ ਭਰੇ ਬਜ਼ਾਰ ਚ ਸ਼ਰੇਆਮ ਵੱਢਿਆ ਆਪ ਨੇਤਾ ਦਾ ਭਤੀਜਾ, ਖ਼ੌਫ਼ਨਾਕ ਮੰਜ਼ਰ ਵੇਖ ਸਹਿਮੇ ਲੋਕ

Spread the love

ਜਲੰਧਰ 28ਮਾਰਚ (ਦਿਨੇਸ਼ ਸੋਨੀ)ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਲਾਲ ਰਤਨ ਸਿਨੇਮਾ ਨੇੜੇ ਕੁਝ ਨੌਜਵਾਨਾਂ ਨੇ ਇਕ ਨੌਜਵਾਨ ‘ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਗੁਰਪ੍ਰੀਤ  ਗੋਰੀਆ ਦੇ ਤੌਰ ‘ਤੇ ਹੋਈ ਹੈ, ਜਿਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਦੀ ਇਕ ਖ਼ੌਫ਼ਨਾਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਉਥੇ ਹੀ ਥਾਣਾ ਨੰਬਰ-4 ਦੇ ਇੰਚਾਰਜ ਹਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲਾਲ ਰਤਨ ਸਿਨੇਮਾ ਨੇੜੇ ਇਕ ਨੌਜਵਾਨ ‘ਤੇ ਕੁਝ ਬਦਮਾਸ਼ਾਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਦੇ ਬਾਅਦ ਗੁਰਪ੍ਰੀਤ ਅਤੇ ਉਸ ਦੇ ਪਿਤਾ ਦੇ ਬਿਆਨਾਂ ‘ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਜੇ ਤੱਕ ਪੀੜਤ ਗੁਰਪ੍ਰੀਤ ਗੋਰੀਆ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *