ਬਾਗਬਾਨੀ ਵਿਭਾਗ ਵੱਲੋਂ ਕਰਵਾਇਆ ਗਿਆ ਤਕਨੀਕੀ ਸਿਖਲਾਈ ਸੈਸ਼ਨ

Spread the love

ਸ੍ਰੀ ਮੁਕਤਸਰ ਸਾਹਿਬ, 17 ਜੂਨ ()- ਬਾਗਬਾਨੀ ਵਿਭਾਗ ਵੱਲੋਂ ਨਵੇਂ ਐਮ.ਆਈ.ਡੀ.ਐੱਚ. ਦਿਸ਼ਾ ਨਿਰਦੇਸ਼ਾਂ ਸੰਬੰਧੀ ਜ਼ਿਲ੍ਹਾ ਪੱਧਰੀ ਤਕਨੀਕੀ ਸਿਖਲਾਈ ਸੈਸ਼ਨ ਸਿਟਰਸ ਅਸਟੇਟ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ। ਇਸ ਸੈਸ਼ਨ ਦੌਰਾਨ ਡਿਪਟੀ ਡਾਇਰੈਕਟਰ ਬਾਗਬਾਨੀ ਚੰਡੀਗੜ੍ਹ ਡਾ. ਹਰਪ੍ਰੀਤ ਸਿੰਘ ਸੇਠੀ, ਏ.ਆਈ.ਐਫ. ਟੀਮ ਲੀਡਰ ਰਵਦੀਪ ਕੌਰ ਅਤੇ ਜ਼ਾਇਕਾ ਟੀਮ ਤੋਂ ਸ਼ੁਭਮ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸਭ ਤੋਂ ਪਹਿਲਾਂ ਸਹਾਇਕ ਡਾਇਰੈਕਟਰ ਬਾਗਬਾਨੀ ਸੁਖਦੇਵ ਸਿੰਘ ਬਰਾੜ ਨੇ ਆਏ ਹੋਏ ਅਧਿਕਾਰੀਆਂ ਨੂੰ ਜੀ ਆਇਆਂ ਕਿਹਾ ਅਤੇ ਤਕਨੀਕੀ ਸੈਸ਼ਨ ਵਿੱਚ ਖੇਤੀਬਾੜੀ ਵਿਭਾਗ ਤੋਂ ਡਾ. ਸੁਖਚੈਨ ਸਿੰਘ ਨੇ ਟਿਕਾਊ ਖੇਤੀਬਾੜੀ ਸਬੰਧੀ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਪੰਜਾਬ ਐਗਰੋ ਤੋਂ ਗੁਰਪ੍ਰੀਤ ਸਿੰਘ ਨੇ ਪੰਜਾਬ ਐਗਰੋ ਦੁਆਰਾ ਅਤੇ ਭੂਮੀ ਰੱਖਿਆ ਵਿਭਾਗ ਤੋਂ ਆਏ ਅਧਿਕਾਰੀਆਂ ਵੱਲੋਂ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਦੱਸਿਆ ਗਿਆ। ਬਾਗਬਾਨੀ ਵਿਕਾਸ ਅਫਸਰ ਸ੍ਰੀ ਮੁਕਤਸਰ ਸਾਹਿਬ ਅਮਨਦੀਪ ਕੌਰ ਵੱਲੋਂ ਐਮ.ਆਈ.ਡੀ.ਐਚ. ਦੀਆਂ ਸਕੀਮਾਂ ਬਾਰੇ ਵਿਸਤਾਰ ਸਾਹਿਤ ਜਾਣਕਾਰੀ ਦਿੱਤੀ ਗਈ। ਜਾਇਕਾ ਟੀਮ ਵੱਲੋਂ ਕਿੰਨੋ ਵਾਲੇ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਕੀਤੇ ਗਏ। ਇਸ ਤਕਨੀਕੀ ਸੈਸ਼ਨ ਵਿੱਚ ਸਮੂਹ ਬਾਗਬਾਨੀ ਵਿਭਾਗ ਦੇ ਅਫ਼ਸਰ ਅਤੇ ਅਧਿਕਾਰੀ ਹਾਜ਼ਰ ਰਹੇ। ਇਸ ਸਮਾਗਮ ਦੌਰਾਨ ਸਿਟਰਸ ਅਸਟੇਟ ਬਾਦਲ ਦੇ ਮੈਂਬਰ ਅਤੇ 250 ਅਗਾਂਹਵਧੂ ਕਿਸਾਨ ਨੇ ਭਾਗ ਲਿਆ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *