ਬਾਬਾ ਫਰੀਦ ਮਸਜਿਦ ਪਿੰਡ ਮੱਲਾ (ਫਰੀਦਕੋਟ) ਵਿਖੇ ਈਦ ਦਾ ਤਿਉਹਾਰ ਮਨਾਇਆ ਗਿਆ

Spread the love

ਬਾਜਾਖਾਨਾ,31 ਮਾਰਚ ( ਅਵਤਾਰ ਸਿੰਘ ਮੱਲਾ) ਨਜ਼ਦੀਕੀ ਪਿੰਡ ਮੱਲਾ ਦੀ ਬਾਬਾ ਫਰੀਦ ਮਸਜਿਦ ਵਿਖੇ ਅੱਜ ਪਵਿੱਤਰ ਈਦ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਵਿੱਚ ਵਸਦੇ ਸਾਰੇ ਭਾਈਚਾਰਿਆਂ ਤੋਂ ਇਲਾਵਾ ਆਸ ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਹਿੰਦੂ ਸਿੱਖ ਈਸਾਈ ਧਰਮ ਦੇ ਲੋਕਾਂ ਵੱਲੋਂ ਈਦ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਬਾਬਾ ਫਰੀਦ ਮਸਜਿਦ ਮੱਲਾ ਦੇ ਮੌਲਵੀ ਪਰਵੇਜ਼ ਆਲਮ ਜੀ ਨੇ ਇਸ ਮੌਕੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹਰ ਧਰਮ ਸਾਨੂੰ ਜੋੜਦਾ ਹੈ ਅਤੇ ਕੋਈ ਵੀ ਧਰਮ ਇਨਸਾਨ ਨੂੰ ਨਫ਼ਰਤ ਕਰਨੀ ਨਹੀਂ ਸਿਖਾਉਂਦਾ। ਉਹਨਾਂ ਦੱਸਿਆ ਕਿ ਅਸੀਂ ਪਿੰਡ ਮੱਲਾ ਦੇ ਵਾਸੀ ਹਰ ਤਿਉਹਾਰ ਨੂੰ ਸਾਰੇ ਰਲ ਮਿਲ ਕੇ ਮਨਾਉਂਦੇ ਹਾਂ, ਭਾਵੇਂ ਉਹ ਨਗਰ ਕੀਰਤਨ ਹੋਵੇ ਜਾਂ ਕਿਤੇ ਜਗਰਾਤੇ ਦਾ ਪ੍ਰੋਗਰਾਮ ਹੋਵੇ ਇੱਥੇ ਸਾਰੇ ਧਰਮਾਂ ਦੇ ਲੋਕ ਹਰ ਧਰਮ ਦਾ ਸਤਿਕਾਰ ਕਰਦੇ ਹਨ ਅਤੇ ਪਿੰਡ ਵਿੱਚ ਰਲ ਮਿਲ ਕੇ ਰਹਿੰਦੇ ਹਨ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਪੁੱਜੇ ਥਾਣਾ ਮੁਖੀ ਬਲਰਾਜ ਸਿੰਘ ਨੇ ਵੀ ਲੋਕਾਂ ਨੂੰ ਰਲ ਮਿਲ ਕੇ ਰਹਿਣ ਦੀ ਅਪੀਲ ਕੀਤੀ ਅਤੇ ਮੌਲਵੀ ਪਰਵੇਜ਼ ਆਲਮ ਜੀ ਨੂੰ ਵੀ ਵਿਸ਼ਵਾਸ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਹਰ ਧਰਮ ਦੀ ਰੱਖਿਆ ਨੂੰ ਯਕੀਨੀ ਬਣਾ ਕੇ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਸ਼ਰਾਰਤ ਅਤੇ ਨਫ਼ਰਤਾਂ ਫੈਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਹਰ ਧਰਮ ਦੀ ਰੱਖਿਆ ਲਈ ਪੁਲਿਸ ਪ੍ਰਸ਼ਾਸਨ ਹਰ ਸਮੇਂ ਉਹਨਾਂ ਦੇ ਨਾਲ ਹੈ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੇ ਪ੍ਰਧਾਨ ਡਾ ਗੁਰਨਾਇਬ ਸਿੰਘ ਮੱਲਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਗ੍ਰੰਥੀ ਸਿੰਘਾਂ ਵੱਲੋਂ ਵੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਇਮਾਮ ਪਰਵੇਜ਼ ਆਲਮ, ਪ੍ਰਧਾਨ ਡਾ ਰੂਪ ਖ਼ਾਨ, ਯੂਸਫ਼ ਖ਼ਾਨ,ਰਾਜਾ ਖ਼ਾਨ, ਮੱਖਣ ਖਾਨ, ਮੋਦਨ ਖ਼ਾਨ, ਲਾਲ ਦੀਨ, ਪ੍ਰਗਟ ਖਾਨ, ਬੇਅੰਤ ਖਾਨ, ਸ਼ਹਿਬਾਜ਼ ਜਾਫਰ ਖਾਨ,ਨੇਕ ਖਾਨ, ਗੁਰਪ੍ਰੀਤ ਖਾਨ, ਸਰਪੰਚ ਅਮਰਜੀਤ ਕੌਰ, ਮੁਖਤਿਆਰ ਸ਼ਰਮਾ, ਏ ਐਸ ਆਈ ਰਾਜਿੰਦਰ ਸਿੰਘ ਬਾਜਾਖਾਨਾ, ਬਲਦੇਵ ਸਿੰਘ ਨੰਬਰਦਾਰ, ਕਾਕਾ ਖਾਨ, ਨਾਜ਼ਮ ਖਾਨ, ਕੁਲਵੰਤ ਬਾਬਾ ਡੋਡ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਅਤੇ ਬੀਬੀਆਂ ਭੈਣਾਂ ਹਾਜ਼ਰ ਸਨ।

  • Related Posts

    ਧਾਰਮਿਕ ਯਾਤਰਾ ਤੋਂ ਵਾਪਸ ਪਰਤੀ ਸੰਗਤ ਦਾ ਪਿੰਡ ਚੰਦਿਆਣੀ ਕਲਾਂ ਵਿਖੇ ‘ਆਪ’ ਆਗੂ ਕਰਨਵੀਰ ਕਟਾਰੀਆ ਅਤੇ ਟਰੱਕ ਯੂਨੀਅਨ ਪ੍ਰਧਾਨ ਸ਼ਾਮ ਮਹਿਰ ਕਟਾਰੀਆ ਵੱਲੋਂ ਭਰਵਾਂ ਸਵਾਗਤ

    Spread the love

    Spread the love ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਦੇ ਨਜ਼ਦੀਕੀ ਪਿੰਡ ਚੰਦਿਆਣੀ ਕਲਾਂ ਵਿਖੇ ਉਸ ਸਮੇਂ ਬਹੁਤ ਹੀ ਸ਼ਰਧਾਪੂਰਵਕ ਅਤੇ ਨਿੱਘਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਵੱਖ-ਵੱਖ…

    ਨਵਾਂਸ਼ਹਿਰ ਦੇ ਪਿੰਡ ਛੋਕਰਾਂ ਵਿਖੇ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ; ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਭਰੀ ਹਾਜ਼ਰੀ, ਗੱਦੀ ਨਸ਼ੀਨ ਬਲਦੇਵ ਮਾਹੀ ਵੱਲੋਂ ਕੀਤਾ ਵਿਸ਼ੇਸ਼ ਸਨਮਾਨ

    Spread the love

    Spread the loveਨਵਾਂਸ਼ਹਿਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ)  ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਛੋਕਰਾਂ ਵਿਖੇ ਮਹਾਨ ਸੂਫ਼ੀ ਸੰਤ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ, ਭਾਵਨਾ…

    Leave a Reply

    Your email address will not be published. Required fields are marked *