ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਣਾ ਨਿੰਦਣਯੋਗ-ਆਹਲੀ

Spread the love

ਕਪੂਰਥਲਾ, 1 ਅਪ੍ਰੈਲ (ਕੌੜਾ)- ਪੰਜਾਬ ਵਿੱਚ ਹਰ ਮੁਕਾਮ ਤੇ ਫੇਲ੍ਹ ਹੋ ਚੁੱਕੀ ਆਦਮੀ ਪਾਰਟੀ ਦੀ ਸਰਕਾਰ ਹੁਣ ਜਿੰਮੇਵਾਰ ਵਿਰੋਧੀ ਧਿਰ ਦੇ ਆਗੂਆਂ ਦੀ ਸੁਰੱਖਿਆ ਵਾਪਸ ਲੈ ਕੇ ਬਦਲਾਖੋਰੀ ਦੀ ਰਾਜਨੀਤੀ ਤੇ ਉਤਰ ਆਈ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਆਹਲੀ  ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ Z+ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਕੇ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕਰ ਦਿੱਤੀ ਹੈ।ਆਹਲੀ ਨੇ ਕਿਹਾ ਕਿ ਇਹ ਫ਼ੈਸਲਾ ਆਪ ਸਰਕਾਰ ਵੱਲੋਂ ਜਾਣਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਗਿਆ ਇੱਕ ਕਦਮ ਹੈ।ਉਹ ਲਗਾਤਾਰ ਬਿਕਰਮ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਝੂਠਾ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ,ਜਦਕਿ ਆਪ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਨਸ਼ਿਆਂ ਦੇ ਮੁੱਦੇ ਤੇ ਆਪਣੇ ਵੱਲੋਂ ਲਾਏ ਝੂਠੇ ਦੋਸ਼ਾਂ ਕਰਕੇ ਬਿਕਰਮ ਸਿੰਘ ਮਜੀਠੀਆ ਤੋਂ ਲਿਖਤੀ ਮੁਆਫ਼ੀ ਮੰਗੀ ਹੋਈ ਹੈ।ਬਿਕਰਮ ਦੀ ਸੁਰੱਖਿਆ ਵਾਪਸ ਲੈਣ ਦਾ ਸਰਕਾਰ ਦਾ ਇਹ ਫ਼ੈਸਲਾ,ਕੁੱਝ ਸਮਾਂ ਪਹਿਲਾਂ ਸੁਖਬੀਰ ਸਿੰਘ ਬਾਦਲ ਦੇ ਉੱਤੇ ਹੋਏ ਜਾਨਲੇਵਾ ਹਮਲੇ ਦੀ ਅਸਫਲ ਕੋਸ਼ਿਸ਼ ਵਿੱਚ ਸਰਕਾਰ ਦੀ ਸ਼ਮੂਲੀਅਤ ਦੀ ਲਗਾਤਾਰਤਾ ਹੀ ਹੈ । ਚਾਹੇ ਉਸ ਸਮੇਂ ਘਟਨਾ ਗੁਰੂ ਸਾਹਿਬਾਨ ਜੀ ਦੇ ਓਟ ਆਸਰੇ ਸਦਕਾ ਨਾਕਾਮ ਹੋ ਗਈ ਸੀ।ਉਨ੍ਹਾਂਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਹਮਲੇ ਦੇ ਯਤਨ ਨੂੰ ਆਪ ਸਰਕਾਰ ਵੱਲੋਂ ਜਾਣਬੁੱਝ ਕੇ ਕਮਜ਼ੋਰ ਢੰਗ ਨਾਲ ਪੇਸ਼ ਕਰਨ ਦੇ ਨਤੀਜੇ ਵਜੋਂ ਦੋਸ਼ੀ ਨੂੰ ਆਸਾਨੀ ਨਾਲ ਜ਼ਮਾਨਤ ਮਿਲਣਾ ਸਰਕਾਰ ਦੇ ਭਿਆਨਕ ਮਨਸੂਬਿਆਂ ਨੂੰ ਹੋਰ ਵੀ ਉਜਾਗਰ ਕਰਦਾ ਹੈ।ਅੱਜ ਘਟਨਾਵਾਂ ਦੇ ਇਸ ਸਾਰੇ ਕ੍ਰਮ ਨੂੰ ਵੇਖ ਕੇ ਕਿਸੇ ਨੂੰ ਵੀ ਕੋਈ ਸ਼ੱਕ ਨਹੀਂ ਰਿਹਾ ਕਿ ਸਾਡੇ ਵਿਰੋਧੀ ਸੂਬੇ ਨੂੰ ਕਿੱਥੇ ਧੱਕਣ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂਨੇ ਕਿਹਾ ਕਿ ਆਪ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਬੁਲਾਰਿਆਂ ਨੂੰ ਕਤਲ ਦੀਆਂ ਧਮਕੀਆਂ ਵੀ ਖੁੱਲ੍ਹੇਆਮ ਦਿੱਤੀਆਂ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਖ਼ਤਰਨਾਕ ਘਟਨਾਵਾਂ ਤੇ ਵੀ ਚੁੱਪ ਧਾਰੀ ਹੋਈ ਹੈ।ਆਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਕਾਮ ਤੇ ਨਾਕਾਮ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਦੀ ਬਜਾਏ ਸੂਬੇ ਨੂੰ ਤਬਾਹ ਕੀਤਾ ਹੈ।ਉਨ੍ਹਾਂ ਦਾ ਕਹਿਣਾ ਸੀ ਕਿ ਇਸ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ ਤੇ ਇਸ ਦੀ ਕਾਰਗੁਜ਼ਾਰੀ ਇਸ ਕਦਰ ਮਾੜੀ ਸਿੱਧ ਹੋਈ ਹੈ ਕਿ ਪਿਛਲੀ ਵਾਰ 92 ਸੀਟਾਂ ਜਿੱਤਣ ਵਾਲੀ ਇਸ ਸਰਕਾਰ ਨੂੰ ਅਗਲੀਆਂ ਚੋਣਾਂ ਚ 9 ਸੀਟਾਂ ਵੀ ਨਹੀਂ ਆਉਣੀਆਂ।ਸਰਕਾਰ ਦੇ ਮੁੱਖ ਤਰਜੀਹ ਵਾਲੇ ਵਿਭਾਗਾਂ ਸਿੱਖਿਆ ਅਤੇ ਸਿਹਤ ਵਿਭਾਗ ਦਾ ਹੀ ਸਭ ਤੋਂ ਬੁਰਾ ਹਾਲ ਹੈ।ਵੱਡੇ ਹਸਪਤਾਲਾਂ ਚ ਵੀ ਮੋਮਬੱਤੀਆਂ ਦੇ ਸਹਾਰੇ ਅਪਰੇਸ਼ਨ ਕਰਨੇ ਪੈ ਰਹੇ ਹਨ। ਯੂਨੀਵਰਸਿਟੀਆਂ ਚ ਤਿੰਨ ਸਾਲਾਂ ਚ ਵੀ ਵਾਈਸ ਚਾਂਸਲਰ ਨਹੀਂ ਲਾਏ ਜਾ ਸਕੇ।ਸਕੂਲਾਂ ਪ੍ਰਿੰਸੀਪਲਾਂ ਦੀਆਂ 850 ਆਸਾਮੀਆਂ ਖਾਲੀ ਹਨ।ਇਸੇ ਤਰ੍ਹਾਂ ਉਨ੍ਹਾਂ ਨੇ ਸੂਬੇ ਚ ਹੋ ਰਹੀ ਕਤਲੋਗਾਰਤ,ਲੁੱਟ ਖੋਹ ਤੇ ਰਿਸ਼ਵਤਖੋਰੀ ਦਾ ਬੋਲਬਾਲਾ ਹੋਣ ਸਮੇਤ ਕਈ ਹੋਰ ਮੱੱਦਾਂ ਨੂੰ ਲੈ ਕੇ ਵੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    Leave a Reply

    Your email address will not be published. Required fields are marked *