ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿੱਚ ਐਂਟੀ ਰੈਗਿੰਗ ਹਫ਼ਤਾ ਮਨਾਇਆ ਗਿਆ*

Spread the love
ਫੱਤੂ ਢੀਂਗਾ18 ਅਗਸਤ  ਅਮਨਦੀਪ
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਮਾਣਯੋਗ ਵਾਈਸ ਚਾਂਸਲਰ ਪ੍ਰੋ ਡਾ. ਕਰਮਜੀਤ ਸਿੰਘ ਦੀ ਯੋਗ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਦੀ ਅਗਵਾਈ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਵਿਖੇ ਯੂ.ਜੀ.ਸੀ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਐਨ.ਐੱਸ.ਐੱਸ. ਵਿਭਾਗ ਵੱਲੋਂ ਐਂਟੀ ਰੈਗਿੰਗ ਹਫ਼ਤਾ ਮਿਤੀ 12 ਤੋਂ 18 ਅਗਸਤ 2025 ਨੂੰ ਮਨਾਇਆ ਗਿਆ। ਐਨ. ਐੱਸ. ਐੱਸ. ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਐਂਟੀ ਰੈਗਿੰਗ ਹਫ਼ਤਾ ਮਨਾਉਣ ਦਾ ਮਕਸਦ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨੀ, ਸਿਹਤਮੰਦ ਵਾਤਾਵਰਣ ਬਣਾਉਣਾ ਅਤੇ ਨਵੇਂ ਵਿਦਿਆਰਥੀਆਂ ਵਿੱਚ ਸੁਰੱਖ਼ਿਆ ਦੀ ਭਾਵਨਾ ਜਗਾਉਣਾ ਹੈ।ਇਸ ਹਫਤੇ ਦੇ ਵੱਖ ਵੱਖ ਦਿਨਾਂ ਵਿੱਚ ਵਿਦਿਆਰਥੀਆਂ ਵਿਚ ਰੈਗਿੰਗ ਵਿਰੋਧੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ, ਕਾਰਟੂਨਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਵੀ ਕਰਵਾਏ ਗਏ।  ਐਂਟੀ ਰੈਗਿੰਗ ਹਫਤੇ ਦੇ ਅੰਤਿਮ ਦਿਨ  ਸ਼੍ਰੀ ਰੋਸ਼ਨ ਖੈੜਾ ਜੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਨੂੰ ਐਂਟੀ ਰੈਗਿੰਗ ਵਿਸ਼ੇ ‘ਤੇ ਵਿਸਤਾਰਪੂਰਵਕ ਚਰਚਾ ਕਰਦੇ ਹੋਏ ਰੈਗਿੰਗ ਦੇ ਨੁਕਸਾਨਾਂ ਅਤੇ ਇਸਨੂੰ ਰੋਕਣ ਲਈ ਜ਼ਰੂਰੀ ਕਦਮਾਂ ਬਾਰੇ ਜਾਣੂ ਕਰਵਾਇਆ। ਸਮਾਪਤੀ ਸਮਾਰੋਹ ‘ਚ ਇਨਾਮ ਵੰਡ ਸਮਾਗਮ ਹੋਇਆ, ਜਿਸ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਵਿਚ ਨਵਪ੍ਰੀਤ ਕੌਰ ਨੇ ਪਹਿਲਾ , ਜੈਸਮੀਨ ਕੌਰ ਨੇ ਦੂਜਾ ਅਤੇ ਰਾਜਵਿੰਦਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਰਹੇ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਦੇ ਕੇ ਓਹਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ।ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਰੈਗਿੰਗ ਇੱਕ ਸਮਾਜਿਕ ਬੁਰਾਈ ਹੈ। ਜਿਸਨੂੰ ਸਿਰਫ਼ ਕਾਨੂੰਨੀ ਪਾਬੰਦੀਆਂ ਨਾਲ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿੱਚ  ਆਪਸੀ ਭਰੋਸਾ ਅਤੇ ਇੱਜ਼ਤ ਪੈਦਾ ਕਰਕੇ ਹੀ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਕਾਲਜ ਨੂੰ ਰੈਗਿੰਗ-ਮੁਕਤ ਕੈਂਪਸ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਤੇ ਕਾਲਜ ਦੇ ਸਮੂਹ ਵਿਭਾਗਾਂ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਹਾਜਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *