ਬਜ਼ਾਰਾਂ ’ਚ ਫੈਲੇ ਸੀਵਰੇਜ਼ ਪਾਣੀ ਤੋਂ ਦੁੱਖੀ ਹੋਏ ਦੁਕਾਨਦਾਰ, ਸਿਵਲ ਪ੍ਰਸਾਸ਼ਨ ਤੋਂ ਕੀਤੀ ਇਹ ਮੰਗ

Spread the love

ਸ਼੍ਰੀ ਮੁਕਤਸਰ ਸਾਹਿਬ, 03 ਸਤੰਬਰ ()- ਸ਼੍ਰੀ ਮੁਕਤਸਰ ਸਾਹਿਬ ਦੇ ਸੀਵਰੇਜ਼ ਸਿਸਟਮ ਕਾਰਨ ਸ਼ਹਿਰ ਦੇ ਆਮ ਲੋਕਾਂ ਦੇ ਨਾਲ ਨਾਲ ਵਪਾਰੀ ਵਰਗ ਅਤੇ ਦੁਕਾਨਦਾਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਿਕ ਸ਼੍ਰੀ ਮੁਕਤਸਰ ਸਾਹਿਬ ਦੇ ਰਾਮ ਬਾੜਾ ਬਜ਼ਾਰ, ਗਾਂਧੀ ਚੌਕ, ਘਾਂਹ ਮੰਡੀ ਚੌਕ, ਮੇਨ ਬਜ਼ਾਰ ਤੇ ਡਾ. ਦੁੱਗਲ ਵਾਲੀ ਗਲੀ ਦੇ ਨਜ਼ਦੀਕ ਸੜ੍ਹਕ ’ਤੇ ਖੜੇ ਸੀਵਰੇਜ਼ ਅਤੇ ਬਾਰਿਸ਼ ਦੇ ਮਿਕਸ ਪਾਣੀ ਕਾਰਨ ਦੁਕਾਨਦਾਰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਮੌਕੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪੰਜਾਬ ਅੰਦਰ ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਵਪਾਰੀ ਵਰਗ ਪਹਿਲਾਂ ਹੀ ਮੰਦੀ ਸਾਹਮਣਾ ਕਰ ਰਹੇ ਹਨ, ਉਧਰ ਸ਼੍ਰੀ ਮੁਕਤਸਰ ਸਾਹਿਬ ਦੇ ਸੀਵਰੇਜ਼ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਕਾਰਨ ਉਨ੍ਹਾਂ ਦਾ ਕਾਰੋਬਾਰ ਠੱਪ ਹੋਇਆ ਪਿਆ। ਇਸ ਤੋਂ ਇਲਾਵਾ ਸ਼੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਰਸਤੇ ਵੀ ਸੀਵਰੇਜ਼ ਪਾਣੀ ਕਾਰਨ ਬਲੋਕ ਹੋਏ ਪਏ ਹਨ ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤ ਹੋਣ ਵਾਲੇ ਸ਼ਰਧਾਲੂਆਂ ਨੂੰ ਗੰਦੇ ਪਾਣੀ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਉਹ ਇਸ ਸਬੰਧੀ ਕਈ ਵਾਰ ਸਬੰਧਿਤ ਵਿਭਾਗ ਨੂੰ ਸ਼ਿਕਾਇਤਾਂ ਦੇ ਚੁੱਕੇ ਹਨ, ਉਨ੍ਹਾਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕਦੀ ਇਸ ਤੋਂ ਇਲਾਵਾ ਸ਼ਹਿਰ ਦਾ ਸਿਵਲ ਪ੍ਰਸਾਸ਼ਨ ਕੁੰਭ ਕਰਨੀ ਨੀਂਦ ਸੁੱਤਾ ਪਿਆ। ਇਸ ਮੌਕੇ ਆਮ ਲੋਕਾਂ ਦਾ ਕਹਿਣਾਂ ਹੈ ਕਿ ਉਨ੍ਹਾਂ ਨੇ ਸ਼ਹਿਰ ਦੀ ਤਰੱਕੀ ਤੇ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਵੋਟਾਂ ਪਾ ਕੇ ਵਿਧਾਇਕ ਦੇ ਰੂਪ ਵਿੱਚ ਚੁਣਿਆ ਸੀ, ਪਰ ਉਹ ਵੀ ਸੀਵਰੇਜ਼ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਦੀ ਸਾਰ ਨਹੀਂ ਲੈ ਰਹੇ। ਇਸ ਮੌਕੇ ਦੁਕਾਨਦਾਰਾਂ ਨੇ ਦੱਸਿਆ ਕਿ ਅਸੀਂ ਆਪਣੇ ਪੱਧਰ ’ਤੇ ਪ੍ਰਾਇਵੇਟ ਵਿਅਕਤੀਆਂ ਨੂੰ ਸੀਵਰੇਜ਼ ਸਿਸਟਮ ਦੀ ਸਫਾਈ ਕਰਵਾ ਰਹੇ ਹਾਂ, ਪਰ ਵਿਭਾਗੀ ਅਧਿਕਾਰੀ ਜਾਂ ਕਰਮਚਾਰੀ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਦੁਕਾਨਦਾਰਾਂ ਨੇ ਕਿਹਾ ਕਿ ਸਾਡੇ ਵੱਲੋਂ ਸਰਕਾਰ ਨੂੰ ਹਰ ਤਰ੍ਹਾਂ ਦਾ ਟੈਕਸ ਅਦਾ ਕੀਤਾ ਜਾਂਦਾ ਹੈ, ਪਰ ਫਿਰ ਵੀ ਉਹ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ। ਇਸ ਮੌਕੇ ਸਮੂਹ ਦੁਕਾਨਦਾਰਾਂ ਤੇ ਲੋਕਾਂ ਨੇ ਪੰਜਾਬ ਸਰਕਾਰ ਤੇ ਸਿਵਲ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਦਰਬਾਰ ਸਾਹਿਬ ਨੂੰ ਜਾਂਦੀਆਂ ਸੜ੍ਹਕਾਂ ਅਤੇ ਬਜ਼ਾਰ ’ਚ ਖੜ੍ਹੇ ਸੀਵਰੇਜ਼ ਦੇ ਪਾਣੀ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਦੁਕਾਨਦਾਰਾਂ ਆਪਣਾ ਕਾਰੋਬਾਰ ਸਹੀ ਢੰਗ ਨਾਲ ਚਲਾ ਸਕਣ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *