ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਵੱਲੋਂ ਵਿਸੇਸ ਲੋਕ ਅਦਾਲਤ 21, 22 ਅਤੇ 23 ਅਗਸਤ, 2026 ਨੂੰ ਸਮਾਧਾਨ ਸਮਾਰੋਹ-2026, ਅਤੇ ਮਿਤੀ 18.07.2026 ਨੂੰ 138 ਨਾਲ ਸਬੰਧਿਤ ਚੈਕ ਬਾਊਂਸ ਮਾਮਲਿਆਂ ਸਬੰਧੀ ਸਪੈਸਲ ਲੋਕ ਅਦਾਲਤ ਦਾ ਆਯੋਜਨ-

Spread the love
ਸ੍ਰੀ ਮੁਕਤਸਰ ਸਾਹਿਬ, 09 ਜੁਲਾਈ (ਮਨਜੀਤ ਸਿੱਧੂ):-  ਮਾਨਯੋਗ ਸੁਪਰੀਮ ਕੋਰਟ ਵੱਲੋਂ ਲੰਬੇ ਸਮੇਂ ਤੋਂ ਲੰਬਿਤ ਮਾਮਲਿਆਂ ਦੇ ਸੁਲਹੀ ਨਿਪਟਾਰੇ ਅਤੇ ਤੁਰੰਤ ਨਿਸਤਾਰੇ ਦੇ ਉਦੇਸ਼ ਨਾਲ ਸਮਾਧਾਨ ਸਮਾਰੋਹ-2026 ਅਧੀਨ 21, 22 ਅਤੇ 23 ਅਗਸਤ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਹਿਲ ਮਾਨਯੋਗ ਸੁਪਰੀਮ ਕੋਰਟ ਦੀ ਉਸ ਲਗਾਤਾਰ ਵਚਨਬੱਧਤਾ ਦਾ ਹਿੱਸਾ ਹੈ, ਜਿਸਦਾ ਮਕਸਦ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੀ ਗਿਣਤੀ ਘਟਾਉਣਾ ਅਤੇ ਵੈਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ ਰਾਹੀਂ ਲੋਕਾਂ ਨੂੰ ਸਸਤਾ, ਸੌਖਾ, ਤੇਜ਼ ਅਤੇ ਪ੍ਰਭਾਵਸ਼ਾਲੀ ਇਨਸਾਫ ਪ੍ਰਦਾਨ ਕਰਨਾ ਹੈ। ਸ੍ਰੀਮਤੀ ਜਸਵਿੰਦਰ ਸ਼ੀਮਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਹੇਠ ਇਸ ਵਿਸ਼ੇਸ ਲੋਕ ਅਦਾਲਤ ਦੇ ਮਹੱਤਵ ਅਤੇ ਲਾਭਾਂ ਬਾਰੇ ਲੋਕਾਂ ਨੂੰ ਜਾਗਰੂਕਤਾ ਪ੍ਰੋਗਰਾਮ ਅਤੇ ਪ੍ਰਚਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਜੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਆਪਸੀ ਸਹਿਮਤੀ, ਰਾਜ਼ੀਨਾਮੇ ਅਤੇ ਸਮਝੌਤੇ ਰਾਹੀਂ ਨਿਪਟਾਏ ਜਾ ਸਕਣ ਵਾਲੇ ਯੋਗ ਮਾਮਲਿਆਂ ਨੂੰ ਸੁਣਵਾਈ ਲਈ ਲਿਆ ਜਾਵੇਗਾ। ਇਨ੍ਹਾਂ ਵਿੱਚ ਵਿਆਹਿਕ ਅਤੇ ਪਰਿਵਾਰਕ ਵਿਵਾਦ, ਮੋਟਰ ਹਾਦਸਾ ਕਲੇਮ ਮਾਮਲੇ, ਸਰਵਿਸ ਮਾਮਲੇ, ਭੂਮੀ ਅਧਿਗ੍ਰਹਿਣ ਮਾਮਲੇ, ਉਪਭੋਗਤਾ ਵਿਵਾਦ, ਬੈਂਕ ਰਿਕਵਰੀ ਮਾਮਲੇ, ਨਿਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਨਾਲ ਸੰਬੰਧਿਤ ਚੈਕ ਬਾਊਂਸ ਮਾਮਲੇ ਅਤੇ ਹੋਰ ਸਿਵਲ ਅਤੇ ਸਮਝੌਤਾਯੋਗ ਮਾਮਲੇ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਮਾਨਯੋਗ ਜੱਜ ਸਾਹਿਬਾਨ ਅਤੇ ਨਿਆਂਇਕ ਅਧਿਕਾਰੀਆਂ ਵਾਲੀਆਂ ਵਿਸ਼ੇਸ਼ ਬੈਂਚਾਂ ਵਕੀਲਾ, ਪੱਖਕਾਰਾਂ, ਬੈਂਕਾਂ, ਬੀਮਾ ਕੰਪਨੀਆਂ, ਸਰਕਾਰੀ ਵਿਭਾਗਾ ਅਤੇ ਹੋਰ ਸਬੰਧਤ ਧਿਰਾਂ ਦੇ ਸਹਿਯੋਗ ਨਾਲ ਮਾਮਲਿਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਸੁਗਮ ਬਣਾਉਣਗੀਆਂ, ਪਛਾਣੇ ਗਏ ਮਾਮਲਿਆਂ ਦੇ ਪੱਖਕਾਰਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾਵੇਗਾ ਤਾਂ ਜੋ ਕਾਰਵਾਈ ਵਿੱਚ ਸੁਚਾਰੂ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ। ਇਸ ਵਿਸ਼ੇਸ਼ ਲੋਕ ਅਦਾਲਤ ਤੋਂ ਉਮੀਦ ਹੈ ਕਿ ਪੱਖਕਾਰਾਂ ਨੂੰ ਤੇਜ਼ ਅਤੇ ਸਹਿਮਤੀ ਆਧਾਰਿਤ ਰਾਹਤ ਪ੍ਰਾਪਤ ਕਰਨ ਲਈ ਇੱਕ ਪ੍ਰਭਾਵਸ਼ਾਲੀ ਮੰਚ ਮਿਲੇਗਾ, ਜਿਸ ਨਾਲ ਲੰਬੇ ਮੁਕੱਦਮਿਆਂ ਤੋਂ ਬਚਾਵ, ਸਮੇਂ ਅਤੇ ਧਨ ਦੀ ਬਚਤ ਅਤੇ ਆਪਸੀ ਸਾਂਝ ਅਤੇ ਸਦਭਾਵਨਾ ਨੂੰ ਪ੍ਰੋਤਸਾਹਨ ਮਿਲੇਗਾ। ਇਸ ਦੇ ਨਾਲ ਹੀ ਇਹ ਪਹਿਲ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੇ ਬੋਝ ਨੂੰ ਘਟਾਉਣ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਏਗੀ।  ਅੱਜ ਮਿਤੀ 09.07.2026 ਨੂੰ ਮਾਨਯੋਗ ਜਿਲਾ ਸੈਸਨ ਜੱਜ ਸਾਹਿਬ ਵੱਲੋਂ ਸਾਰੇ ਸੈਸਨ ਡਿਵੀਜਨ ਦੇ ਸਾਰੇ ਜੁਡੀਸੀਅਲ ਅਫਸਰਾਂ  ਨਾਲ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਉਹਨਾਂ ਨੇ ਜੂਡੀਸੀਅਲ ਅਫਸਰਾਂ ਨੂੰ ਹਦਾਇਤ ਕੀਤਾ ਕਿ ਉਹ  ਮਿਤੀ 18.07.2026 ਨੂੰ ਲੱਗ ਰਹੀ ਸਪੈਸਲ ਲੋਕ ਅਦਾਲਤ ਵਿੱਚ 138 ਨਾਲ ਸੰਬੰਧਿਤ ਚੈਕ ਬਾਊਂਸ ਮਾਮਲਿਆਂ ਨੂੰ ਸੁਲਝਾਉਣ ਲਈ ਉਪਰਾਲੇ ਕੀਤੇ ਜਾਣ। ਇਸ ਸਬੰਧੀ ਸਮਝੋਤਾ ਕੇਂਦਰ ਦੀ ਸਹਾਇਤਾ ਨਾਲ ਵੀ ਨਿਪਟਾਰੇ ਕਰਵਾਉਣ ਹਿੱਤ ਵੱਧ ਤੋਂ ਵੱਧ ਕੇਸ ਭੇਜੇ ਜਾਣ ਤਾਂ ਜੋ ਕੇਸਾਂ ਦਾ ਨਿਪਟਾਰਾ ਵੱਡੀ ਗਿਣਤੀ ਵਿੱਚ ਕੀਤਾ ਜਾ ਸਕੇ, ਇਸ ਨਾਲ ਅਦਾਲਤਾਂ ਦਾ ਬੋਝ ਘਟੇਗਾ ਅਤੇ ਆਮ ਜਨਤਾ ਨੂੰ ਰਾਹਤ ਮਿਲੇਗੀ ਅਤੇ ਉਹ ਸਮੇਂ ਸਿਰ ਆਪਣੇ ਪੈਸੇ ਦੀ ਵਸੂਲੀ ਕਰ ਸਕਣਗੇ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਵਕੀਲ ਭਾਈਚਾਰੇ, ਪੱਖਕਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਮਾਧਾਨ ਸਮਾਰੋਹ 2026  ਅਤੇ 138 ਐੱਨ.ਆਈ. ਐਕਟ ਕੇਸਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਅਤੇ ਇਸ ਮਹੱਤਵਪੂਰਨ ਪਹਿਲ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।  ਇਸ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਪੈਰਾਲੀਗਲ ਵਲੰਟੀਅਰਜ਼ ਵੱਲੋਂ ਵੀ ਪ੍ਰਚਾਰ ਕੀਤਾ ਜਾ ਰਿਹਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *