ਭੁਲੱਥ 19 ਅਪ੍ਰੈਲ ( ਕੰਨੂੰ ਭੁਲੱਥ) ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਗੁਰੂ ਨਾਨਕ ਟੈਕਸੀ ਸਟੈਂਡ ਭੁਲੱਥ ਦੇ ਸਮੂਹ ਮੈਂਬਰਾਂ ਵਲੋਂ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤੇ ਪ੍ਰਧਾਨ ਮਨਮੀਤ ਸਿੰਘ, ਜਗਦੀਸ਼ ਕੁਮਾਰ ਅਤੇ ਹੋਰ ਵੱਖ ਵੱਖ ਬੁਲਾਰਿਆਂ ਵਲੋਂ ਬਾਬਾ ਸਾਹਿਬ ਦੇ ਜੀਵਨ ਅਤੇ ਉਹਨਾਂ ਦੀ ਸਮਾਜ ਅਤੇ ਦੇਸ਼ ਨੂੰ ਦੇਣ ਬਾਰੇ ਚਾਨਣਾ ਪਾਇਆ ਗਿਆ। ਉਹਨਾਂ ਨੇ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਆਈਆਂ ਹੋਈਆਂ ਸੰਗਤਾਂ ਨੂੰ ਪ੍ਰੇਰਤ ਕੀਤਾ। ਉਹਨਾਂ ਕਿਹਾ ਕਿ ਭਾਰਤ ਰਤਨ ਡਾਕਟਰ ਭੀਮ ਰਾਓ ਦੀ ਸ਼ਖਸ਼ੀਅਤ ਬਹੁਤ ਵੱਡੀ ਹੈ ਅਤੇ ਸਾਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈ ਕੇ ਸਮਾਜ ਤੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਰਸ਼ਪਾਲ ਸ਼ਰਮਾ ਪ੍ਰਧਾਨ ਨਗਰ ਪੰਚਾਇਤ ਭਲੱਥ, ਵਾਈਸ ਪ੍ਰਧਾਨ ਨਿਰਮਲ ਸਿੰਘ, ਸੀਨੀਅਰ ਵਾਈਸ ਪ੍ਰਧਾਨ ਸੂਰਜ ਕੁਮਾਰ, ਕੌਂਸਲਰ ਸ਼ਿੰਦਾ, ਲਖਵਿੰਦਰ ਸਿੰਘ, ਬਾਬਾ ਦੀਪਕ ਸ਼ਾਹ, ਮਾਨੀਅਲ ਮਾਂਨ ਰਾਜਪੁਰ, ਮਨਜੂਰ ਰਾਜਪੁਰ, ਜਸਵਿੰਦਰ ਸਿੰਘ ਡੀ ਪੀ, ਹਰਭੇਜ ਸਿੰਘ, ਸਾਬੀ, ਰਾਜੂ ਸੁਰਖਾਂ, ਸਤਨਾਮ ਲਿੱਟਾ, ਭੁਪਿੰਦਰ ਸਿੰਘ ਹੁੰਦਲ, ਪੰਮਾ ਰਾਜਪੁਰ, ਰਕੇਸ਼, ਇੰਦਰਜੀਤ ਬਾਦਲਪੁਰ, ਸੋਨੂ ਪੰਡੋਰੀ ਸਮਾਗਮ ਵਿੱਚ ਵਿਸ਼ੇਸ਼ ਤੋਰ ਤੇ ਪਹੁੰਚੇ ਅਤੇ ਪ੍ਰਬੰਧਕਾਂ ਵਲੋਂ ਉਹਨਾਂ ਦਾ ਵਿਸ਼ੇਸ਼ ਤੋਰ ਤੇ ਸਨਮਾਨ ਕੀਤਾ ਗਿਆ। ਅਖੀਰ ਵਿੱਚ ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਹੋਰ ਸੰਗਤਾਂ ਦਾ ਇਥੇ ਆਉਣ ਤੇ ਧੰਨਵਾਦ ਕੀਤਾ ਗਿਆ ।






