ਮਈ ਦਿਵਸ ਮਨਾਉਣ ਲਈ ਵੱਡੀ ਗਿਣਤੀ ਵਿੱਚ ਲੋਕ ਹੋਣਗੇ ਸ਼ਾਮਲ-ਸੁਭਾਸ਼ ਸ਼ਰਮਾਂ

Spread the love
ਫ਼ਿਰੋਜ਼ਪੁਰ 10 ਅਪ੍ਰੈਲ (ਅਸ਼ੋਕ ਭਾਰਦਵਾਜ) ਆਲ ਇੰਪਲਾਇਜ ਕੋਆਰਡੀਨੇਸ਼ਨ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਭਾਸ਼ ਸ਼ਰਮਾਂ ਅਤੇ ਸਕੱਤਰ ਰਾਜੀਵ ਹਾਂਡਾ ਨੇ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਹੋਇਆਂ ਦੱਸਿਆ ਕਿ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਜਾਣਗੀਆਂ। ਮਜ਼ਦੂਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ, ਮੁਲਾਜ਼ਮ, ਪੈਨਸ਼ਨਰ, ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਡੱਟ ਕੇ ਨਿਖੇਧੀ ਕੀਤੀ ਗਈ। ਸ਼੍ਰਾਜੀਵ ਹਾਂਡਾ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਮਜ਼ਦੂਰ ਦਿਵਸ ਮਨਾਉਣ ਲਈ ਵੱਡੀ ਗਿਣਤੀ ਵਿੱਚ ਮਜ਼ਦੂਰ, ਮੁਲਾਜ਼ਮ, ਪੈਨਸ਼ਨਰ ਅਤੇ ਲੋਕ ਵੱਡੀ ਗਿਣਤੀ ਵਿੱਚ ਸ਼ਿਕਾਗੈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨਗੇ।ਮੀਟਿੰਗ ਵਿੱਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਆਉਟ ਸੋਰਸਿਸ ਅਤੇ ਠੇਕੇਦਾਰੀ ਸਿਸਟਮ ਨੂੰ ਤੁਰੰਤ ਬੰਦ ਕੀਤਾ ਜਾਵੇ। ਪੁਰਾਣੀ ਪੈਨਸ਼ਨ ਸਾਰੇ ਮੁਲਾਜ਼ਮਾਂ ਤੇ ਲਾਗੂ ਕੀਤੀ ਜਾਵੇ। ਬੇਰੁਜ਼ਗਾਰਾਂ ਨੂੰ ਰੈਗੂਲਰ ਭਰਤੀ ਅਧੀਨ ਭਰਤੀ ਕੀਤਾ ਜਾਵੇ।ਕਾਲੇ ਲੇਬਰ ਕਾਨੂੰਨ ਤਰੁੰਤ ਰੱਦ ਕੀਤੇ ਜਾਣ। ਸੰਵਿਧਾਨਕ ਸੰਸਥਾਵਾਂ ਨੂੰ ਤਬਾਹ ਕਰਨ ਵਾਲੇ ਕਾਨੂੰਨ ਰੱਦ ਕੀਤੇ ਜਾਣ।ਇਸ ਮੌਕੇ ਪ੍ਰਧਾਨ ਸੁਭਾਸ਼ ਸ਼ਰਮਾਂ ਵੱਲੋਂ ਵੱਖ-ਵੱਖ ਜਥੇਬੰਦੀਆਂ ਨੂੰ ਹੋਣ ਵਾਲੀ ਅਗਲੀ ਮੀਟਿੰਗ 17-04-2026 ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਤੋ ਸੁਰਿੰਦਰ ਸਿੰਘ, ਮਹਿੰਦਰ ਸਿੰਘ ਧਾਲੀਵਾਲ, ਕਿਸ਼ਨ ਚੰਦ ਜਾਗੋਵਾਲੀਆਂ, ਪ੍ਰਦੀਪ ਰਾਣਾ, ਨਰੇਸ਼ ਸੈਣੀ, ਤਰਸੇਮ ਸਿੰਘ ਬੇਦੀ, ਅਨਿਲ ਸੇਠੀ, ਪ੍ਵਦੀਪ ਧਵਨ, ਬਲਵੀਰ ਸਿੰਘ, ਮੇਹਰ ਸਿੰਘ, ਅਨਿਲ ਚੋਧਰੀ, ਜੋਗਿੰਦਰ ਸਿੰਘ, ਪ੍ਵਿਤਪਾਲ ਅਤੇ ਪ੍ਵਤਾਪ ਸਿੰਘ ਢਿੱਲੇ ਆਦਿ ਆਗੂ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *