ਮਹਾਮੰਡਲੇਸ਼ਵਰ ਸਵਾਮੀ ਸ਼੍ਰੀ ਕਮਲਾਨੰਦ ਗਿਰੀ ਜੀ ਮਹਾਰਾਜ ਨੇ ਸ਼੍ਰੀ ਰਘੂਨਾਥ ਮੰਦਿਰ ਵਿਖੇ ਚੱਲ ਰਹੇ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ

Spread the love

ਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ (): ਸ਼੍ਰੀ ਕਲਿਆਣ ਕਮਲ ਆਸ਼ਰਮ ਹਰਿਦੁਆਰ ਦੇ ਅਨੰਤ ਸ਼੍ਰੀ ਵਿਭੂਸ਼ਿਤ 1008 ਮਹਾਮੰਡਲੇਸ਼ਵਰ ਸਵਾਮੀ ਸ਼੍ਰੀ ਕਮਲਾਨੰਦ ਗਿਰੀ ਜੀ ਮਹਾਰਾਜ ਨੇ ਸ਼ੁੱਕਰਵਾਰ ਨੂੰ ਪੁਰਾਣੀ ਦਾਣਾ ਮੰਡੀ ਨੇੜੇ ਸਥਿਤ ਸ਼੍ਰੀ ਰਘੂਨਾਥ ਮੰਦਿਰ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ। ਇਸ ਮੌਕੇ ’ਤੇ ਮੰਦਰ ਕਮੇਟੀ ਦੇ ਚੇਅਰਮੈਨ ਰਾਜ ਖੁਰਾਣਾ ਨੇ ਮਹਾਰਾਜ ਜੀ ਨੂੰ ਮੰਦਰ ਨਿਰਮਾਣ ਦੇ ਚੱਲ ਰਹੇ ਕਾਰਜ ਤੋਂ ਜਾਣੂ ਕਰਵਾਇਆ ਅਤੇ ਮੌਕੇ ਦਾ ਨਿਰੀਖਣ ਕਰਵਾਇਆ। ਮੰਦਰ ਕਮੇਟੀ ਵੱਲੋਂ ਮਹਾਰਾਜ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ। ਪੰਡਿਤ ਆਦੇਸ਼ ਸ਼ਰਮਾ ਮੰਨੂ ਨੇ ਮਹਾਰਾਜ ਜੀ ਦਾ ਤਿਲਕ ਪੂਜਨ ਕੀਤਾ। ਸਵਾਮੀ ਸ਼੍ਰੀ ਕਮਲਾਨੰਦ ਗਿਰੀ ਜੀ ਮਹਾਰਾਜ ਨੇ ਮੰਦਰ ਨਿਰਮਾਣ ਕਾਰਜ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਇੱਕ ਸ਼ਲਾਘਾਯੋਗ ਕਦਮ ਹੈ। ਮੰਦਰ ਨੂੰ ਨਵੇਂ ਸਿਰਿਓਂ ਵਧੀਆ ਢੰਗ ਨਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਸੰਸਥਾਵਾਂ ਅਤੇ ਸਮਾਜ ਸੇਵਕ ਇਸ ਨੇਕ ਕਾਰਜ ਵਿੱਚ ਸਹਿਯੋਗ ਕਰਨ, ਤਾਂ ਹੀ ਇਹ ਪ੍ਰੋਜੈਕਟ ਜਲਦੀ ਪੂਰਾ ਹੋਵੇਗਾ। ਚੇਅਰਮੈਨ ਰਾਜ ਖੁਰਾਣਾ ਅਤੇ ਮੰਦਰ ਕਮੇਟੀ ਨੇ ਸ਼ਹਿਰ ਵਾਸੀਆਂ ਨੂੰ ਸ਼੍ਰੀ ਰਘੂਨਾਥ ਮੰਦਰ ਦੇ ਨਿਰਮਾਣ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਦੀ ਪੁਰਜ਼ੋਰ ਬੇਨਤੀ ਵੀ ਕੀਤੀ। ਇਸ ਮੌਕੇ ਨਿੱਕਾ, ਸ਼ੰਮੀ ਗਰਗ, ਮਾਸਟਰ ਪੱਪੂ, ਅਮਰਜੀਤ ਬਾਂਸਲ, ਮੁਕੇਸ਼ ਗਰਗ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।
ਦੱਸ ਦੇਈਏ ਕਿ ਮੰਦਰ ਦਾ ਪੁਨਰ ਨਿਰਮਾਣ ਬਹੁਤ ਹੀ ਸੁੰਦਰ ਅਤੇ ਆਲੀਸ਼ਾਨ ਢੰਗ ਨਾਲ ਕੀਤਾ ਜਾ ਰਿਹਾ ਹੈ। ਜਿਸ ਲਈ ਲੱਖਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਨਵੀਂ ਉਸਾਰੀ ਸ਼ਹਿਰ ਵਾਸੀਆਂ ਅਤੇ ਸਮਾਜ ਸੇਵਕਾਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਜਿਸ ਲਈ ਮੰਦਰ ਕਮੇਟੀ ਲੋਕਾਂ ਤੋਂ ਪੂਰਾ ਸਹਿਯੋਗ ਮੰਗ ਰਹੀ ਹੈ। ਜਦੋਂ ਇਹ ਮੰਦਰ ਤਿਆਰ ਹੋ ਜਾਵੇਗਾ, ਤਾਂ ਇਹ ਸ਼ਹਿਰ ਵਿੱਚ ਆਪਣੀ ਆਲੌਕੀਕ ਛਟਾ ਬਿਖੇਰੇਗਾ, ਜੋ ਸ਼ਹਿਰ ਵਾਸੀਆਂ ਲਈ ਖਿੱਚ ਦਾ ਮੁੱਖ ਕੇਂਦਰ ਬਣੇਗਾ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *